Sunday, 14 June 2026

 

 

ਖ਼ਾਸ ਖਬਰਾਂ ਮੈਂ ਖੁਦ ਹੀ ਕੈਨੇਡਾ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ : ਪਰਮਬੰਸ ਸਿੰਘ ਰੋਮਾਣਾ ਬਿਜਲੀ ਸੰਕਟ 'ਤੇ ਊਰਜਾ ਮੰਤਰੀ ਅਨਿਲ ਵਿੱਜ ਸਖ਼ਤ, ਅਧਿਕਾਰੀਆਂ ਨੂੰ ਜਲਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਮੌਜੂਦਾ ਕੇਂਦਰ ਅਤੇ ਰਾਜ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਵਿੱਚ ਦੇਸ਼-ਸੂਬੇ ਦਾ ਹੋਇਆ ਸਰਬਪੱਖੀ ਅਤੇ ਸਰਬ-ਸਾਂਝਾ ਵਿਕਾਸ : ਗੌਰਵ ਗੌਤਮ ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ : ਅਰਵਿੰਦ ਕੇਜਰੀਵਾਲ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ ਐਮਆਰਐਸਐਫਪੀਆਈ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ

 

ਐਮਆਰਐਸਐਫਪੀਆਈ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ

Military, Indian Army, Indian Air Force, Maharaja Ranjit Singh Armed Forces Preparatory Institute, MRSAFPI, Chandigarh, SAS Nagar

5 Dariya News

5 Dariya News

5 Dariya News

ਚੰਡੀਗੜ੍ਹ/ਐਸ.ਏ.ਐਸ. ਨਗਰ , 13 Jun 2026

Last updated on: Jun 14, 2026, 09:27 IST

ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਸ਼ਾਨਦਾਰ ਉਪਲਬਧੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਸੰਸਥਾ ਦੀ ਵੱਧ ਰਹੀ ਭੂਮਿਕਾ ਨੂੰ ਦਰਸਾਉਂਦੀ ਹੈ।

ਆਈ.ਐਮ.ਏ. ਦੇਹਰਾਦੂਨ ਵਿਖੇ 158ਵੇਂ ਰੈਗੂਲਰ ਕੋਰਸ ਪਾਸਿੰਗ ਆਊਟ ਪਰੇਡ ਵਿੱਚ ਚਾਰ ਐਮ.ਆਰ.ਐਸ.ਐਫ.ਪੀ.ਆਈ. ਕੈਡੇਟਾਂ ਨੂੰ ਫ਼ੌਜ ਵਿੱਚ ਕਮਿਸ਼ਨ ਮਿਲਿਆ ਹੈ, ਜਿਸਦੀ ਸਮੀਖਿਆ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤੀ ਗਈ, ਜੋ ਹਥਿਆਰਬੰਦ ਸੈਨਾਵਾਂ ਦੀ ਸੁਪਰੀਮ ਕਮਾਂਡਰ ਵੀ ਹਨ। ਨਵੇਂ ਫ਼ੌਜ ਅਧਿਕਾਰੀਆਂ ਵਿੱਚ ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਸ਼ਾਮਲ ਹਨ, ਜਿਸਦੇ ਪਿਤਾ ਇੱਕ ਵਪਾਰੀ ਅਤੇ ਮਾਤਾ ਸਿਹਤ ਵਿਭਾਗ ਵਿੱਚ ਸਟਾਫ਼ ਨਰਸ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਇਸੇ ਤਰ੍ਹਾਂ ਮੋਹਾਲੀ ਤੋਂ ਅਭੈ ਸਿੰਘ ਰਾਘਵ ਫੌਜ ਅਧਿਕਾਰੀ ਬਣੇ ਹਨ, ਜਿਸਦੇ ਪਿਤਾ ਸਿਹਤ ਵਿਭਾਗ ਦੇ ਸਿਵਲ ਰਜਿਸਟ੍ਰੇਸ਼ਨ ਅਫ਼ਸਰ ਅਤੇ ਮਾਤਾ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਹਨ। ਹੁਸ਼ਿਆਰਪੁਰ ਤੋਂ ਅਨਿਕੇਤ ਕਹੋਲ ਹਵਾਈ ਸੇਵਾਵਾਂ ਵਿੱਚ ਅਧਿਕਾਰੀ ਵਜੋਂ ਸ਼ਾਮਲ ਹੋਏ ਹਨ, ਜਿਨ੍ਹਾਂ ਦੇ ਪਿਤਾ ਇੱਕ ਵਪਾਰੀ ਹਨ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਫ਼ੌਜ ਅਧਿਕਾਰੀ ਬਣੇ ਹਨ।

ਇਸ ਦੇ ਨਾਲ ਹੀ ਤਿੰਨ ਕੈਡੇਟ ਹੈਦਰਾਬਾਦ ਦੇ ਡੰਡੀਗਲ ਵਿੱਚ ਏਅਰ ਫੋਰਸ ਅਕੈਡਮੀ ਦੇ 217ਵੇਂ ਕੋਰਸ ਕੰਬਾਈਨਡ ਗ੍ਰੈਜੂਏਸ਼ਨ ਪਰੇਡ ਵਿੱਚ ਫਲਾਇੰਗ ਅਫ਼ਸਰ ਬਣੇ ਹਨ। ਪਰੇਡ ਦਾ ਨਿਰੀਖਣ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕੀਤਾ। ਫਲਾਇੰਗ ਅਫ਼ਸਰਾਂ ਵਜੋਂ ਕਮਿਸ਼ਨ ਪ੍ਰਾਪਤ ਕਰਨ ਵਾਲਿਆਂ ਵਿੱਚ ਰੋਪੜ ਤੋਂ ਉਦੈਬੀਰ ਸਿੰਘ, ਜਿਸਦੇ ਪਿਤਾ ਹਵਾਈ ਸੈਨਾ ਦੇ ਸਾਬਕਾ ਸੈਨਿਕ ਰਹੇ ਹਨ; ਐਸ.ਏ.ਐਸ. ਨਗਰ ਤੋਂ ਵਾਸੂ ਮਹਿਤਾ, ਜਿਸਦੇ ਮਾਪੇ ਸਰਕਾਰੀ ਅਧਿਆਪਕ ਹਨ ਅਤੇ ਐਸ.ਏ.ਐਸ. ਨਗਰ ਤੋਂ ਕਰਨ ਕੌਸ਼ਿਸ਼ ਹਨ, ਜਿਸਦੀ ਮਾਂ ਨਿਆਂਇਕ ਅਦਾਲਤ ਵਿੱਚ ਸੇਵਾਵਾਂ ਨਿਭਾ ਰਹੀ ਹੈ ਅਤੇ ਉਸਦੇ ਪਿਤਾ ਇੱਕ ਵਪਾਰੀ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਸਾਰੇ ਕੈਡਿਟਾਂ ਨੂੰ ਕਮਿਸ਼ਨਡ ਮਿਲਣ ਲਈ ਵਧਾਈ ਦਿੱਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਸੇਵਾ ਅਧਿਕਾਰੀ ਵਜੋਂ ਆਪਣੇ ਕਰੀਅਰ ਵਿੱਚ ਹੋਰ ਸਖ਼ਤ ਮਿਹਨਤ ਕਰਨ ਅਤੇ ਸ਼ਾਨਦਾਰ ਸੇਵਾਵਾਂ ਨਿਭਾ ਕੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਵਿੱਚ ਸਹਾਇਤਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ 7 ਕੈਡੇਟਾਂ ਦੇ ਕਮਿਸ਼ਨਡ ਹੋਣ ਨਾਲ ਭਗਵੰਤ ਮਾਨ ਸਰਕਾਰ ਦੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਐਮ.ਆਰ.ਐਸ.ਐਫ.ਪੀ.ਆਈ. ਕੈਡੇਟਾਂ ਦੀ ਗਿਣਤੀ 97 ਹੋ ਗਈ ਹੈ। ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਦੇ ਸਿਧਾਤਾਂ ਨੂੰ ਬਰਕਰਾਰ ਰੱਖਣ ਅਤੇ ਦੇਸ਼, ਸੂਬੇ ਅਤੇ ਆਪਣੀ ਸੰਸਥਾ ਦਾ ਮਾਣ ਵਧਾਉਣ ਲਈ ਪ੍ਰੇਰਿਆ।

 

Tags: Military , Indian Army , Indian Air Force , Maharaja Ranjit Singh Armed Forces Preparatory Institute , MRSAFPI , Chandigarh , SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD