Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Bathinda Police, Bathinda

Gurpreet Singh

Gurpreet Singh

5 Dariya News

ਬਠਿੰਡਾ , 13 Jun 2026

Last updated on: Jun 13, 2026, 17:32 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। 

ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਇਰਾਦਾ ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਬਠਿੰਡਾ ਦੀ ਇੱਕ ਟੀਮ ਰੁਟੀਨ ਗਸ਼ਤ ਡਿਊਟੀ 'ਤੇ ਸੀ, ਓਦੋਂ ਉਨ੍ਹਾਂ ਨੇ ਬਠਿੰਡਾ ਦੇ ਕੈਂਟੋਮੈਂਟ ਬਾਈਪਾਸ ਰਿੰਗ ਰੋਡ 'ਤੇ ਸਲਿੱਪ ਰੋਡ ਦੇ ਸੱਜੇ ਪਾਸੇ ਝਾੜੀਆਂ ਵਿੱਚ ਬੈਠੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਉਨ੍ਹਾਂ ਨੇ ਛੁਪਣ ਦੀ ਕੋਸ਼ਿਸ਼ ਕੀਤੀ। 

ਸ਼ੱਕ ਹੋਣ 'ਤੇ, ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 12.06.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD