Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਵੱਲੋਂ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਪੀਰ ਬਾਬਾ ਚਿਰੰਗੀ ਸ਼ਾਹ ਕਮਿਊਨਿਟੀ ਹਾਲ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ

Aman Arora, AAP Punjab

Web Admin

Web Admin

5 Dariya News

ਸੁਨਾਮ , 14 Jun 2026

Last updated on: Jun 15, 2026, 11:19 IST

ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਪੀਰ ਬਾਬਾ ਚਿਰੰਗੀ ਸ਼ਾਹ ਕਮਿਊਨਿਟੀ ਹਾਲ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ।

ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਮਾਹਿਰ ਡਾਕਟਰਾਂ ਦੀ ਟੀਮ ਮੌਜੂਦ ਰਹੀ, ਜਿਨ੍ਹਾਂ ਵੱਲੋਂ ਸੈਂਕੜਿਆਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲੋਕਾਂ ਦੀ ਸਿਹਤ ਲਈ ਕੀਤੇ ਜਾ ਰਹੇ ਯਤਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਕੈਬਨਿਟ ਮੰਤਰੀ ਨੇ ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਦੇ ਮੈਂਬਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਹਨ ਅਤੇ ਸਮਾਜ ਨੂੰ ਏਕਤਾ ਅਤੇ ਸੇਵਾ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਕੈਬਨਿਟ ਮੰਤਰੀ ਦਾ ਸਮਿਤੀ ਵੱਲੋਂ ਸਨਮਾਨ ਵੀ ਕੀਤਾ ਗਿਆ। ਸਮਿਤੀ ਦੇ ਆਗੂਆਂ ਨੇ ਕਿਹਾ ਕਿ ਬਾਬਾ ਚਿਰੰਗੀ ਸ਼ਾਹ ਜੀ ਦੀ ਸਿੱਖਿਆ ਅਤੇ ਉਨ੍ਹਾਂ ਦੇ ਦਰਸਾਏ ਹੋਏ ਰਸਤੇ 'ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰਹਿਣਗੇ।

ਇਸ ਮੌਕੇ ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਦੇ ਅਹੁਦੇਦਾਰ, ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸਮਾਜ ਸੇਵੀ ਅਤੇ ਸਮਿਤੀ ਮੈਂਬਰ ਹਾਜ਼ਰ ਸਨ। ਕੈਂਪ ਦੌਰਾਨ ਆਏ ਲੋਕਾਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।

 

Tags: Aman Arora , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD