Sunday, 14 June 2026

 

 

ਖ਼ਾਸ ਖਬਰਾਂ ਮੈਂ ਖੁਦ ਹੀ ਕੈਨੇਡਾ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ : ਪਰਮਬੰਸ ਸਿੰਘ ਰੋਮਾਣਾ ਬਿਜਲੀ ਸੰਕਟ 'ਤੇ ਊਰਜਾ ਮੰਤਰੀ ਅਨਿਲ ਵਿੱਜ ਸਖ਼ਤ, ਅਧਿਕਾਰੀਆਂ ਨੂੰ ਜਲਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਮੌਜੂਦਾ ਕੇਂਦਰ ਅਤੇ ਰਾਜ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਵਿੱਚ ਦੇਸ਼-ਸੂਬੇ ਦਾ ਹੋਇਆ ਸਰਬਪੱਖੀ ਅਤੇ ਸਰਬ-ਸਾਂਝਾ ਵਿਕਾਸ : ਗੌਰਵ ਗੌਤਮ ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ : ਅਰਵਿੰਦ ਕੇਜਰੀਵਾਲ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ ਐਮਆਰਐਸਐਫਪੀਆਈ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ

 

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ 3.65 ਲੱਖ ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਹੋਇਆ : ਡਾ. ਬਲਬੀਰ ਸਿੰਘ

Mukh Mantri Sehat Yojana, Chandigarh

5 Dariya News

5 Dariya News

5 Dariya News

ਚੰਡੀਗੜ੍ਹ , 13 Jun 2026

Last updated on: Jun 14, 2026, 10:08 IST

ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ।

ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸਕੇ।” ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ, “ਨਿੱਜੀ ਬੀਮੇ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਸਭ ਤੋਂ ਵੱਡਾ ਫ਼ਰਕ ਪ੍ਰੀਮੀਅਮ ਭੁਗਤਾਨ ਦਾ ਨਾ ਹੋਣਾ ਹੈ।

ਜਿੱਥੇ ਨਿੱਜੀ ਸਿਹਤ ਬੀਮਾ ਪਾਲਿਸੀਆਂ ਲਈ ਹਰ ਸਾਲ ਹਜ਼ਾਰਾਂ ਰੁਪਏ ਦਾ ਪ੍ਰੀਮੀਅਮ ਦੇਣਾ ਪੈਂਦਾ ਹੈ, ਜੋ ਉਮਰ ਵਧਣ ਨਾਲ ਹੋਰ ਵਧ ਜਾਂਦਾ ਹੈ, ਉੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਨੂੰ ਇਹ ਸਿਹਤ ਕਵਰੇਜ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।” ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਕੈਂਸਰ ਇਲਾਜ, ਦਿਲ ਦੀਆਂ ਬੀਮਾਰੀਆਂ ਦਾ ਇਲਾਜ, ਡਾਇਲਿਸਿਸ, ਇੰਟੈਂਸਿਵ ਕੇਅਰ ਸੇਵਾਵਾਂ ਅਤੇ ਹੋਰ ਵਿਸ਼ੇਸ਼ ਇਲਾਜ ਪ੍ਰਕਿਰਿਆਵਾਂ ਸਮੇਤ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ ਕਰਵਾਏ ਜਾਂਦੇ ਹਨ।

ਨਿੱਜੀ ਬੀਮਾ ਯੋਜਨਾਵਾਂ ਵਿੱਚ ਜਿੱਥੇ ਕਵਰੇਜ ਦਾ ਦਾਇਰਾ ਭੁਗਤਾਨ ਕੀਤੇ ਪ੍ਰੀਮੀਅਮ ਅਤੇ ਚੁਣੀ ਗਈ ਪਾਲਿਸੀ 'ਤੇ ਨਿਰਭਰ ਕਰਦਾ ਹੈ, ਉੱਥੇ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਯੋਗ ਲਾਭਪਾਤਰੀਆਂ ਨੂੰ ਇੱਕੋ ਜਿਹੀਆਂ ਸਹੂਲਤਾਂ ਪ੍ਰਦਾਨ ਕਰਦੀ ਹੈ। ਯੋਜਨਾ ਦਾ ਇੱਕ ਹੋਰ ਵੱਡਾ ਫ਼ਾਇਦਾ ਇਹ ਹੈ ਕਿ ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਤੁਰੰਤ ਕਵਰੇਜ ਉਪਲੱਬਧ ਹੈ। ਨਿੱਜੀ ਬੀਮਾ ਕੰਪਨੀਆਂ ਆਮ ਤੌਰ 'ਤੇ ਡਾਇਬਿਟੀਜ਼, ਹਾਈਪਰਟੈਨਸ਼ਨ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਸਥਿਤੀਆਂ ਲਈ ਦੋ ਤੋਂ ਚਾਰ ਸਾਲ ਤੱਕ ਦੀ ਉਡੀਕ ਮਿਆਦ ਲਾਗੂ ਕਰਦੀਆਂ ਹਨ, ਜਿਸ ਤੋਂ ਬਾਅਦ ਹੀ ਇਲਾਜ 'ਤੇ ਹੋਏ ਖ਼ਰਚੇ ਦਾ ਦਾਅਵਾ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀ ਆਪਣੇ ਪੁਰਾਣੇ ਡਾਕਟਰੀ ਇਤਿਹਾਸ ਦੀ ਪਰਵਾਹ ਕੀਤੇ ਬਿਨਾਂ ਪਹਿਲੇ ਹੀ ਦਿਨ ਤੋਂ ਇਲਾਜ ਦਾ ਲਾਭ ਲੈ ਸਕਦੇ ਹਨ।” ਸਿਹਤ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ 'ਤੇ ਸੀਨੀਅਰ ਨਾਗਰਿਕਾਂ ਲਈ ਬਹੁਤ ਲਾਭਕਾਰੀ ਸਾਬਤ ਹੋਈ ਹੈ, ਜਿਨ੍ਹਾਂ ਨੂੰ ਨਿੱਜੀ ਬੀਮਾ ਯੋਜਨਾਵਾਂ ਵਿੱਚ ਅਕਸਰ ਵੱਧ ਪ੍ਰੀਮੀਅਮ ਅਤੇ ਕਵਰੇਜ ਸਬੰਧੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਜ਼ੁਰਗ ਨਾਗਰਿਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਦੇ ਸਮਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਯੋਜਨਾ ਤਹਿਤ ਪੰਜਾਬ ਭਰ ਵਿੱਚ 850 ਸੂਚੀਬੱਧ ਹਸਪਤਾਲਾਂ ਦੇ ਨੈੱਟਵਰਕ ਰਾਹੀਂ ਇਲਾਜ ਸਹੂਲਤਾਂ ਉਪਲੱਬਧ ਹਨ, ਜਿਨ੍ਹਾਂ ਵਿੱਚ ਨਿੱਜੀ ਹਸਪਤਾਲਾਂ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਲ ਹਨ।

ਉਨ੍ਹਾਂ ਕਿਹਾ, “ਰਿਇੰਬਰਸਮੈਂਟ ਆਧਾਰਿਤ ਬੀਮਾ ਪ੍ਰਣਾਲੀਆਂ ਦੇ ਉਲਟ, ਮੁੱਖ ਮੰਤਰੀ ਸਿਹਤ ਯੋਜਨਾ ਮੁੱਖ ਤੌਰ 'ਤੇ ਕੈਸ਼ਲੈੱਸ ਅਤੇ ਪੇਪਰਲੈੱਸ ਇਲਾਜ ਪ੍ਰਕਿਰਿਆ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਘੱਟੋ-ਘੱਟ ਦਸਤਾਵੇਜ਼ਾਂ ਨਾਲ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਦੇਰੀ ਤੋਂ ਵੀ ਬਚ ਸਕਦੇ ਹਨ।” ਦੋਵੇਂ ਸਿਹਤ ਸੁਰੱਖਿਆ ਮਾਡਲਾਂ ਦੀ ਤੁਲਨਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਿੱਜੀ ਬੀਮਾ ਯੋਜਨਾਵਾਂ ਅਨੁਕੂਲਿਤ ਕਵਰੇਜ ਅਤੇ ਵਾਧੂ ਲਾਭ ਪ੍ਰਦਾਨ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ, “ਹਾਲਾਂਕਿ, ਇਨ੍ਹਾਂ ਵਿੱਚ ਅਕਸਰ ਐਕਸਕਲੂਜ਼ਨ, ਸਹਿ-ਭੁਗਤਾਨ (ਕੋ-ਪੇਮੈਂਟ), ਸਬ-ਲਿਮਿਟ, ਉਡੀਕ ਮਿਆਦ ਅਤੇ ਉਮਰ ਦੇ ਨਾਲ ਵਧਣ ਵਾਲੇ ਪ੍ਰੀਮੀਅਮ ਵਰਗੀਆਂ ਸ਼ਰਤਾਂ ਹੁੰਦੀਆਂ ਹਨ, ਜੋ ਕਈ ਪਰਿਵਾਰਾਂ ਲਈ ਇਨ੍ਹਾਂ ਨੂੰ ਘੱਟ ਕਿਫ਼ਾਇਤੀ ਬਣਾਉਂਦੀਆਂ ਹਨ। ਇਸ ਤੋਂ ਇਲਾਵਾ, ਨਿੱਜੀ ਬੀਮਾ ਕਵਰੇਜ ਮੁੱਖ ਤੌਰ 'ਤੇ ਸ਼ਹਿਰੀ ਅਤੇ ਆਰਥਿਕ ਤੌਰ 'ਤੇ ਸਮਰੱਥ ਪਰਿਵਾਰਾਂ ਤੱਕ ਸੀਮਿਤ ਹੈ, ਜਦਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਹਰ ਯੋਗ ਰਜਿਸਟਰਡ ਪਰਿਵਾਰ ਲਈ ਉਪਲੱਬਧ ਹੈ।”

ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਸਿਹਤ ਸੇਵਾਵਾਂ ਕਿਸੇ ਵਿਅਕਤੀ ਦੀ ਆਰਥਿਕ ਸਮਰੱਥਾ 'ਤੇ ਨਿਰਭਰ ਨਹੀਂ ਹੋਣੀਆਂ ਚਾਹੀਦੀਆਂ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪੰਜਾਬ ਦੇ ਹਰ ਯੋਗ ਨਾਗਰਿਕ ਲਈ ਆਸਾਨੀ ਨਾਲ ਅਤੇ ਕਿਫ਼ਾਇਤੀ ਢੰਗ ਨਾਲ ਉਪਲੱਬਧ ਹੋਣ।" ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਤਹਿਤ ਹੁਣ ਤੱਕ 46.21 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਰਾਜ ਦੇ ਲਗਭਗ 22 ਲੱਖ ਪਰਿਵਾਰਾਂ ਨੂੰ ਕਵਰੇਜ ਮਿਲੀ ਹੈ।

ਉਨ੍ਹਾਂ ਕਿਹਾ, “ਯੋਜਨਾ ਨੂੰ ਮਿਲ ਰਹੀ ਭਰਵੀਂ ਪ੍ਰਤੀਕਿਰਿਆ ਸਾਰਿਆਂ ਲਈ ਸਿਹਤ ਸੁਰੱਖਿਆ ਦੀ ਵਧ ਰਹੀ ਲੋੜ ਨੂੰ ਦਰਸਾਉਂਦੀ ਹੈ ਅਤੇ ਸਿਹਤ ਸੇਵਾਵਾਂ 'ਤੇ ਹੋਣ ਵਾਲੇ ਜੇਬ ਖ਼ਰਚੇ ਨੂੰ ਘਟਾਉਣ ਅਤੇ ਸਮਾਜ ਦੇ ਹਰ ਵਰਗ ਤੱਕ ਗੁਣਵੱਤਾ ਭਰਿਆ ਇਲਾਜ ਪਹੁੰਚਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਅੱਗੇ ਹੋਰ ਵਿਸਥਾਰ ਕਰਦੀ ਰਹੇਗੀ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਸਿਹਤ ਅਤੇ ਆਰਥਿਕ ਸੁਰੱਖਿਆ ਵਿਚੋਂ ਇੱਕ ਦੀ ਚੋਣ ਕਰਨ ਲਈ ਮਜ਼ਬੂਰ ਨਾ ਹੋਣਾ ਪਵੇ।”

 

Tags: Mukh Mantri Sehat Yojana , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD