Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Nayab Singh Saini, Chief Minister of Haryana, BJP Haryana, Ranbir Gangwa, Kewal Singh Dhillon, BJP Punjab, Sunil Jakhar, Fazilka

Gurpreet Singh

Gurpreet Singh

5 Dariya News

ਫਾਜ਼ਿਲਕਾ , 13 Jun 2026

Last updated on: Jun 13, 2026, 18:20 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਿੰਡ ਖੁਈਆਂ ਸਰਵਰ  ਪਹੁੰਚ ਕੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਮਹਾਰਾਜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ 'ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਸਮੇਤ ਹੋਰ ਮਾਣਯੋਗ ਸੱਜਣ ਵੀ ਮੌਜ਼ੂਦ ਸਨ।

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਮਹੰਤ ਸ੍ਰੀ ਬ੍ਰਹਮ ਦਾਸ ਜੀ ਦਾ ਅਭਿਵੰਦਨ ਕਰਦਿਆਂ ਸੂਬਾ ਵਾਸੀਆਂ ਦੀ ਸੁਖ, ਸਮ੍ਰਿੱਧੀ ਅਤੇ ਭਲਾਈ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਤਾਂ-ਮਹਾਪੁਰਖਾਂ ਦਾ ਆਸ਼ੀਰਵਾਦ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸੇਵਾ, ਸਦਭਾਵਨਾ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਸੰਤ ਪਰੰਪਰਾ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਮੂਲ ਆਧਾਰ ਹੈ, ਜਿਸ ਨੇ ਹਮੇਸ਼ਾ ਸਮਾਜ ਵਿੱਚ ਭਾਈਚਾਰੇ, ਅਧਿਆਤਮਿਕ ਚੇਤਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ਅਜਿਹੇ ਮਹਾਨ ਸੰਤਾਂ ਦਾ ਮਾਰਗਦਰਸ਼ਨ ਸਮਾਜ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਿਹਾ ਹੈ।

ਮਹੰਤ ਸ੍ਰੀ ਬ੍ਰਹਮ ਦਾਸ ਜੀ ਨੇ ਵੀ ਮੁੱਖ ਮੰਤਰੀ ਦੀ ਉੱਤਮ ਸਿਹਤ ਅਤੇ ਲੰਮੀ ਉਮਰ ਦੀ ਮੰਗਲਕਾਮਨਾ ਕੀਤੀ। ਇਸ ਦੌਰਾਨ ਸ਼ਰਧਾਲੂਆਂ ਅਤੇ ਹਾਜ਼ਰ ਪਤਵੰਤੇ ਸੱਜਣਾਂ ਨੇ ਵੀ ਮੁੱਖ ਮੰਤਰੀ ਦਾ ਸਵਾਗਤ ਕੀਤਾ।

 

 

Tags: Nayab Singh Saini , Chief Minister of Haryana , BJP Haryana , Ranbir Gangwa , Kewal Singh Dhillon , BJP Punjab , Sunil Jakhar , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD