Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਮਿਸ਼ਨ ਵਿਧਾਨ ਸਭਾ ਚੋਣਾਂ 2027 : ਐਡਵੋਕੇਟ ਬਰਿੰਦਰ ਗੋਇਲ ਦੇ ਕੰਮਾਂ ਦਾ ਜਲਬਾ, ਪਿੰਡ ਕਰੋਂਦਾ ਦੇ ਹਰ ਘਰ ਨੇ ਫੜਿਆ "ਆਪ" ਦਾ ਪੱਲਾ

Barinder Kumar Goel, Barinder Kumar Goyal, AAP Punjab

Web Admin

Web Admin

5 Dariya News

ਖਨੌਰੀ /ਮੂਨਕ , 14 Jun 2026

Last updated on: Jun 15, 2026, 10:55 IST

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਸਮੁੱਚੇ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹਲਕੇ ਦੇ ਪਿੰਡ ਕਰੋਂਦਾ ਦੇ ਲਗਭਗ ਹਰ ਪਰਿਵਾਰ ਨੇ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਿੰਡ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਪਿੰਡ ਦੇ ਹਰ ਪਰਿਵਾਰ ਦੇ ਵਿਅਕਤੀਆਂ ਨੇ ਸ਼ਿਰਕਤ ਕਰਦਿਆਂ ਮੰਤਰੀ ਗੋਇਲ ਤੋਂ ਅਸ਼ੀਰਵਾਦ ਲਿਆ। 

ਵੱਡੀ ਸੰਖਿਆ ਵਿੱਚ ਆਪ ਵਿੱਚ ਸ਼ਾਮਿਲ ਹੋਣ ਤੋਂ ਹੋਣ ਤੇ ਗਦ ਗਦ ਹੋਏ ਮੰਤਰੀ ਗੋਇਲ ਨੇ ਕਿਹਾ ਕਿ ਪਾਰਟੀ ਵਿੱਚ ਹਰ ਵੱਡੇ ਛੋਟੇ ਵਿਅਕਤੀ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੁੱਚੇ ਪੰਜਾਬ ਵਿੱਚ ਹੋ ਰਹੇ ਵਿਕਾਸ ਕੰਮ ਬੋਲ ਰਹੇ ਹਨ, ਪੰਜਾਬ "ਰੰਗਲਾ ਪੰਜਾਬ" ਬਣ ਰਿਹੈ, ਉਨ੍ਹਾਂ ਵਿਰੋਧੀ ਪਾਰਟੀਆਂ ਤੇ ਤੰਜ਼ ਕਸਦਿਆਂ ਕਿਹਾ ਕਿ ਵਿਰੋਧੀਆਂ ਕੋਲ ਪੰਜਾਬ ਦੇ ਵਿਕਾਸ, ਖੁਸ਼ਹਾਲੀ ਤੇ ਅਮਨ ਸ਼ਾਂਤੀ ਲਈ ਕੋਈ ਏਜੰਡਾ ਨਹੀਂ। 

ਸਰਕਾਰੀ ਸਕੂਲਾਂ ਵਿੱਚ ਸਕੂਲ ਆਫ ਐਮੀਨੈਂਸ ਖੋਲਣਾ, ਆਮ ਆਦਮੀ ਕਲੀਨਿਕ , ਪੁਲਾਂ ਡਰੇਨਾਂ ਦਾ ਨਿਰਮਾਣ, ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮਾਫ਼ ,65ਹਜਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀ, ਭਰਿਸ਼ਟਾਚਾਰ ਵਿਰੋਧੀ ਹੈਲਪਲਾਈਨ, "ਮੁੱਖ ਮੰਤਰੀ ਤੀਰਥ ਯਾਤਰਾ" ਦੇ ਤਹਿਤ ਜਨਤਾ ਨੂੰ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣਾ, ਟੇਲਾਂ ਤੱਕ ਪਾਣੀ ਪਹੁੰਚਾਉਣਾ, ਪਿੰਡ ਪਿੰਡ ਸਟੇਡੀਅਮ ਬਣਾਉਣਾ ਅਤੇ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਣਾ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ।

ਇਸ ਮੌਕੇ "ਆਪ" ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵੀਰਾ ਸਿੰਘ ਮੈਂਬਰ, ਪਰਜਾਪਤ ਜਿਲੇ ਸਿੰਘ ,ਸਤਪਾਲ ਸਿੰਘ, ਗਜੇ ਸਿੰਘ, ਕ੍ਰਿਸ਼ਨ ਕੁਮਾਰ, ਮਨਦੀਪ ਪੁੱਤਰ ਸੂਰਜ ਮੱਲ, ਸੋਨੂ ਸਿੰਘ ਪੁੱਤਰ ਮਨਿੰਦਰ ਸਿੰਘ ,ਜਿਲੇ ਸਿੰਘ ਪੁੱਤਰ ਮੋਹਨ ਸਿੰਘ, ਗੀਨਾ ਪੁੱਤਰ ਜਗਤ ਰਾਮ, ਵਿੱਕੀ ਪੁੱਤਰ ਕਰਮਵੀਰ, ਕਪਿਲ ਪੁੱਤਰ ਰਾਮ ਨਿਵਾਸ, ਸੰਦੀਪ ਪੁੱਤਰ ਬਸਾਊ, ਅਭਿਸ਼ੇਕ , ਜ਼ੋਰਾ ਸਿੰਘ ਪੁੱਤਰ ਜੈ ਸਿੰਘ, ਅਜੇ ਪੁੱਤਰ ਰਮੇਸ਼ਵਰ ਤੋਂ ਇਲਾਵਾ ਹੋਰਾਂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਗੋਇਲ ਵੱਲੋਂ ਹਲਕੇ ਅਤੇ ਉਹਨਾਂ ਦੇ ਪਿੰਡ ਵਿੱਚ ਕੀਤੇ ਗਏ ਅਤੇ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਖੁਸ਼ ਹੋ ਕੇ "ਆਮ ਆਦਮੀ ਪਾਰਟੀ" ਵਿੱਚ ਸ਼ਾਮਿਲ ਹੋ ਰਹੇ ਹਨ, ਜੋ ਕੰਮ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਚਾਰ ਸਾਲਾਂ ਵਿੱਚ ਕੀਤੇ ਹਨ, ਉਹ ਪਿਛਲੀਆਂ ਸਰਕਾਰਾਂ 50 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ। ਇਸ ਮੌਕੇ ਸੈਂਕੜੇ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD