Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਦੁਬਈ-ਅਧਾਰਤ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 14 Jun 2026

Last updated on: Jun 15, 2026, 09:25 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ।

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲਾ ਨਾਲ ਸਬੰਧਤ ਅਪਰਾਧਾਂ ਤਹਿਤ ਕਈ ਮਾਮਲੇ ਦਰਜ ਹਨ।

ਇਹ ਗ੍ਰਿਫਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ - ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ ਅਤੇ ਦੋ ਨਾਬਾਲਗਾਂ - ਨੂੰ 30.045 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਦੁਬਈ ਸਥਿਤ ਇੱਕ ਤਸਕਰ ਜੋ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ, ਨਾਲ ਜੁੜੇ ਹੋਏ ਸਨ।

ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਸੰਭਾਵਿਤ ਹਵਾਲਾ ਲਿੰਕਾਂ ਦਾ ਪਤਾ ਲਗਾਉਣ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਸਥਾਪਿਤ ਕੀਤੇ ਗਏ ਅਗਲੇ-ਪਿਛਲੇ ਸਬੰਧਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦੇ ਖੁਲਾਸੇ ਰਾਹੀਂ ਉਸ ਦੇ ਕਬਜ਼ੇ ਵਿੱਚੋਂ 2.006 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਅਤੇ ਉਸਦੇ ਦੋ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਇੱਕ ਹੋਰ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੂੰ ਵੰਸ਼ਦੀਪ ਸਿੰਘ ਨਾਮਕ ਇਸ ਮਾਡਿਊਲ ਦੇ ਇੱਕ ਸੰਚਾਲਕ, ਜਿਸਦੀ ਪਛਾਣ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਵੱਲੋਂ ਕੀਤੀ ਗਈ ਹੈ, ਨਾਲ ਹਾਦਸਾ ਵਾਪਰਨ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਲੈ ਗਈਆਂ।

ਸੀਪੀ ਨੇ ਦੱਸਿਆ ਕਿ ਉਸਦੇ ਐਕਟਿਵਾ ਸਕੂਟਰ ਦੀ ਤਲਾਸ਼ੀ ਦੌਰਾਨ, ਪੁਲਿਸ ਨੇ 3.035 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵੰਸ਼ਦੀਪ ਸਿੰਘ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਚ ਬੰਦ ਸੀ ਅਤੇ 2 ਫਰਵਰੀ, 2025 ਨੂੰ ਜ਼ਮਾਨਤ 'ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਵੱਲੋਂ ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਦੋਸ਼ੀ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਜਾਵੇਗਾ।

ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਦੁਬਈ ਸਥਿਤ ਤਸਕਰ, ਜੋ ਪਹਿਲਾਂ ਹੀ ਤਿੰਨ ਵੱਡੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦਾ ਹੈ, ਮੁਲਜ਼ਮਾਂ ਨਾਲ ਖੇਪਾਂ ਦੀ ਲੋਕੇਸ਼ਨ ਸਾਂਝੀ ਕਰਦਾ ਸੀ ਅਤੇ ਮੁਲਜ਼ਮ ਆਪਣੇ ਸਾਥੀਆਂ ਨਾਲ ਮਿਲ ਕੇ, ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਵੱਖ-ਵੱਖ ਪ੍ਰਾਪਤਕਰਤਾਵਾਂ ਨੂੰ ਸਪਲਾਈ ਕਰਦੇ ਸਨ। ਇਸ ਸਬੰਧੀ, ਨਵੀਂ ਐਫਆਈਆਰ ਨੰਬਰ 131 ਮਿਤੀ 14.06.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ  ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD