ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਨੇੜੇ ਸੰਧੂ ਹਸਪਤਾਲ ਕੋਟਕਪੂਰਾ ਅਤੇ ਪਿੰਡ ਪੱਕਾ ਨੰਬਰ-1 ਸਥਿਤ ਗੁਰਦੁਆਰਾ ਅਮਰਗੜ੍ਹ ਸਾਹਿਬ ਵਿਖੇ ਸ਼ਰਧਾਲੂਆਂ ਦੀ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦੀ ਇੱਕ ਲੋਕ-ਪੱਖੀ ਪਹਿਲ ਹੈ, ਜਿਸ ਤਹਿਤ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਯਾਤਰਾ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੇਵਾ ਲਈ ਵਚਨਬੱਧ ਹੈ ਅਤੇ ਅਜਿਹੀਆਂ ਲੋਕ-ਹਿੱਤ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ।
ਇਸ ਮੌਕੇ ਗੁਰਸੇਵਕ ਸਿੰਘ ਪੱਕਾ ਸਰਪੰਚ , ਜਗਰੂਪ ਸਿੰਘ ਧੂੜਕੋਟ ਸਰਪੰਚ, ਸੰਦੀਪ ਕੁਮਾਰ ਮੈਂਬਰ ,ਮਲਕੀਤ ਸਿੰਘ ਸਰਪੰਚ, ਲਵਪ੍ਰੀਤ ਸਿੰਘ ਪੰਚਾਇਤ ਮੈਂਬਰ, ਦਰਸ਼ਨ ਬਾਵਾ ਯੂਥ ਕੋਆਰਡੀਨੇਟਰ, ਲਖਵੀਰ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।