Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ : ਕੁਲਜੀਤ ਸਿੰਘ ਰੰਧਾਵਾ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਰਜਿਸਟ੍ਰੇਸ਼ਨ ਮੁਹਿੰਮ ਹੋਰ ਤੇਜ਼ ਕਰਨ ਦੀ ਕੀਤੀ ਅਪੀਲ

ਜ਼ੀਰਕਪੁਰ ਵਿਖੇ ਸਤਿਕਾਰ ਸਖੀਆਂ ਦੀ ਟ੍ਰੇਨਿੰਗ ਦੌਰਾਨ ਕੀਤਾ ਸੰਬੋਧਨ

Kuljit Singh Randhawa, AAP Punjab, Zirakpur

5 Dariya News

5 Dariya News

5 Dariya News

ਜ਼ੀਰਕਪੁਰ , 14 Jun 2026

Last updated on: Jun 15, 2026, 11:00 IST

ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਵੱਧ ਤੋਂ ਵੱਧ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਵਿਖੇ ਚੱਲ ਰਹੀ ਮਹਿਲਾ ਸਤਿਕਾਰ ਸਖੀਆਂ ਦੀ ਟ੍ਰੇਨਿੰਗ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ ਯੋਜਨਾ ਦੇ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ।

ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਹਲਕਾ ਡੇਰਾਬੱਸੀ ਦੀ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਹਰ ਯੋਗ ਮਹਿਲਾ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਟ੍ਰੇਨਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਘਰ-ਘਰ ਜਾ ਕੇ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਨ, ਆਧਾਰ ਕਾਰਡ ਲਿੰਕ ਕਰਵਾਉਣ, ਬੈਂਕ ਖਾਤਿਆਂ ਦੀ ਜਾਣਕਾਰੀ ਅਪਡੇਟ ਕਰਵਾਉਣ, ਵੋਟਰ ਕਾਰਡ ਦੀ ਪੁਸ਼ਟੀ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਤਿਆਰੀ ਵਿੱਚ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਇਸ ਯੋਜਨਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਮਜ਼ਬੂਤੀ ਲਈ ਵਚਨਬੱਧ ਹੈ। ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਨੂੰ ਵੀ ਹੋਰ ਵਧਾਏਗੀ।

ਉਨ੍ਹਾਂ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ, ਜਿਨ੍ਹਾਂ ਕੋਲ ਵੈਧ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਸਤਿਕਾਰ ਸਖੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

 

Tags: Kuljit Singh Randhawa , AAP Punjab , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD