Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ

Bram Shanker Jimpa, AAP Punjab, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 15 Jun 2026

Last updated on: Jun 15, 2026, 15:18 IST

ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਾਂਤੀ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਰਾਮ ਲਾਲ ਅਤੇ ਊਸ਼ਾ ਦੇਵੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਟਿਊਬਵੈੱਲ ਲਈ ਆਪਣੀ ਜ਼ਮੀਨ ਦਾਨ ਕੀਤੀ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਾਂਤੀ ਨਗਰ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ, ਟਿਊਬਵੈੱਲ ਅਤੇ ਸੋਲਰ ਸਿਸਟਮ ਸਥਾਪਤ ਕੀਤਾ ਗਿਆ ਸੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।

ਉਨ੍ਹਾਂ ਕਿਹਾ ਕਿ ਵੱਧ ਰਹੀ ਆਬਾਦੀ ਅਤੇ ਪਾਣੀ ਦੀ ਵਧਦੀ ਮੰਗ ਕਾਰਨ ਕੁਝ ਥਾਵਾਂ 'ਤੇ ਪੀਣ ਵਾਲੇ ਪਾਣੀ ਦੀ ਕਮੀ ਦੀ ਸਮੱਸਿਆ ਸਾਹਮਣੇ ਆਈ ਹੈ। ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਦੇ ਮੁਕੰਮਲ ਹੋਣ ਉਪਰੰਤ ਸ਼ਾਂਤੀ ਨਗਰ ਦੇ ਵਸਨੀਕਾਂ ਨੂੰ ਪਾਣੀ ਲੋੜੀਂਦੀ ਮਾਤਰਾ ਵਿੱਚ ਸਾਫ਼ ਪੀਣ ਵਾਲਾ ਪਾਣੀ ਉਪਲਬੱਧ ਹੋਵੇਗਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਇਲਾਕੇ ਦੇ ਹਰ ਨਾਗਰਿਕ ਤੱਕ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਨਾਲ ਸ਼ਾਂਤੀ ਨਗਰ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ।

ਇਸ ਦੌਰਾਨ ਪਿੰਡ ਦੇ ਸਰਪੰਚ ਜੱਸੀ, ਸੰਦੀਪ ਚੇਚੀ ਅਤੇ ਹੋਰ ਹਾਜ਼ਰ ਲੋਕਾਂ ਨੇ ਵੀ ਵਿਧਾਇਕ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਮਿਲੇਗਾ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD