Sunday, 14 June 2026

 

 

ਖ਼ਾਸ ਖਬਰਾਂ ਮੈਂ ਖੁਦ ਹੀ ਕੈਨੇਡਾ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ : ਪਰਮਬੰਸ ਸਿੰਘ ਰੋਮਾਣਾ ਬਿਜਲੀ ਸੰਕਟ 'ਤੇ ਊਰਜਾ ਮੰਤਰੀ ਅਨਿਲ ਵਿੱਜ ਸਖ਼ਤ, ਅਧਿਕਾਰੀਆਂ ਨੂੰ ਜਲਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਮੌਜੂਦਾ ਕੇਂਦਰ ਅਤੇ ਰਾਜ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਵਿੱਚ ਦੇਸ਼-ਸੂਬੇ ਦਾ ਹੋਇਆ ਸਰਬਪੱਖੀ ਅਤੇ ਸਰਬ-ਸਾਂਝਾ ਵਿਕਾਸ : ਗੌਰਵ ਗੌਤਮ ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ : ਅਰਵਿੰਦ ਕੇਜਰੀਵਾਲ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ ਐਮਆਰਐਸਐਫਪੀਆਈ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ

 

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਜੈ ਕ੍ਰਿਸ਼ਨ ਸਿੰਘ ਰੌੜੀ

Jai Krishan Rouri, Jai Krishan, Jai Krishan Singh Rouri, AAP Punjab, Garhshankar

Gurpreet Singh

Gurpreet Singh

5 Dariya News

ਗੜ੍ਹਸ਼ੰਕਰ , 13 Jun 2026

Last updated on: Jun 13, 2026, 18:37 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਹਰ ਯੋਗ ਮਹਿਲਾ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲੋੜੀਂਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਇਹੀ ਸਰਕਾਰ ਦਾ ਸੰਕਲਪ ਹੈ।

ਡਿਪਟੀ ਸਪੀਕਰ ਰੌੜੀ ਨੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਮਹਿਲਾਵਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਮਹਿਲਾ ਸਿਰਫ਼ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹੂਲਤਾਂ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ।

ਟ੍ਰੇਨਿੰਗ ਕੈਂਪ ਦੌਰਾਨ ਯੋਜਨਾ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗਤਾ ਸ਼ਰਤਾਂ, ਰਜਿਸਟ੍ਰੇਸ਼ਨ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਅਰਜ਼ੀਆਂ ਦੀ ਜਾਂਚ ਅਤੇ ਲਾਭਪਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਵਿੱਚ ਸ਼ਮੂਲੀਅਤ ਕਰਨ ਵਾਲੇ ਹਰ ਵਿਅਕਤੀ ਦੀਆਂ ਸ਼ੰਕਾਵਾਂ ਦਾ ਨਿਪਟਾਰਾ ਕਰਦਿਆਂ ਯੋਜਨਾ ਦੇ ਸਫ਼ਲ ਲਾਗੂਕਰਨ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਭਲਾਈ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਕਾਰੀ, ਕਰਮਚਾਰੀ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ, ਜਿਨ੍ਹਾਂ ਨੇ ਯੋਜਨਾ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Tags: Jai Krishan Rouri , Jai Krishan , Jai Krishan Singh Rouri , AAP Punjab , Garhshankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD