Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਵਿਧਾਨ ਸਭਾ ਚੋਣਾਂ ਤਹਿਤ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ

Kuljit Singh Bedi, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 15 Jun 2026

Last updated on: Jun 15, 2026, 15:32 IST

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਕਾਂਗਰਸ ਦੇ ਆਗੂ ਕੁਲਜੀਤ ਸਿੰਘ ਬੇਦੀ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਵਿੱਚ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਪਿੰਡ ਸਨੇਟਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਵਿੱਖ ਵਿੱਚ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ।

ਪਿੰਡ ਵਾਸੀਆਂ ਨੇ ਬੇਦੀ ਨੂੰ ਦੱਸਿਆ ਕਿ ਸਨੇਟਾ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ। ਪਿੰਡ ਵਿੱਚ ਕੇਵਲ ਇੱਕ ਟਿਊਬਵੈੱਲ ਹੋਣ ਕਾਰਨ ਕਈ ਘਰਾਂ ਤੱਕ ਪਾਣੀ ਦੀ ਸਪਲਾਈ ਨਹੀਂ ਪਹੁੰਚਦੀ, ਖਾਸ ਕਰਕੇ ਉੱਚੇ ਮਕਾਨਾਂ ਵਿੱਚ ਪਾਣੀ ਚੜ੍ਹਦਾ ਹੀ ਨਹੀਂ। 

ਇਸ ਤੋਂ ਇਲਾਵਾ ਟੁੱਟੀਆਂ ਨਾਲੀਆਂ ਕਾਰਨ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਦੀ ਸਿਹਤ 'ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਦੇ ਨਾਲ ਲੱਗਦਾ ਅਤੇ ਹਾਈਵੇ 'ਤੇ ਸਥਿਤ ਮਹੱਤਵਪੂਰਨ ਪਿੰਡ ਹੋਣ ਦੇ ਬਾਵਜੂਦ ਸਨੇਟਾ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ।

ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਵਰਗੀ ਜ਼ਰੂਰੀ ਸਹੂਲਤ ਦਾ ਲੋਕਾਂ ਤੱਕ ਨਾ ਪਹੁੰਚਣਾ ਬਹੁਤ ਹੀ ਮੰਦਭਾਗੀ ਗੱਲ ਹੈ। ਬੇਦੀ ਨੇ ਕਿਹਾ ਕਿ ਪਿੰਡ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਪ੍ਰਬੰਧ ਅਤੇ ਸਕੂਲ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਨੇਟਾ ਸਮੇਤ ਇਲਾਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਲਈ ਉਹ ਧੰਨਵਾਦੀ ਹਨ ਅਤੇ ਅੱਗੇ ਵੀ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਪਹਿਲ ਦੇ ਆਧਾਰ ਤੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ ਅਤੇ ਉਹਨਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਰਾਮ ਆਸਰਸ, ਰੋਸ਼ਨ ਲਾਲ, ਚਰਨਜੀਤ ਪੰਚ, ਐਡਵੋਕੇਟ ਸੌਰਵ ਕੁਮਾਰ, ਚੌਧਰੀ ਮੇਘ ਰਾਜ, ਚੌਧਰੀ ਸੱਤਪਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ।

 

Tags: Kuljit Singh Bedi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD