Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ

ਜੁਲਾਈ ਦੇ ਅਖੀਰ ਵਿੱਚ ਪੂਰੇ ਪੰਜਾਬ ਵਿੱਚ ਆਸ਼ੂਤੋਸ਼ ਰਾਣਾ ਦਾ 'ਹੇ ਰਾਮ!' ਨਾਟਕ ਮੰਚਨ ਕਰਵਾ ਰਹੇ ਹਾਂ, ਜੋ ਸਾਰਿਆਂ ਲਈ ਬਿਲਕੁਲ ਮੁਫ਼ਤ ਹੋਵੇਗਾ : ਅਰਵਿੰਦ ਕੇਜਰੀਵਾਲ

Bhagwant Mann, Bhagwant Singh Mann, AAP Punjab, Chief Minister Of Punjab, Manish Sisodia, Arvind Kejriwal

Web Admin

Web Admin

5 Dariya News

ਨਵੀਂ ਦਿੱਲੀ/ਪੰਜਾਬ , 14 Jun 2026

Last updated on: Jun 15, 2026, 09:49 IST

ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ 'ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ 'ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ 'ਤੇ ਵੀ ਆਪਣੇ ਖਰਚੇ 'ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ।

ਸ਼ਨੀਵਾਰ ਨੂੰ ਜਲੰਧਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਧੂਮ-ਧਾਮ, ਆਦਰ ਅਤੇ ਸਤਿਕਾਰ ਨਾਲ ਮਨਾਇਆ।

ਹੁਣ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਨੂੰ ਵੀ ਬਹੁਤ ਵਧੀਆ ਢੰਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਪਟਿਆਲਾ ਵਿੱਚ ਮਾਂ ਕਾਲੀ ਦਾ ਪ੍ਰਸਿੱਧ ਮੰਦਿਰ ਹੈ। ਲੋਕਾਂ ਦੀ ਉਸ ਵਿੱਚ ਬਹੁਤ ਸ਼ਰਧਾ ਅਤੇ ਮਾਨਤਾ ਹੈ। ਉੱਥੇ ਪੂਰੇ ਉੱਤਰੀ ਭਾਰਤ ਤੋਂ ਲੋਕ ਆਪਣੀਆਂ ਮਨੋਕਾਮਨਾਵਾਂ ਅਤੇ ਦੁੱਖ ਲੈ ਕੇ ਆਉਂਦੇ ਹਨ, ਜਿਨ੍ਹਾਂ ਨੂੰ ਮਾਂ ਪੂਰੀ ਕਰਦੀ ਹੈ ਅਤੇ ਉਨ੍ਹਾਂ ਦੇ ਦੁੱਖ ਦੂਰ ਕਰਦੀ ਹੈ।

85 ਕਰੋੜ ਰੁਪਏ ਦੀ ਲਾਗਤ ਨਾਲ ਉਸ ਮੰਦਿਰ ਦਾ ਪੂਰਾ ਨਵੀਨੀਕਰਨ ਅਤੇ ਵਿਕਾਸ ਕੀਤਾ ਜਾ ਰਿਹਾ ਹੈ। ਸਤੰਬਰ ਵਿੱਚ ਇਹ ਬਣ ਕੇ ਤਿਆਰ ਹੋ ਜਾਵੇਗਾ। ਮੇਰੀ ਅਪੀਲ ਹੈ ਕਿ ਬਣਨ ਤੋਂ ਬਾਅਦ ਪੰਜਾਬ ਦੇ ਲੋਕ ਇੱਕ ਵਾਰ ਮੰਦਿਰ ਜਾ ਕੇ ਮਾਂ ਕਾਲੀ ਦੇ ਦਰਸ਼ਨ ਜ਼ਰੂਰ ਕਰਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਹੁਤ ਸਾਰੀਆਂ ਤੀਰਥ ਯਾਤਰਾਵਾਂ ਦਾ ਵੀ ਆਯੋਜਨ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਵੋਲਵੋ ਬੱਸਾਂ ਲਈਆਂ ਹਨ।

ਅਜੇ ਤੀਰਥ ਯਾਤਰਾ ਦੇ ਦੋ ਰੂਟ ਚੱਲ ਰਹੇ ਹਨ। ਇੱਕ ਰੂਟ 'ਤੇ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਅਤੇ ਵਾਲਮੀਕਿ ਮੰਦਿਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਦੂਜੇ ਰੂਟ 'ਤੇ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਮੰਦਿਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਹੁਣ ਤਿੰਨ ਰੂਟ ਹੋਰ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਸ਼ਾਮਲ ਹਨ। ਇਨ੍ਹਾਂ ਤੀਰਥ ਯਾਤਰਾਵਾਂ ਦਾ ਪੂਰਾ ਖਰਚਾ ਸਰਕਾਰ ਖੁਦ ਚੁੱਕ ਰਹੀ ਹੈ। ਜੋ ਲੋਕ ਵੀ ਇੱਛੁਕ ਹਨ, ਉਹ ਜ਼ਰੂਰ ਜਾਣ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਜੁਲਾਈ ਦੇ ਅਖੀਰ ਤੋਂ ਸਰਕਾਰ ਪੂਰੇ ਪੰਜਾਬ ਵਿੱਚ 'ਹੇ ਰਾਮ!' ਨਾਟਕ ਕਰਵਾ ਰਹੀ ਹੈ। ਆਸ਼ੂਤੋਸ਼ ਰਾਣਾ ਦੇ ਇਸ ਨਾਟਕ 'ਹੇ ਰਾਮ' ਵਿੱਚ ਰਾਮਾਇਣ ਦੇ ਕਈ ਪ੍ਰਸੰਗ ਹਨ ਅਤੇ ਰਾਮ ਤੇ ਰਾਵਣ ਦੇ ਵਿਚਕਾਰ ਦੀਆਂ ਕਈ ਦਿਲਚਸਪ ਗੱਲਬਾਤਾਂ ਦਿਖਾਈਆਂ ਗਈਆਂ ਹਨ। ਮੈਂ ਵੀ ਦਿੱਲੀ ਵਿੱਚ ਇਹ ਨਾਟਕ ਦੇਖਿਆ ਸੀ ਅਤੇ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਦੇਖਿਆ ਹੈ।

ਦਿੱਲੀ ਵਿੱਚ ਇਸ ਦੀ ਟਿਕਟ 8,000 ਰੁਪਏ ਦੀ ਹੁੰਦੀ ਸੀ, ਪਰ ਪੰਜਾਬ ਦੇ ਲੋਕਾਂ ਲਈ ਅਸੀਂ ਇਸ ਨੂੰ ਬਿਲਕੁਲ ਮੁਫ਼ਤ ਕੀਤਾ ਹੈ। ਪੂਰੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਦੇ ਕਈ ਮੰਚਨ ਕਰਵਾਏ ਜਾਣਗੇ। ਜਦੋਂ ਇਹ ਤੁਹਾਡੇ ਸ਼ਹਿਰ ਵਿੱਚ ਆਵੇ, ਤਾਂ ਇਸ ਨੂੰ ਬਿਲਕੁਲ ਮਿਸ ਨਾ ਕਰਿਓ। ਇਹ ਸਾਢੇ ਤਿੰਨ ਘੰਟੇ ਦਾ ਬਹੁਤ ਹੀ ਸ਼ਾਨਦਾਰ ਨਾਟਕ ਹੈ, ਜੋ ਜੁਲਾਈ ਦੇ ਅਖੀਰ ਤੋਂ ਸ਼ੁਰੂ ਕਰਵਾਇਆ ਜਾਵੇਗਾ।

 

Tags: Bhagwant Mann , Bhagwant Singh Mann , AAP Punjab , Chief Minister Of Punjab , Manish Sisodia , Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD