Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਵਿਸ਼ਵ ਸਾਈਕਲ ਦਿਵਸ ਸਬੰਧੀ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਤੇ ਸਾਈਕਲ ਰੈਲੀ

ਜੂਨੀਅਰ ਵਰਗ ਵਿੱਚ ਚਸ਼ਮੀਤ ਕੌਰ ਨੇ ਤੀਜਾ, ਰਾਜਵੀਰ ਕੌਰ ਨੇ ਦੂਜਾ ਅਤੇ ਨਵਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ

Cycling Association of Punjab, Ashmita Khelo India Women League, Cycle Rally, World Bicycle Day, Jagdeep Singh Kahlon, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Jun 2026

Last updated on: Jun 15, 2026, 11:16 IST

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਵਿਸ਼ਵ ਸਾਈਕਲ ਦਿਵਸ ਸਬੰਧੀ ਸਰਕਾਰੀ ਕਾਲਜ, ਸ੍ਰੀ ਮੁਕਤਸਰ ਸਾਹਿਬ ਨੇੜੇ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ ਦੀਆਂ ਮਹਿਲਾ ਸਾਈਕਲ ਸਵਾਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਮਕਸਦ ਮਹਿਲਾਵਾਂ ਵਿੱਚ ਸਾਈਕਲਿੰਗ ਪ੍ਰਤੀ ਰੁਝਾਨ ਵਧਾਉਣਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਸੀ।ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਸਬ ਜੂਨੀਅਰ ਵਰਗ ਵਿੱਚ ਚਸ਼ਮੀਤ ਕੌਰ ਨੇ ਤੀਜਾ, ਰਾਜਵੀਰ ਕੌਰ ਨੇ ਦੂਜਾ ਅਤੇ ਨਵਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਜੂਨੀਅਰ ਵਰਗ ਵਿੱਚ ਨੀਰਜ ਰਾਣੀ ਨੇ ਤੀਜਾ, ਨਮਸਤਿਕਾ ਨੇ ਦੂਜਾ ਅਤੇ ਰੁਪਿੰਦਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅਲੀਟ ਵਰਗ ਵਿੱਚ ਪ੍ਰਿੰਸਦੀਪ ਨੇ ਤੀਜਾ, ਕੰਚਨ ਨੇ ਦੂਜਾ ਅਤੇ ਜਸਕਰਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਧਿਆਨ ਖਿੱਚਿਆ।ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਸ੍ਰ. ਜਗਦੀਪ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿੱਚ ਸਾਈਕਲਿੰਗ ਖੇਡ ਨੂੰ ਉਤਸ਼ਾਹਿਤ ਕਰਨ ਲਈ ਐਸੋਸੀਏਸ਼ਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ “ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਵਰਗੇ ਪ੍ਰੋਗਰਾਮ ਮਹਿਲਾ ਖਿਡਾਰੀਆਂ ਨੂੰ ਅੱਗੇ ਆਉਣ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਉਣ ਲਈ ਇੱਕ ਵਧੀਆ ਮੰਚ ਪ੍ਰਦਾਨ ਕਰਦੇ ਹਨ। ਸਾਡਾ ਉਦੇਸ਼ ਹੈ ਕਿ ਪੰਜਾਬ ਦੀਆਂ ਵੱਧ ਤੋਂ ਵੱਧ ਲੜਕੀਆਂ ਖੇਡਾਂ ਨਾਲ ਜੁੜਨ ਅਤੇ ਆਪਣਾ ਭਵਿੱਖ ਰੌਸ਼ਨ ਕਰਨ।”ਉਨ੍ਹਾਂ ਕਿਹਾ ਕਿ ਸਾਈਕਲਿੰਗ ਸਿਰਫ਼ ਇੱਕ ਖੇਡ ਹੀ ਨਹੀਂ, ਸਗੋਂ ਸਿਹਤਮੰਦ ਜੀਵਨ ਅਤੇ ਵਾਤਾਵਰਨ ਦੀ ਸੰਭਾਲ ਲਈ ਵੀ ਬਹੁਤ ਮਹੱਤਵਪੂਰਨ ਹੈ। ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਬੀ.ਐੱਸ. ਸੂਦਨ,ਖਜ਼ਾਨਚੀ, ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ, ਨੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ਼੍ਰੀ ਪੰਕਜ ਸਿੰਘ, ਚੇਅਰਮੈਨ ਸ੍ਰ. ਓਂਕਾਰ ਸਿੰਘ, ਸਕੱਤਰ ਜਨਰਲ ਸ੍ਰ. ਮਨਿੰਦਰਪਾਲ ਸਿੰਘ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਅਤੇ ਜਨਰਲ ਸਕੱਤਰ ਸ਼੍ਰੀ ਜਗਦੀਪ ਸਿੰਘ ਦਾ ਇਹ ਮਹੱਤਵਪੂਰਨ ਈਵੈਂਟ ਪੰਜਾਬ ਨੂੰ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਉਪਿੰਦਰ ਦਿਓਲ, ਬੀ.ਐੱਸ.ਬਰਾੜ, ਬਿਕਰਮ ਸਿੰਘ ਬਰਾੜ (ਸੇਵਾ ਮੁਕਤ ਪੀ.ਸੀ.ਐਸ. ਅਧਿਕਾਰੀ), ਨਵਦੀਪ ਸਿੰਘ ਬਰਾੜ, ਰਮਨਦੀਪ ਸਿੰਘ ਐਮ.ਸੀ., ਭੁਪਿੰਦਰ ਕੁਮਾਰ (ਪੀ.ਸੀ.ਪੀ., ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ), ਗੁਰਮੀਤ ਸਿੰਘ ਹਾਕੀ ਕੋਚ, ਸੋਨੀ ਰਾਮ ਹਾਕੀ ਕੋਚ, ਮੈਡਮ ਦੀਪੀ, ਮੈਡਮ ਰਮਨਦੀਪ ਕੌਰ, ਮੈਡਮ ਨੀਤੀ, ਹਾਕੀ ਕੋਚ ਜਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਖੇਡ ਸਮਾਗਮ ਲਗਾਤਾਰ ਕਰਵਾਉਣ ਦਾ ਭਰੋਸਾ ਦਿੱਤਾ ਗਿਆ।

 

Tags: Cycling Association of Punjab , Ashmita Khelo India Women League , Cycle Rally , World Bicycle Day , Jagdeep Singh Kahlon , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD