Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ

ਲੁਧਿਆਣਾ ਵਿੱਚ 346ਵੇਂ ਮਾਸਿਕ ਵਿਧਵਾ ਰਾਸ਼ਨ ਅਤੇ ਸਹਾਇਤਾ ਵੰਡ ਸਮਾਰੋਹ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ

Nayab Singh Saini, Haryana, Chief Minister of Haryana, BJP Haryana, Haryana News, Latest Haryana News, Gyan Sthal Mandir Sewa Society, Ludhiana, Sukhminderpal Singh Grewal

5 Dariya News

5 Dariya News

5 Dariya News

ਲੁਧਿਆਣਾ , 14 Jun 2026

Last updated on: Jun 15, 2026, 12:03 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਮਹਾਨਤਾ ਉਸਦੀ ਆਰਥਿਕ ਖੁਸ਼ਹਾਲੀ ਨਾਲ ਨਹੀਂ, ਸਗੋਂ ਕਮਜ਼ੋਰ, ਬੇਸਹਾਰਾ ਅਤੇ ਲੋੜਵੰਦ ਲੋਕਾਂ ਪ੍ਰਤੀ ਉਸਦੇ ਵਿਵਹਾਰ ਨਾਲ ਮਾਪੀ ਜਾਂਦੀ ਹੈ। ਜੋ ਸਮਾਜ ਆਪਣੇ ਵਾਂਝੇ ਅਤੇ ਲੋੜਵੰਦ ਵਰਗ ਦੀ ਚਿੰਤਾ ਕਰਦਾ ਹੈ, ਉਹੀ ਅਸਲ ਵਿੱਚ ਪ੍ਰਗਤੀਸ਼ੀਲ ਅਤੇ ਸੰਵੇਦਨਸ਼ੀਲ ਸਮਾਜ ਅਖਵਾਉਂਦਾ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਗਿਆਨ ਸਥਲ ਮੰਦਿਰ ਵਿੱਚ ਆਯੋਜਿਤ 346ਵੇਂ ਮਾਸਿਕ ਵਿਧਵਾ ਰਾਸ਼ਨ ਅਤੇ ਸਹਾਇਤਾ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। 

ਇਸ ਮੌਕੇ ਉਨ੍ਹਾਂ ਨੇ ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਨੂੰ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।ਮੁੱਖ ਮੰਤਰੀ ਨੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਪੂਰਵਕ ਨਮਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਰਾਸ਼ਟਰਭਗਤੀ, ਸਮਾਜਿਕ ਸਮਰਸਤਾ ਅਤੇ ਮਾਨਵ ਸੇਵਾ ਲਈ ਸਮਰਪਿਤ ਕੀਤਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਨੇ ਸਰਵਉੱਚ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਲਾਲਾ ਜਗਤ ਨਾਰਾਇਣ ਜੀ ਦੀ ਸੇਵਾ, ਸਮਰਪਣ ਅਤੇ ਰਾਸ਼ਟਰਹਿਤ ਦੀ ਭਾਵਨਾ ਦੀ ਵਿਰਾਸਤ ਨੂੰ ਅੱਜ ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਅਤੇ ਲਾਲਾ ਜਗਤ ਨਾਰਾਇਣ ਨਿਸ਼ਕਾਮ ਸੇਵਾ ਸਮਿਤੀ ਅੱਗੇ ਵਧਾ ਰਹੀਆਂ ਹਨ।

346 ਮਹੀਨਿਆਂ ਤੋਂ ਲਗਤਾਰ ਸੇਵਾ ਦੀ ਵਿਲੱਖਣ ਮੁਹਿੰਮ

ਮੁੱਖ ਮੰਤਰੀ ਨੇ ਕਿਹਾ ਕਿ ਸਾਲ 1997 ਵਿੱਚ ਸਵਰਗੀ ਜਗਦੀਸ਼ ਬਜਾਜ ਵੱਲੋਂ ਸ਼ੁਰੂ ਕੀਤੀ ਗਈ ਇਹ ਸੇਵਾ ਮੁਹਿੰਮ ਅੱਜ ਇੱਕ ਵਿਸ਼ਾਲ ਜਨ-ਭਲਾਈਕਾਰੀ ਅੰਦੋਲਨ ਦਾ ਰੂਪ ਲੈ ਚੁੱਕੀ ਹੈ। ਲਗਾਤਾਰ 346 ਮਹੀਨਿਆਂ ਤੱਕ ਲੋੜਵੰਦ ਵਿਧਵਾ ਮਾਵਾਂ ਅਤੇ ਭੈਣਾਂ ਤੱਕ ਸਹਾਇਤਾ ਪਹੁੰਚਾਉਣਾ ਆਪਣੇ ਆਪ ਵਿੱਚ ਇੱਕ ਸ਼ਲਾਘਾਯੋਗ ਪ੍ਰਾਪਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਲਈ ਰਵਾਨਾ ਕੀਤੇ ਗਏ 64ਵੇਂ ਰਾਹਤ ਸਮੱਗਰੀ ਟਰੱਕ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਹੁਣ ਤੱਕ 1 ਲੱਖ 65 ਹਜ਼ਾਰ ਤੋਂ ਵੱਧ ਲੋੜਵੰਦ ਵਿਧਵਾ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਾ ਹੈ। ਕੋਵਿਡ-19 ਮਹਾਮਾਰੀ ਵਰਗੇ ਚੁਣੌਤੀਪੂਰਨ ਦੌਰ ਵਿੱਚ ਵੀ ਸੰਸਥਾ ਦੇ ਵਾਲੰਟੀਅਰਾਂ ਨੇ ਘਰ-ਘਰ ਜਾ ਕੇ ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਉਣ ਦਾ ਕਾਰਜ ਕੀਤਾ। ਇਸ ਤੋਂ ਇਲਾਵਾ ਸੰਸਥਾ ਵੱਲੋਂ 385 ਦਿਵਿਆਂਗਜਨਾਂ ਨੂੰ ਟ੍ਰਾਈਸਾਈਕਲ ਉਪਲਬਧ ਕਰਵਾਏ ਗਏ ਹਨ, 1 ਲੱਖ 15 ਹਜ਼ਾਰ ਤੋਂ ਵੱਧ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਹਨ ਅਤੇ 25 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਕਾਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੰਸਥਾ ਸਿਰਫ ਸਹਾਇਤਾ ਵੰਡਣ ਤੱਕ ਸੀਮਤ ਨਹੀਂ ਹੈ, ਸਗੋਂ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵੀ ਲਗਾਤਾਰ ਕਾਰਜ ਕਰ ਰਹੀ ਹੈ। ਸਕਿਲ ਡਿਵੇਲਪਮੈਂਟ ਅਤੇ ਸਵੈ-ਰੁਜ਼ਗਾਰ ਨੂੰ ਪ੍ਰੋਤਸਾਹਿਤ ਕਰਨ ਵਾਲੀਆਂ ਇਸ ਦੀਆਂ ਪਹਿਲਕਦਮੀਆਂ ਸਮਾਜ ਵਿੱਚ ਹਾਂਪੱਖੀ ਤਬਦੀਲੀ ਦਾ ਮਾਧਿਅਮ ਬਣ ਰਹੀਆਂ ਹਨ।

ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਹੈ ਹਰਿਆਣਾ ਸਰਕਾਰ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਮਾਵਾਂ, ਭੈਣਾਂ ਅਤੇ ਧੀਆਂ ਦੇ ਸਮਾਜਿਕ, ਆਰਥਿਕ ਅਤੇ ਵਿਦਿਅਕ ਮਜਬੂਤੀਕਰਣ ਲਈ ਅਨੇਕਾਂ ਜਨ-ਭਲਾਈਕਾਰੀ ਯੋਜਨਾਵਾਂ ਚਲਾ ਰਹੀ ਹੈ। ਸੂਬੇ ਵਿੱਚ ਵਿਧਵਾ ਮਹਿਲਾ ਨੂੰ 3,200 ਰੁਪਏ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾ ਰਹੀ ਹੈ। ਦੀਨਦਿਆਲ ਲਾਡੋ ਲੱਛਮੀ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 2,100 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾ ਰਹੀ ਹੈ, ਜਦੋਂ ਕਿ 'ਹਰ ਘਰ-ਹਰ ਗ੍ਰਹਿਣੀ' ਯੋਜਨਾ ਤਹਿਤ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ, ਲਖਪਤੀ ਦੀਦੀ ਮੁਹਿੰਮ, ਸਵੈ-ਸਹਾਇਤਾ ਸਮੂਹਾਂ ਦੇ ਮਜਬੂਤੀਕਰਣ ਅਤੇ ਮਹਿਲਾ ਸੁਰੱਖਿਆ ਤੇ ਸਿੱਖਿਆ ਨਾਲ ਜੁੜੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ 'ਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 81 ਨਵੇਂ ਕਾਲਜ ਖੋਲ੍ਹੇ ਗਏ ਹਨ, ਜਿਨ੍ਹਾਂ ਵਿੱਚੋਂ 31 ਕਾਲਜ ਵਿਸ਼ੇਸ਼ ਤੌਰ 'ਤੇ ਵਿਦਿਆਰਥਣਾਂ ਲਈ ਸਥਾਪਿਤ ਕੀਤੇ ਗਏ ਹਨ। ਰਾਜ ਸਰਕਾਰ ਧੀਆਂ ਨੂੰ ਪੋਸਟ-ਗ੍ਰੈਜੂਏਟ ਪੱਧਰ ਤੱਕ ਮੁਫ਼ਤ ਸਿੱਖਿਆ ਉਪਲਬਧ ਕਰਵਾ ਰਹੀ ਹੈ, ਤਾਂ ਜੋ ਉਹ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤੀ ਦਾ ਅਸਲ ਉਦੇਸ਼ ਸਿਰਫ ਸੱਤਾ ਪ੍ਰਾਪਤ ਕਰਨਾ ਨਹੀਂ, ਸਗੋਂ ਸਮਾਜ ਦੇ ਅੰਤਿਮ ਪੜਾਅ 'ਤੇ ਖੜ੍ਹੇ ਵਿਅਕਤੀ ਦਾ ਭਲਾ ਕਰਨਾ ਅਤੇ ਰਾਸ਼ਟਰਹਿਤ ਨੂੰ ਸਰਵਉੱਚ ਰੱਖਣਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਵਿਧਵਾ ਮਾਵਾਂ ਅਤੇ ਭੈਣਾਂ ਨੂੰ ਸਹਾਇਤਾ ਉਪਲਬਧ ਕਰਵਾਉਣ ਦੀ ਇਹ ਮੁਹਿੰਮ ਅੰਤੋਂਦੇਯ ਦੇ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਪ੍ਰੇਰਨਾਦਾਇਕ ਯਤਨ ਹੈ। ਅਜਿਹੀਆਂ ਸਮਾਜਿਕ ਸੰਸਥਾਵਾਂ ਰਾਸ਼ਟਰ ਸੇਵਾ, ਮਨੁੱਖਤਾ ਅਤੇ ਜਨ-ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹੋਏ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਰਹੀਆਂ ਹਨ।

ਇਸ ਮੌਕੇ ਪੰਜਾਬ ਕੇਸਰੀ, ਜਲੰਧਰ ਦੇ ਚੀਫ਼ ਐਡੀਟਰ ਪਦਮਸ਼੍ਰੀ ਵਿਜੇ ਚੋਪੜਾ, ਪਦਮਸ਼੍ਰੀ ਰਜਨੀ ਬੈਕਟਰ, ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਸਮੇਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਜਨ-ਸੇਵੀ ਸੰਗਠਨਾਂ ਦੇ ਨੁਮਾਇੰਦੇ, ਮਾਣਯੋਗ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲਾਭਕਾਰ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Gyan Sthal Mandir Sewa Society , Ludhiana , Sukhminderpal Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD