Sunday, 14 June 2026

 

 

ਖ਼ਾਸ ਖਬਰਾਂ ਮੈਂ ਖੁਦ ਹੀ ਕੈਨੇਡਾ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ : ਪਰਮਬੰਸ ਸਿੰਘ ਰੋਮਾਣਾ ਬਿਜਲੀ ਸੰਕਟ 'ਤੇ ਊਰਜਾ ਮੰਤਰੀ ਅਨਿਲ ਵਿੱਜ ਸਖ਼ਤ, ਅਧਿਕਾਰੀਆਂ ਨੂੰ ਜਲਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਮੌਜੂਦਾ ਕੇਂਦਰ ਅਤੇ ਰਾਜ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਵਿੱਚ ਦੇਸ਼-ਸੂਬੇ ਦਾ ਹੋਇਆ ਸਰਬਪੱਖੀ ਅਤੇ ਸਰਬ-ਸਾਂਝਾ ਵਿਕਾਸ : ਗੌਰਵ ਗੌਤਮ ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ : ਅਰਵਿੰਦ ਕੇਜਰੀਵਾਲ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ ਐਮਆਰਐਸਐਫਪੀਆਈ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ

 

ਮੈਂ ਖੁਦ ਹੀ ਕੈਨੇਡਾ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ : ਪਰਮਬੰਸ ਸਿੰਘ ਰੋਮਾਣਾ

ਕਿਹਾ ਕਿ ਕੈਨੇਡਾ ਅਧਿਕਾਰੀਆਂ ਨੂੰ ਉਹਨਾਂ ਖਿਲਾਫ ਘੜੀ ਘੜਾਈ ਸ਼ਿਕਾਇਤ ਕੀਤੀ ਗਈ ਹਾਲਾਂਕਿ ਉਹਨਾਂ ਨੇ ਦੌਰੇ ਵਾਸਤੇ ਅਦਾਲਤ ਤੋਂ ਪ੍ਰਵਾਨਗੀ ਲਈ ਸੀ

Parambans Singh Romana, Shiromani Akali Dal, SAD, Akali Dal, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 13 Jun 2026

Last updated on: Jun 14, 2026, 11:02 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੁ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਵੈਂਕੂਵਰ ਪਹੁੰਚਣ ਮਗਰੋਂ ਕੈਨੇਡਾ ਵਿਚ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ ਸੀ ਜਦੋਂ ਉਹਨਾਂ ਨੂੰ ਕੈਨੇਡਾ ਦੇ ਅਧਿਕਾਰੀਆਂ ਨੇ ਪੁੱਛ ਗਿੱਛ ਵਾਸਤੇ ਰੋਕਿਆ ਸੀ ਅਤੇ ਕਿਹਾ ਸੀ ਕਿ ਉਹ ਲਿਖਤੀ ਭਰੋਸਾ ਦੇਣ ਕਿ ਉਹ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਹੋਣਗੇ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਉਹਨਾਂ ਖਿਲਾਫ ਕੈਨੇਡਾ ਦੇ ਅਧਿਕਾਰੀਆਂ ਨੂੰ ਘੜੀ ਘੜਾਈ ਸ਼ਿਕਾਇਤ ਮਨੀਲਾ ਤੋਂ ਕੀਤੀ ਗਈ ਸੀ ਤਾਂ ਜੋ ਕਿ ਉਹਨਾਂ ਨੂੰ ਕੈਨੇਡਾ ਦਾਖਲ ਹੋਣ ਤੋਂ ਰੋਕਿਆ ਜਾ ਸਕੇ ਹਾਲਾਂਕਿ ਉਹ ਅਦਾਲਤ ਤੋਂ ਆਗਿਆ ਲੈ ਕੇ ਹੀਗਏ  ਸਨ। ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਉਹਨਾਂ ਖਿਲਾਫ ਦਰਜ ਸਾਰੇ ਸਿਆਸੀ ਕੇਸਾਂ ਦੀ ਜਾਣਕਾਰੀ ਸੀ ਹਾਲਾਂਕਿ ਕੁਝ ਨੂੰ ਤਾਂ ਉਹ ਭੁੱਲ ਵੀ ਗਏ ਸਨ।

ਉਹਨਾਂ ਦੱਸਿਆ ਕਿ ਸ਼ਿਕਾਇਤ ਵਿਚ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਗਿਆ ਕਿ ਉਹ ਜਨਤਕ ਸੁਰੱਖਿਆ ਲਈ ਖ਼ਤਰਾ ਹੋ ਸਕਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਉਹਨਾਂ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਦੱਸਿਆ ਸੀ ਕਿ ਉਹ ਆਪਣੀ ਬੇਟੀ ਨੂੰ ਮਿਲਣਾ ਚਾਹੁੰਦੇ ਹਨ ਅਤੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਏ ਹਨ ਤੇ ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਨ ਆਰ ਆਈਜ਼ ਨੂੰ ਮਿਲਣਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਜਦੋਂ ਉਹਨਾਂ ਨੂੰ ਕਿਹਾ ਗਿਆ ਕਿ ਉਹਨਾਂ ਨੂੰ ਲਿਖਤੀ ਭਰੋਸਾ ਦੇਣਾ ਪਵੇਗਾ ਕਿ ਉਹ ਇਥੇ ਕਿਸੇ ਵੀ ਸਿਆਸੀ ਗਤੀਵਿਧੀ ਵਿਚ ਸ਼ਾਮਲ ਨਹੀਂ ਹੋਣਗੇ ਤਾਂ ਉਹਨਾਂ ਵਾਪਸ ਭਾਰਤ ਪਰਤਣ ਦਾ ਫੈਸਲਾ ਕੀਤਾ। ਉਹਨਾਂ ਨੇ ਇਸ ਮੌਕੇ ਦਸਤਾਵੇਜ਼ ਵੀ ਵਿਖਾਏ ਜਿਹਨਾਂ ਤੋਂ ਸਪਸ਼ਟ ਹੁੰਦਾ ਸੀ ਕਿ ਉਹ ਆਪਣੀ ਸਵੈ ਇੱਛਾ ਨਾਲ ਕੈਨੇਡਾ ਤੋਂ ਵਾਪਸ ਪਰਤੇ ਹਨ।

ਸਰਦਾਰ ਰੋਮਾਣਾ ਨੇ ਕਿਹਾ ਕਿ ਇਹ ਸਭ ਕੁਝ ਇਸ ਲਈ ਹੋਇਆ ਕਿਉਂਕਿ ਆਮ ਆਦਮੀ ਪਾਰਟੀ (ਆਪ) ਕੈਨੇਡਾ ਵਿਚ ਪ੍ਰਵਾਸੀ ਭਾਰਤੀਆਂ ਵੱਲੋਂ ਅਕਾਲੀ ਦਲ ਨੂੰ ਦਿੱਤੇ ਜਾ ਰਹੇ ਹੁੰਗਾਰੇ ਤੋਂ ਬੌਖਲਾ ਗਈ  ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਐਨ ਆਰ ਆਈ ਭਾਈਚਾਰੇ ਨੂੰ ਭੜਕਾਇਆ ਕਿ ਦੌਰੇ ’ਤੇ ਆਉਂਦੀ ਅਕਾਲੀ ਦਲ ਦੀ ਟੀਮ ਤੋਂ ਔਖੇ ਸਵਾਲ ਕੀਤੇ ਜਾਣ। ਉਹਨਾਂ ਦੱਸਿਆ ਕਿ ਆਪ ਦੀ ਪ੍ਰਾਪੇਗੰਡਾ ਮਸ਼ੀਨਰੀ ਨੇ ਉਹਨਾਂ ਖਿਲਾਫ ਪੂਰਾ ਕੂੜ ਪ੍ਰਚਾਰ ਕੀਤਾ ਤੇ ਇਹ ਅਫਵਾਹ ਫੈਲਾਈ ਕਿ ਉਹ ਵੈਂਕੂਵਰ ਵਿਚ ਸ਼ਰਾਬੀ ਹਾਲਤ ਵਿਚ ਪਹੁੰਚੇ ਸਨ।

ਉਹਨਾਂ ਕਿਹਾ ਕਿ ਇਕ ਇਲੈਕਟ੍ਰਾਨਿਕ ਚੈਨਲ ਨੇ ਇਹ ਕੂੜ ਪ੍ਰਚਾਰ ਵਾਲੀ ਖਬਰ ਚਲਾਈ ਜਿਸ ਵਾਸਤੇ ਉਹ ਚੈਨਲ ਖਿਲਾਫ ਮਾਣਹਾਨੀ ਦਾ ਕੇਸ ਕਰਨ ਜਾ ਰਹੇ ਹਨ ਅਤੇ ਉਹ ਉਹਨਾਂ ਸੋਸ਼ਲ ਮੀਡੀਆ ਪੇਜਾਂ ਖਿਲਾਫ ਵੀ ਪੁਲਿਸ ਸ਼ਿਕਾਇਤ ਦੇਣਗੇ ਜਿਹਨਾਂ ਨੇ ਕੂੜ ਪ੍ਰਚਾਰ ਕੀਤਾ। ਉਹਨਾਂ ਕਿਹਾ ਕਿ ਮੈਂ ਜ਼ਿੰਦਗੀ ਵਿਚ ਕਦੇ ਸ਼ਰਾਬ ਨੂੰ ਹੱਥ ਵੀ ਨਹੀਂ ਲਗਾਇਆ ਤੇ ਉਹਨਾਂ ਦੇ ਅਕਸ ਨੂੰ ਢਾਹ ਲਾਉਣ ਦੇ ਯਤਨ ਕਰਨ ਵਾਲਿਆਂ ਨਾਲ ਕਾਨੂੰਨ ਮੁਤਾਬਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

 

Tags: Parambans Singh Romana , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD