Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵਿੱਚ ਸੈਂਟਰ ਨਿਭਾਏਗਾ ਅਹਿਮ ਭੂਮਿਕਾ – ਰਾਜਪਾਲ

Gulab Chand Kataria, Governor of Punjab, Punjab Governor, Punjab Raj Bhavan, Dr Vikramjit Singh Sahney, Rahul Chaba, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਫਰੀਦਕੋਟ , 15 Jun 2026

Last updated on: Jun 15, 2026, 15:47 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ  ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਇਹ ਸਕਿੱਲ ਸੈਂਟਰ ਵਰਦਾਨ ਸਾਬਤ ਹੋਵੇਗਾ, ਕਿਉਂਕਿ ਇਸ ਤੋਂ ਵੱਖ ਵੱਖ ਤਰ੍ਹਾਂ ਦੇ ਸਕਿੱਲ ਦੀ ਟਰੇਨਿੰਗ ਲੈ ਕੇ ਨੌਜਵਾਨ ਆਪਣਾ ਰੁਜ਼ਗਾਰ ਖੁਦ ਸ਼ੁਰੂ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਬੇਰੁਜਗਾਰੀ ਨੂੰ ਘਟਾਉਣ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਸਕਿੱਲ ਸੈਂਟਰ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਰਾਹੀਂ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸਥਾਨਕ ਸੱਭਿਆਚਾਰਕ ਕੇਂਦਰ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਨ ਫਾਊਂਡੇਸ਼ਨ ਵੱਲੋਂ  ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। 

ਉਨ੍ਹਾਂ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਪੱਤਰਕਾਰਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਗਵਰਨਰ ਸ੍ਰੀ ਕਟਾਰੀਆ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਸਰਕਾਰ ਵੱਲੋਂ ਕਾਨੂੰਨ ਨੂੰ ਸਖਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਬਹੁਤ ਹੱਦ ਤੱਕ ਨਸ਼ੇ ਤੇ ਰੋਕਥਾਮ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਜਨ ਅੰਦੋਲਨ ਬਣਾਇਆ ਗਿਆ ਹੈ, ਇਸ ਨਾਲ ਥਾਂ ਤੇ ਥਾਂ ਤੇ ਵਿਕਣ ਵਾਲੇ ਨਸ਼ਿਆਂ ਤੇ ਰੋਕ ਲੱਗੀ ਹੈ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਲਦ ਹੀ ਇਸ ਤੇ ਵੀ ਕਾਬੂ ਪਾ ਲਿਆ ਜਾਵੇਗਾ।

ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਾਹਨੀ ਨੇ ਦੱਸਿਆ ਕਿ ਸਨ ਫਾਊਂਡੇਸ਼ਨ ਵੱਲੋਂ ਪੰਜਾਬ ਵਿੱਚ ਸਥਾਪਿਤ ਕੀਤਾ ਗਿਆ ਇਹ ਪੰਜਵਾਂ ਸਕਿੱਲ ਡਿਵੈਲਪਮੈਂਟ ਸੈਂਟਰ ਹੈ, ਜੋ ਹਰ ਸਾਲ ਲਗਭਗ 1,000 ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਅਤੇ ਰੁਜ਼ਗਾਰ ਸਹਾਇਤਾ ਪ੍ਰਦਾਨ ਕਰੇਗਾ। ਇਹ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਫਰੀਦਕੋਟ ਦੇ ਨੌਜਵਾਨਾਂ ਨੂੰ ਸਮਰਪਿਤ ਹੈ।

ਇਸ ਉਪਰੰਤ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਟਿੱਲਾ ਬਾਬਾ ਫਰੀਦ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਸ. ਗੁਰਬੰਸ ਸਿੰਘ ਬੈਂਸ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਇਸ ਤੋਂ ਪਹਿਲਾਂ ਫਰੀਦਕੋਟ ਵਿਖੇ ਪਹਿਲੀ ਵਾਰ ਆਉਣ ਤੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

 

Tags: Gulab Chand Kataria , Governor of Punjab , Punjab Governor , Punjab Raj Bhavan , Dr Vikramjit Singh Sahney , Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD