Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ

ਆਪ ਪਾਰਟੀ ਲੁਟੇਰਿਆਂ ਦੀ ਟੋਲੀ ਅਤੇ ਇਨ੍ਹਾਂ ਦੇ ਮੁਖੀ ਕੇਜਰੀਵਾਲ ਦਾ ਵੀ ਇਮਾਨਦਾਰੀ ਦਾ ਚੋਲਾ ਉਤਰਿਆ

Nayab Singh Saini, Chief Minister of Haryana, BJP Haryana, Ranbir Gangwa, Kewal Singh Dhillon, BJP Punjab, Sunil Jakhar

Gurpreet Singh

Gurpreet Singh

5 Dariya News

ਅਬੋਹਰ , 13 Jun 2026

Last updated on: Jun 13, 2026, 18:22 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਸੂਬੇ ਵਿੱਚ ਉਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਅਬੋਹਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਸੂਬੇ ਵਿੱਚ ਆਉਣ ਵਾਲੇ ਬਦਲਾਅ ਦੀ ਸ਼ੁਰੂਆਤ ਹੈ। 

ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਉਸ ਤੋਂ ਬਾਅਦ ਨਸ਼ਾ ਵੇਚਣ ਵਾਲਾ ਇੱਕ ਵੀ ਵਿਅਕਤੀ ਨਹੀਂ ਮਿਲੇਗਾ। ਮੁੱਖ ਮੰਤਰੀ ਸੈਣੀ ਸ਼ਨੀਵਾਰ ਨੂੰ ਪੰਜਾਬ ਦੇ ਅਬੋਹਰ ਵਿੱਚ ਆਯੋਜਿਤ ਇੱਕ ਵਿਸ਼ਾਲ 'ਓਬੀਸੀ ਸਮਾਜ ਸੰਮੇਲਨ' ਨੂੰ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਦੇ ਨਾਲ ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਕਈ ਸੀਨੀਅਰ ਆਗੂ ਮੌਜ਼ੂਦ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਵੀਰ ਅਤੇ ਦੇਸ਼ ਭਗਤ ਧਰਤੀ ਨੂੰ ਪ੍ਰਣਾਮ ਕਰਦਿਆਂ ਇੱਥੋਂ ਦੇ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਮਾਵਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। 

ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਚਲਾਈ ਗਈ 'ਜੰਗ-ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪੂਰੀ ਤਰ੍ਹਾਂ ਫੇਲ੍ਹ ਦੱਸਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਖੋਖਲੇ ਨਾਅਰਿਆਂ ਅਤੇ ਇਸ਼ਤਿਹਾਰਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਹਰ ਮੋਰਚੇ 'ਤੇ ਨਾਕਾਮ ਦੱਸਦਿਆਂ ਕਿਹਾ ਕਿ ਔਰਤਾਂ ਨੂੰ 1,000 ਰੁਪਏ ਦੇਣ ਦੀ ਯੋਜਨਾ ਸਿਰਫ਼ ਇੱਕ ਸਿਆਸੀ ਹੱਥਕੰਡਾ ਸਾਬਤ ਹੋਈ, ਜਿਸ ਦੀ ਹਾਲੇ ਤੱਕ ਰਜਿਸਟ੍ਰੇਸ਼ਨ ਵੀ ਸ਼ੁਰੂ ਨਹੀਂ ਹੋਈ। 

ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਅਬੋਹਰ ਨਾਲ ਘੋਰ ਸਿਆਸੀ ਵਿਤਕਰੇ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ ਨਗਰ ਨਿਗਮ ਨੂੰ ਮਹਿਜ਼ 5 ਕਰੋੜ ਰੁਪਏ ਦੇ ਕੇ ਇੱਥੋਂ ਦੀ ਜਨਤਾ ਦਾ ਅਪਮਾਨ ਕੀਤਾ ਗਿਆ ਹੈ, ਜਦੋਂਕਿ ਇਸ ਤੋਂ ਵੱਧ ਫੰਡ ਤਾਂ ਹਰਿਆਣਾ ਸਰਕਾਰ ਨੇ ਆਪਣੇ ਛੋਟੇ ਤੋਂ ਛੋਟੇ ਪਿੰਡ ਨੂੰ ਦਿੱਤੇ ਹਨ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 'ਆਪ' ਪਾਰਟੀ ਨੂੰ ਅਹਿਸਾਸ ਹੋ ਚੁੱਕਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਉਨ੍ਹਾਂ ਦੀ ਸੱਤਾ ਨਹੀਂ ਰਹੇਗੀ, ਇਸ ਲਈ ਕੁਝ ਲੋਕ ਦੋਵਾਂ ਹੱਥਾਂ ਨਾਲ ਪੰਜਾਬ ਨੂੰ ਲੁੱਟਣ ਵਿੱਚ ਲੱਗੇ ਹੋਏ ਹਨ।  

ਉਨ੍ਹਾਂ ਨੇ 'ਆਪ' ਪਾਰਟੀ ਨੂੰ ਲੁਟੇਰਿਆਂ ਦੀ ਟੋਲੀ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਦੇ ਮੁਖੀ ਕੇਜਰੀਵਾਲ ਦਾ ਵੀ ਇਮਾਨਦਾਰੀ ਦਾ ਚੋਲਾ ਉਤਰ ਚੁੱਕਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਜਿਸ ਵਿੱਚ ਮਾਨ ਨੇ ਪੰਜਾਬ ਵਿੱਚ 5 ਸਾਲਾਂ ਵਿੱਚ 65 ਹਜ਼ਾਰ ਨੌਕਰੀਆਂ ਦੇਣ ਦੀ ਗੱਲ ਕਹੀ ਹੈ, ਇਸ 'ਤੇ ਸ੍ਰੀ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ 55 ਹਜ਼ਾਰ ਨੌਕਰੀਆਂ ਤਾਂ ਪਿਛਲੇ ਇੱਕ ਸਾਲ ਵਿੱਚ ਹੀ ਆਪਣੇ ਸੂਬੇ ਦੇ ਨੌਜਵਾਨਾਂ ਨੂੰ ਦੇ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਹਰਿਆਣਾ ਸਰਕਾਰ ਵੱਲੋਂ ਲਾਗੂ ਕੀਤੀਆਂ ਯੋਜਨਾਵਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਵੀ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀਆਂ ਨੀਤੀਆਂ 'ਤੇ ਭਰੋਸਾ ਜਤਾਇਆ ਤਾਂ ਇਹ ਸਾਰੀਆਂ ਯੋਜਨਾਵਾਂ ਪੰਜਾਬ ਵਿੱਚ ਵੀ ਲਾਗੂ ਹੋਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਇੰਨਾ ਹੀ ਨਹੀਂ, ਇਸ ਸੂਬੇ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਨੂੰ ਐਮਐਸਪੀ 'ਤੇ ਖ਼ਰੀਦ ਕੇ, ਫ਼ਸਲ ਦੇ ਖ਼ਰਾਬੇ 'ਤੇ ਉਚਿਤ ਮੁਆਵਜ਼ਾ ਦੇ ਕੇ ਅਤੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਉਦਯੋਗਾਂ ਦੇ ਅਨੁਕੂਲ ਮਾਹੌਲ ਦੇ ਕੇ ਪੰਜਾਬ ਨੂੰ ਦੇਸ਼ ਵਿੱਚ ਨੰਬਰ ਵਨ ਸੂਬਾ ਬਣਾਵਾਂਗੇ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਗੇ ਕਿਹਾ ਕਿ ਜਦੋਂ ਤੋਂ ਦੇਸ਼ ਦੀ ਬਾਗਡੋਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਹੱਥਾਂ ਵਿੱਚ ਆਈ ਹੈ, ਉਦੋਂ ਤੋਂ ਸਮਾਜਿਕ ਨਿਆਂ ਨੂੰ ਸਿਰਫ਼ ਇੱਕ ਨਾਅਰੇ ਵਜੋਂ ਨਹੀਂ, ਸਗੋਂ ਨੀਤੀ ਅਤੇ ਨੀਅਤ ਦੋਵਾਂ ਵਜੋਂ ਲਾਗੂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਖ਼ੁਦ ਓ.ਬੀ.ਸੀ. ਸਮਾਜ ਤੋਂ ਹਨ। ਉਨ੍ਹਾਂ ਨੇ ਹਮੇਸ਼ਾ ਸਮਾਜ ਦੇ ਵਾਂਝੇ, ਪਿਛੜੇ ਅਤੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦਾ ਕੰਮ ਕੀਤਾ ਹੈ।

ਉਨ੍ਹਾਂ ਨੇ ਉਦਾਹਰਣ ਦੇ ਕੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਨੇ ਓ.ਬੀ.ਸੀ. ਸਮਾਜ ਨੂੰ ਸਿਰਫ਼ ਇੱਕ ਵੋਟ ਬੈਂਕ ਵਜੋਂ ਨਹੀਂ ਦੇਖਿਆ, ਸਗੋਂ ਉਸ ਨੂੰ ਲੀਡਰਸ਼ਿਪ ਦਾ ਮੌਕਾ ਦੇ ਕੇ ਸਸ਼ਕਤ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਮੰਤਰੀ ਮੰਡਲ ਵਿੱਚ 27 ਓ.ਬੀ.ਸੀ. ਮੰਤਰੀ ਹਨ। 

ਅੱਜ ਦੇਸ਼ ਦੇ ਭਾਜਪਾ ਸ਼ਾਸਤ 5 ਰਾਜਾਂ ਵਿੱਚ ਓ.ਬੀ.ਸੀ. ਸਮਾਜ ਦੇ ਮੁੱਖ ਮੰਤਰੀ ਹਨ। ਇਹ ਪੂਰੇ ਓ.ਬੀ.ਸੀ. ਸਮਾਜ ਦੇ ਗੌਰਵ ਅਤੇ ਸਨਮਾਨ ਦਾ ਪ੍ਰਤੀਕ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਓ.ਬੀ.ਸੀ. ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦਿੱਤਾ ਗਿਆ, ਇਹ ਇੱਕ ਇਤਿਹਾਸਕ ਕਦਮ ਸੀ, ਜਿਸ ਨੇ ਇਸ ਸਮਾਜ ਨੂੰ ਅਧਿਕਾਰਾਂ ਦੀ ਨਵੀਂ ਸ਼ਕਤੀ ਪ੍ਰਦਾਨ ਕੀਤੀ। 

ਮੈਡੀਕਲ ਅਤੇ ਉੱਚ ਸਿੱਖਿਆ ਵਿੱਚ ਓ.ਬੀ.ਸੀ. ਵਰਗ ਨੂੰ 27 ਫ਼ੀਸਦੀ ਰਾਖਵਾਂਕਰਨ ਦੇ ਕੇ ਸਿੱਖਿਆ ਦੇ ਦੁਆਰ ਹੋਰ ਖੋਲ੍ਹੇ ਗਏ। ਅੱਜ ਦੇਸ਼ ਦੀਆਂ ਯੂਨੀਵਰਸਿਟੀਆਂ, ਇੰਜੀਨੀਅਰਿੰਗ ਅਤੇ ਮੈਡੀਕਲ ਸੰਸਥਾਵਾਂ ਵਿੱਚ ਓ.ਬੀ.ਸੀ. ਵਰਗ ਦੇ ਨੌਜਵਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਉਨ੍ਹਾਂ ਨੇ ਓ.ਬੀ.ਸੀ. ਸਮਾਜ ਨੂੰ ਇੱਕਜੁੱਟ ਹੋ ਕੇ ਭਾਰਤੀ ਜਨਤਾ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਤੁਸੀਂ ਸਾਰੇ ਮਿਲ ਕੇ ਪਾਰਟੀ ਨੂੰ ਪੰਜਾਬ ਵਿੱਚ ਮਜ਼ਬੂਤ ਬਣਾਓ।

ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਇਸ ਸੰਮੇਲਨ ਦੀਆਂ ਤਿਆਰੀਆਂ ਦੇ ਸਿਲਸਿਲੇ ਵਿੱਚ ਕਈ ਪਿੰਡਾਂ ਵਿੱਚ ਜਾਣ ਦਾ ਮੌਕਾ ਮਿਲਿਆ ਹੈ, ਨੌਜਵਾਨ ਨਸ਼ਿਆਂ ਦੇ ਮੱਕੜਜਾਲ ਵਿੱਚ ਫਸੇ ਹੋਏ ਹਨ। ਮਾਵਾਂ, ਭੈਣਾਂ ਜਦੋਂ ਆਪਣੀ ਪੀੜਾ ਬਿਆਨ ਕਰਦੀਆਂ ਹਨ ਤਾਂ ਉਨ੍ਹਾਂ ਦਾ ਦੁੱਖ ਅਸਹਿ ਦਿਖਾਈ ਦਿੰਦਾ ਹੈ। ਜਨਤਾ ਸਰਕਾਰ ਦੇ ਬਦਲਾਅ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਇਸ ਨਸ਼ੇ ਦੇ ਦਲਦਲ ਵਿੱਚੋਂ ਕੱਢ ਸਕਦੀ ਹੈ।

ਇਸ ਮੌਕੇ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਸੰਦੀਪ ਜਾਖੜ ਅਤੇ ਗੁਰਬੀਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਵਿੰਦਰ ਸਿੰਘ ਕੰਬੋਜ ਸਮੇਤ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ।

 

Tags: Nayab Singh Saini , Chief Minister of Haryana , BJP Haryana , Ranbir Gangwa , Kewal Singh Dhillon , BJP Punjab , Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD