Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ

ਵਿਧਾਇਕ ਨੇ ਪਿੰਡ ਰੁੜਕੀ ਅਤੇ ਚਨਾਰਥਲ ਕਲਾਂ ਵਿਖੇ ਮਾਂਵਾਂ ਧੀਆਂ ਸਤਿਕਾਰ ਯੋਜਨਾ ਦੀ ਰਜ਼ਿਸਟ੍ਰੇਸ਼ਨ ਦੀ ਸ਼ੁਰੂਆਤ ਕਰਵਾਈ

Lakhbir Singh Rai, AAP Punjab, Fatehgarh Sahib

Gurpreet Singh

Gurpreet Singh

5 Dariya News

ਫਤਹਿਗੜ੍ਹ ਸਾਹਿਬ , 15 Jun 2026

Last updated on: Jun 15, 2026, 15:26 IST

ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਰੁੜਕੀ ਅਤੇ ਚਨਾਰਥਲ ਕਲਾਂ ਵਿਖੇ ਮਾਂਵਾਂ ਧੀਆਂ ਸਤਿਕਾਰ ਯੋਜਨਾ ਦੀ ਰਜ਼ਿਸਟ੍ਰੇਸ਼ਨ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।

ਵਿਧਾਇਕ ਰਾਏ ਨੇ ਮੌਕੇ ਤੇ ਮਹਿਲਾਵਾਂ ਅਤੇ ਲੜਕੀਆਂ ਨੂੰ ਯੋਜਨਾ ਦੇ ਉਦੇਸ਼, ਯੋਗਤਾ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਜੁਲਾਈ ਮਹੀਨੇ ਤੋਂ ਮਿਲੇਗੀ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਜਮ੍ਹਾਂ ਕਰਵਾਈ ਜਾਵੇਗੀ।

ਵਿਧਾਇਕ ਰਾਏ ਨੇ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਸਮੂਹ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਆਰਥਿਕ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਮੋਕੇ ਸ਼੍ਰੀਮਤੀ ਕੋਮਲਪ੍ਰੀਤ ਕੌਰ, ਸੀ.ਡੀ.ਪੀ.ਓ. ਸਰਹਿੰਦ, ਸਰਕਲ ਸੁਪਰਵਾਈਜ਼ਰ, ਆਂਗਣਵਾੜੀ ਵਰਕਰ, ਆਂਗਣਵਾੜੀ ਹੈਲਪਰ, ਪਿੰਡ ਦੇ ਸਰਪੰਚ, ਪੰਚ, ਪਿੰਡ ਦੀਆਂ ਸਤਿਕਾਰ ਸਖੀਆਂ ਅਤੇ ਲਾਭਪਾਤਰੀ ਹਾਜ਼ਰ ਸਨ।

 

Tags: Lakhbir Singh Rai , AAP Punjab , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD