Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ

ਪੰਜਾਬ ਸਰਕਾਰ 1 ਜੁਲਾਈ ਤੋਂ ਯੋਗ ਮਹਿਲਾਵਾਂ ਨੂੰ ਦੇਵੇਗੀ ਮਹੀਨਾਵਾਰ ਆਰਥਿਕ ਸਹਾਇਤਾ : ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP Punjab

Web Admin

Web Admin

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 14 Jun 2026

Last updated on: Jun 15, 2026, 11:29 IST

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ `ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਦੇ ਇੰਦਰ ਫਾਰਮ ਵਿੱਚ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਇਸ ਟ੍ਰੇਨਿੰਗ ਦੌਰਾਨ ਸਖੀਆਂ ਨੂੰ ਯੋਜਨਾ ਦੀਆਂ ਹਦਾਇਤਾਂ, ਯੋਗਤਾ ਮਾਪਦੰਡਾਂ, ਅਰਜ਼ੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। 

ਟ੍ਰੇਨਿੰਗ ਦੇ ਪਹਿਲੇ ਦਿਨ ਕੱਲ 13 ਜੂਨ ਨੂੰ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ 110 ਬੂਥਾਂ ਨਾਲ ਸਬੰਧਤ ਮਹਿਲਾ ਸਤਿਕਾਰ ਸਖੀਆਂ ਨੂੰ ਕਵਰ ਕੀਤਾ ਗਿਆ ਸੀ, ਜਦਕਿ ਅੱਜ ਬਾਕੀ ਰਹਿੰਦੇ 106 ਬੂਥਾਂ ਦੀਆਂ ਸਖੀਆਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਟਰੇਨਿੰਗ ਹਾਸਲ ਕਰ ਰਹੀਆਂ ਸਖੀਆਂ ਨੂੰ ਸੰਬੋਧਨ ਕੀਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਨਾਲ ਇਹ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਗਈ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਆਰਥਿਕ ਸਹਾਇਤਾ ਦੀ ਸ਼ੁਰੂਆਤ 1 ਜੁਲਾਈ 2026 ਤੋਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਸਫਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਲੋਕ ਸੇਵਾ ਲਈ ਮਹਿਲਾ ਸਤਿਕਾਰ ਸਖੀ ਵਜੋਂ ਆਪਣੀਆਂ ਸੇਵਾਵਾਂ ਦੇਣ ਦੀ ਇੱਛਾ ਪ੍ਰਗਟਾਈ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਯੋਜਨਾ ਦੇ ਹਰ ਪਹਿਲੂ ਬਾਰੇ ਤਕਨੀਕੀ ਅਤੇ ਪ੍ਰਯੋਗਿਕ ਸਿਖਲਾਈ ਦਿੱਤੀ ਜਾ ਰਹੀ ਹੈ।

ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਮਹਿਲਾ ਸਤਿਕਾਰ ਸਖੀਆਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ, ਲਾਭਪਾਤਰੀਆਂ ਦੀ ਪਛਾਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸਖੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਯੋਗ ਮਹਿਲਾਵਾਂ ਤੱਕ ਯੋਜਨਾ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਯੋਜਨਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਰਕਾਰ ਦੀਆਂ ਮਹੱਤਵਪੂਰਨ ਗਾਰੰਟੀਆਂ ਵਿੱਚੋਂ ਇੱਕ ਸੀ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। 

ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਵੱਡਾ ਸਹਾਰਾ ਮਿਲੇਗਾ ਅਤੇ ਉਹ ਆਪਣੇ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਵਿੱਚ ਹੋਰ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਣਗੀਆਂ। ਉਨ੍ਹਾਂ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ। 

ਇਸ ਮੌਕੇ ਵਿਭਾਗ ਦੇ ਅਧਿਕਾਰੀ, ਮਾਸਟਰ ਟ੍ਰੇਨਰ, ਸੁਪਰਵਾਈਜ਼ਰ, ਮਹਿਲਾ ਸਤਿਕਾਰ ਸਖੀਆਂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

 

 

Tags: Harbhajan Singh ETO , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD