Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ

ਜਲਦ ਹੋਣਗੇ 4.01 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ

Ishank Kumar, AAP Punjab, Chabbewal

Gurpreet Singh

Gurpreet Singh

5 Dariya News

ਚੱਬੇਵਾਲ/ਹੁਸ਼ਿਆਰਪੁਰ , 13 Jun 2026

Last updated on: Jun 13, 2026, 18:04 IST

ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਤਹਿਤ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਨੇੜਲੇ ਪਿੰਡ ਠੱਕਰਵਾਲ ਵਿੱਚ 191 ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਇਤਿਹਾਸਿਕ ਫ਼ੈਸਲੇ ਲੈ ਰਹੀ ਹੈ। ਪਿੰਡ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇੱਕ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਰਸੋਈ ਕਿੱਟ ਦਿੱਤੀ ਜਾਵੇਗੀ ਜਿਸ ਵਿਚ ਸਰੋਂ ਦਾ ਤੇਲ, ਦਾਲਾਂ, ਖੰਡ, ਨਮਕ, ਹਲਦੀ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਕਰਿਆਨੇ ਦੀਆਂ ਵਸਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿੰਗਾਈ ਕਾਰਨ ਵਧ ਰਹੇ ਘਰੇਲੂ ਖਰਚਿਆਂ ਨਾਲ ਜੂਝ ਰਹੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ।

ਵਿਧਾਇਕ ਨੇ ਪਿੰਡ ਠੱਕਰਵਾਲ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ  ਦੀ ਗੱਲ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪਿੰਡ ਦੇ ਅੰਦਰ 50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਪਿੰਡ ਨੂੰ ਜੁੜਦੀਆਂ ਮੁੱਖ ਸੜਕਾਂ ਦੇ ਨਵੀਨੀਕਰਨ 3.51 ਕਰੋੜ ਰੁਪਏ ਦੇ ਕਰੀਬ ਖ਼ਰਚ ਆਉਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ 4.01 ਕਰੋੜ ਰੁਪਏ ਨਾਲ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਨਾ ਸਿਰਫ ਠੱਕਰਵਾਲ ਪਿਂਡ ਦੀ ਸਗੋਂ ਨਾਲ ਲੱਗਦੇ ਇਲਾਕਿਆਂ ਦੀ ਵੀ ਨੁਹਾਰ ਬਦਲ ਜਾਵੇਗੀ।  

ਉਨ੍ਹਾਂ ਕਿਹਾ ਕਿ ਇਹ ਬੁਨਿਆਦੀ ਢਾਂਚੇ ਨਾਲ ਸੰਬੰਧਤ ਵਿਕਾਸੀ ਪ੍ਰੋਜੈਕਟ ਮਨਜ਼ੂਰ ਹੋ ਚੁੱਕੇ ਹਨ , ਜਿਨ੍ਹਾਂ ਦਾ ਉਦੇਸ਼ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਇਲਾਕੇ ਵਿੱਚ ਆਵਾਜਾਈ ਸੰਪਰਕ ਨੂੰ ਬਿਹਤਰ ਬਣਾਉਣਾ ਹੈ। ਵਿਧਾਇਕ ਨੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਵਿਚ ਦੱਸਦਿਆਂ ਕਿਹਾਬਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ  ਪਿੰਡ ਠੱਕਰਵਾਲ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲਾ ਸਟੇਡੀਅਮ, 5 ਲੱਖ ਰੁਪਏ ਨਾਲ ਗਲੀਆਂ ਅਤੇ ਨਾਲੀਆਂ ਦੇ ਕੰਮ, 3 ਲੱਖ ਰੁਪਏ ਨਾਲ ਸਰਕਾਰੀ ਹਾਈ ਸਕੂਲ ਵਿੱਚ ਰਸੋਈਘਰ, 2 ਲੱਖ ਰੁਪਏ ਨਾਲ ਉਸਾਰੀ ਦਾ ਕਾਰਜ ਸ਼ਾਮਲ ਹੈ। ਇਸ ਤੋਂ ਇਲਾਵਾ ਮੁੱਖ ਸੜਕ ਤੋਂ ਮਾਂਝ ਜਠੇਰੇ ਰੰਗਲਾ ਪੰਜਾਬ ਤੱਕ ਗਲੀ ਅਤੇ ਨਾਲੀ ਨਿਰਮਾਣ ‘ਤੇ ਕਰੀਬ 8 ਲੱਖ ਰੁਪਏ ਅਤੇ 14.29 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ ਨਾਲੀਆਂਦਾ ਕੰਮ ਅਤੇ 7 ਲੱਖ ਰੁਪਏ ਨਾਲ ਜਿਮਨੇਜ਼ੀਅਮ ਦੀ ਉਸਾਰੀ ਅਤੇ ਠੱਕਰਵਾਲ-ਦਿਹਾਣਾ ਸੜਕ ਤੋਂ ਮਾਂਝ ਜਠੇਰੇ ਤੱਕ ਲਿੰਕ ਰੋਡ ਦਾ 08 ਲੱਖ ਰੁਪਏ ਨਾਲ ਨਿਰਮਾਣ ਵੀ ਸ਼ਾਮਲ ਹਨ।

ਦੋ ਵੱਡੇ ਸੜਕ ਪ੍ਰੋਜੈਕਟਾਂ ਬਾਰੇ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਭਾਮ ਠੱਕਰਵਾਲ–ਦਿਹਾਣਾ–ਕੁਕੋਵਾਲ–ਮਾਯੋ ਪੱਟੀ ਸੜਕ ਨੂੰ ਨਗਰ ਕੌਂਸਲ ਹੱਦ ਤੱਕ ਬਣਾਉਣ ਲਈ 3.31 ਕਰੋੜ ਰੁਪਏ ਅਤੇ ਭਾਮ-ਠੱਕਰਵਾਲ ਸੜਕ ਤੋਂ ਥੱਪਲ ਸੜਕ ਤੱਕ ਦੇ ਪ੍ਰੋਜੈਕਟ ਲਈ 20 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ। 

ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਤਾਂ ਜੋ ਲੋਕਾਂ ਲਈ ਹਰ ਖੇਤਰ ਵਿਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।

ਵਿਧਾਇਕ ਨੇ ਕਿਹਾ ਕਿ ਕਿਹਾ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਅਤੇ ਲੋਕ-ਭਲਾਈ ਸੇਵਾਵਾਂ ਨੂੰ ਹੋਰ ਮਜਬੂਤ ਕਰਨ ’ਤੇ ਖਾਸ ਧਿਆਨ ਦੇ ਰਹੀ ਹੈ। 

ਇਸ ਦੇ ਨਾਲ ਹੀ ਉਨ੍ਹਾਂ ਠੇਕੇਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਨਿਰਮਾਣ ਕਾਰਜਾਂ ਵਿੱਚ ਉੱਚ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਅਤੇ ਕੰਮਾਂ ਦੀ ਸਮੇਂ ਸਿਰ ਪੂਰਤੀ ਯਕੀਨੀ ਬਣਾਈ ਜਾਵੇ।

 

Tags: Ishank Kumar , AAP Punjab , Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD