Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ

ਪੰਜਾਬ ਸਰਕਾਰ ਲੋਕ ਭਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ, ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ- ਮੇਅਰ ਕੁੰਦਨ ਗੋਗੀਆ

Ajit Pal Singh Kohli, AAP Punjab, Patiala

5 Dariya News

5 Dariya News

5 Dariya News

ਪਟਿਆਲਾ , 14 Jun 2026

Last updated on: Jun 15, 2026, 11:22 IST

ਵਾਰਡ ਨੰਬਰ 58 ਅਧੀਨ ਮਾਡਲ ਟਾਊਨ ਸਥਿਤ ਮੇਹਰ ਸਿੰਘ ਪਾਰਕ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਵਿਧਾਇਕ ਪਟਿਆਲਾ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸ਼ੁਰੂਆਤ ਕਰਵਾਈ ਗਈ। ਵਾਰਡ ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਤੇ ਕਰੀਬ 49 ਲੱਖ 80 ਹਜ਼ਾਰ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਪਾਰਕਾਂ ਦੀ ਦਿੱਖ ਨੂੰ ਆਧੁਨਿਕ ਰੂਪ ਦੇਣ ਦੇ ਨਾਲ-ਨਾਲ ਇਲਾਕਾ ਵਾਸੀਆਂ ਨੂੰ ਬਿਹਤਰ ਮਨੋਰੰਜਨ ਅਤੇ ਸੈਰ-ਸਪਾਟੇ ਦੀਆਂ ਸਹੂਲਤਾਂ ਮੁਹੱਈਆ ਹੋਣਗੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਵਿਧਾਇਕ ਕੋਹਲੀ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕ,10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਯੋਜਨਾਵਾਂ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੀ ਜਾਵੇਗੀ।

ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਸਾਫ਼-ਸਫ਼ਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾ ਰਿਹਾ ਹੈ। ਇਸ ਮੌਕੇ ਮਿਊਂਸਿਪਲ ਕੌਂਸਲਰ ਗੁਰਜੀਤ ਸਿੰਘ ਸਾਹਨੀ ਨੇ ਵਾਰਡ ਨਿਵਾਸੀਆਂ ਵੱਲੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਇਲਾਕੇ ਦੀ ਦਿੱਖ ਵਿੱਚ ਵੀ ਵੱਡਾ ਸੁਧਾਰ ਆਵੇਗਾ। 

ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਸਕੱਤਰ ਮੋਨਿਕਾ ਸ਼ਰਮਾ, ਹਲਕਾ ਕੋਆਰਡੀਨੇਟਰ ਪਟਿਆਲਾ ਰੂਬੀ ਭਾਟੀਆ ਸਤਨਾਮ ਸਿੰਘ,ਅਮਰਜੀਤ ਸਿੰਘ,ਛੱਤਰਪਾਲ ਸਿੰਘ,ਸੇਵਾਮੁਕਤ ਬੀ.ਡੀ.ਪੀ.ਓ.ਪਰਮਜੀਤ ਸਿੰਘ,ਪਰਮਜੀਤ ਸਿੰਘ ਬਿੰਦਰਾ, ਸੁਖਦੀਪ ਸਿੰਘ ਲੈਬੀ, ਅਮਰਜੋਤ ਸਿੰਘ ਬਾਈਆ,ਅਮਰਿੰਦਰ ਸਿੰਘ ਆਨੰਦ,ਬਲਵਿੰਦਰ ਕੌਰ ਕੋਹਲੀ,ਜਗਤਾਰ ਸਿੰਘ ਜੱਗੀ,ਬਲਾਕ ਪ੍ਰਧਾਨ ਰਾਜਿੰਦਰ ਮੋਹਨ, ਬਲਾਕ ਪ੍ਰਧਾਨ ਸੋਨੀਆ ਸਰਮਾ, ਮਨਜੀਤ ਸਿੰਘ ਵਾਲੀਆ,ਡਾ ਰੋਹਿਤ ਸਿੰਗਲਾ,ਸਤਵਿੰਦਰ ਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

 

Tags: Ajit Pal Singh Kohli , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD