Sunday, 14 June 2026

 

 

ਖ਼ਾਸ ਖਬਰਾਂ ਮੈਂ ਖੁਦ ਹੀ ਕੈਨੇਡਾ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ : ਪਰਮਬੰਸ ਸਿੰਘ ਰੋਮਾਣਾ ਬਿਜਲੀ ਸੰਕਟ 'ਤੇ ਊਰਜਾ ਮੰਤਰੀ ਅਨਿਲ ਵਿੱਜ ਸਖ਼ਤ, ਅਧਿਕਾਰੀਆਂ ਨੂੰ ਜਲਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਮੌਜੂਦਾ ਕੇਂਦਰ ਅਤੇ ਰਾਜ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਵਿੱਚ ਦੇਸ਼-ਸੂਬੇ ਦਾ ਹੋਇਆ ਸਰਬਪੱਖੀ ਅਤੇ ਸਰਬ-ਸਾਂਝਾ ਵਿਕਾਸ : ਗੌਰਵ ਗੌਤਮ ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ : ਅਰਵਿੰਦ ਕੇਜਰੀਵਾਲ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ ਐਮਆਰਐਸਐਫਪੀਆਈ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ

 

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਅਤੇ ਪ੍ਰਕਿਰਿਆਤਮਕ ਸਾਧਨਾਂ ਨਾਲ ਲੈੱਸ ਕਰਨਾ

Amardeep Singh Rai, Punjab Police, Police, FICCI CASCADE, Jalandhar

Web Admin

Web Admin

5 Dariya News

ਜਲੰਧਰ , 13 Jun 2026

Last updated on: Jun 14, 2026, 10:30 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ।

ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਏ ਗਏ ਇਸ ਸਿਖਲਾਈ ਸੈਮੀਨਾਰ ਵਿੱਚ ਸੂਬੇ ਭਰ ਦੇ 60 ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਪੰਜਾਬ ਅਮਰਦੀਪ ਸਿੰਘ ਰਾਏ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆਂ ਗੈਰ-ਕਾਨੂੰਨੀ ਵਪਾਰ ਦੀ ਵਧ ਰਹੀ ਜਟਿਲਤਾ ਅਤੇ ਤੁਰੰਤ ਲਾਗੂਕਰਨ 'ਤੇ ਜ਼ੋਰ ਦਿੱਤਾ।

ਉਨ੍ਹਾਂ ਦੱਸਿਆ ਕਿ ਨਕਲੀ ਸਮਾਨ ਦਾ ਵਪਾਰ ਅਤੇ ਤਸਕਰੀ ਨਾ ਸਿਰਫ ਜਾਇਜ਼ ਕਾਰੋਬਾਰਾਂ ਅਤੇ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਂਦੀ ਹੈ ਬਲਕਿ ਖਪਤਕਾਰਾਂ ਦੀ ਸੁਰੱਖਿਆ ਅਤੇ ਗੈਰ-ਕਾਨੂੰਨੀ ਨੈਟਵਰਕ ਨੂੰ ਵੀ ਬੜਾਵਾ ਦਿੰਦੀ ਹੈ। ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਧੀਕ ਸਕੱਤਰ ਗ੍ਰਹਿ ਮਾਮਲੇ ਅੰਕੁਰਜੀਤ ਸਿੰਘ ਨੇ ਨਾਜਾਇਜ਼ ਵਪਾਰ ਦੀ ਵੱਧ ਰਹੀ ਜਟਿਲਤਾ ਬਾਰੇ ਦੱਸਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਸਰਗਰਮੀ ਨਾਲ ਲਾਗੂ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।

ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਇਅਬ ਨੇ ਆਰਥਿਕ ਅਪਰਾਧਾਂ ਵਿਰੁੱਧ ਜ਼ਮੀਨੀ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲਗਾਤਾਰ ਪੁਲਿਸ ਚੌਕਸੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸਾਬਕਾ ਵਿਸ਼ੇਸ਼ ਪੁਲਿਸ ਕਮਿਸ਼ਨਰ, ਦਿੱਲੀ ਅਤੇ ਫਿੱਕੀ ਕੈਸਕੇਡ ਦੇ ਸਲਾਹਕਾਰ ਦੀਪ ਚੰਦ ਨੇ ਨਕਲੀ ਸਮਾਨ ਦੇ ਵਪਾਰ ਅਤੇ ਤਸਕਰੀ ਦੇ ਗੰਭੀਰ ਆਰਥਿਕ ਅਤੇ ਸਮਾਜਿਕ ਨਤੀਜਿਆਂ ਬਾਰੇ ਚਰਚਾ ਕੀਤੀ।

ਉਨ੍ਹਾਂ ਨੇ ਸਬੰਧਿਤ ਕਾਨੂੰਨੀ ਅਤੇ ਰੈਗੂਲੇਟਰੀ ਢਾਂਚੇ ਦੀ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਟ੍ਰੇਡਮਾਰਕ ਐਕਟ, 1999, ਕਾਪੀਰਾਈਟ ਐਕਟ, 1957 ਅਤੇ ਭਾਰਤੀ ਨਿਆਂ ਸੰਹਿਤਾ, 2023 ਦੀ ਵਰਤੋਂ ਕਰਨ ਲਈ ਅਧਿਕਾਰੀਆਂ ਦਾ ਮਾਰਗਦਰਸ਼ਨ ਕੀਤਾ ਗਿਆ। ਉਦਯੋਗ ਦੇ ਦ੍ਰਿਸ਼ਟੀਕੋਣਾਂ ਨੂੰ ਉਜਾਗਰ ਕਰਦਿਆਂ ਆਈਟੀਸੀ ਵਿਖੇ ਕਾਰਪੋਰੇਟ ਮਾਮਲਿਆਂ ਦੇ ਵਾਈਸ ਪ੍ਰੈਜ਼ੀਡੈਂਟ ਅਸ਼ੀਸ਼ ਪਾਲ ਨੇ ਵੱਡੇ ਪੱਧਰ ‘ਤੇ ਹੋ ਰਹੀ ਤਸਕਰੀ ਅਤੇ ਨਕਲੀ ਸਿਗਰੇਟ ਦੇ ਵਪਾਰ 'ਤੇ ਧਿਆਨ ਕੇਂਦਰਿਤ ਕੀਤਾ।

ਉਨ੍ਹਾਂ ਨੇ ਸਰਕਾਰ ਨੂੰ ਵੱਡੇ ਮਾਲੀਏ ਦੇ ਨੁਕਸਾਨ, ਟ੍ਰੇਡਮਾਰਕ ਦੀ ਉਲੰਘਣਾ ਅਤੇ ਖਪਤਕਾਰਾਂ ਦੇ ਭਰੋਸੇ ਵਿੱਚ ਕਮੀ ਵੱਲ ਧਿਆਨ ਦਿਵਾਇਆ। ਉਨ੍ਹਾਂ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਤਸਕਰੀ ਤੋਂ ਆਉਣ ਵਾਲੇ ਫੰਡਾਂ ਦੀ ਵਰਤੋਂ ਕਈ ਵਾਰ ਅੱਤਵਾਦੀ ਗਤੀਵਿਧੀਆਂ ਲਈ ਵੀ ਕੀਤੀ ਜਾਂਦੀ ਹੈ, ਇਸ ਉਨ੍ਹਾਂ ਨੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਤੇਜ਼ੀ ਨਾਲ ਮੁਕੱਦਮਾ ਚਲਾਉਣ ਅਤੇ ਸਖ਼ਤ ਸਜ਼ਾਵਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਖੁਫੀਆ ਏਜੰਸੀਆਂ ਵਿਚਕਾਰ ਮਜ਼ਬੂਤ ਤਾਲਮੇਲ ਕਰਨ ਲਈ ਵਕਾਲਤ ਕੀਤੀ।

ਮਜ਼ਬੂਤ ਫੀਲਡ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਦਿੱਲੀ ਹਾਈ ਕੋਰਟ ਦੇ ਐਡਵੋਕੇਟ ਡਾ. ਰਿਸ਼ੀ ਕੁਲਸ਼੍ਰੇਸ਼ਠ ਨੇ ਸ਼ਮੂਲੀਅਤ ਕਰਨ ਵਾਲੇ ਅਧਿਕਾਰੀਆਂ ਨੂੰ ਸਹੀ ਕਾਨੂੰਨੀ ਅਤੇ ਪ੍ਰਕਿਰਿਆਤਮਕ ਲੋੜਾਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਦੀ ਜਾਂਚ ਦੌਰਾਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਕਲੀ ਸਮਾਨ ਤਿਆਰ ਕਰਨ ਅਤੇ ਤਸਕਰੀ ਕਰਨ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਾਰੀਕੀ ਨਾਲ ਪ੍ਰਕਿਰਿਆਤਮਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।

 

Tags: Amardeep Singh Rai , Punjab Police , Police , FICCI CASCADE , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD