Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ : ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

Gurmeet Singh Meet Hayer, Meet Hayer, AAP Punjab, Barnala

Armaan

Armaan

5 Dariya News

ਬਰਨਾਲਾ , 14 Jun 2026

Last updated on: Jun 14, 2026, 17:43 IST

ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ। ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ 'ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਲਗਾਤਾਰ ਉਪਰਾਲੇ ਕਰ ਰਹੀ ਹੈ।

ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਓਥੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਸੂਬਾ ਅਤੇ ਕੌਮੀ ਪੱਧਰ ਉੱਤੇ ਮੱਲਾਂ ਮਾਰ ਰਹੇ ਹਨ।

 

Tags: Gurmeet Singh Meet Hayer , Meet Hayer , AAP Punjab , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD