Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਅਧਿਕਾਰੀਆਂ ਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਕੀਤੀਆਂ ਵਿਚਾਰਾਂ

Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 15 Jun 2026

Last updated on: Jun 15, 2026, 15:57 IST

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿਚ ਸੜਕਾਂ ਅਤੇ ਆਮ ਥਾਵਾਂ ’ਤੇ ਘੁੰਮ ਰਹੇ ਬੇਸਹਾਰਾ, ਅਵਾਰਾ ਅਤੇ ਲਵਾਰਸ ਗਊਧਨ ਨੂੰ ਜਲਦ ਹੀ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਭੇਜਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਰਾਹਤ ਦਿਵਾਉਣ ਦੇ ਨਾਲ-ਨਾਲ ਸੜਕੀ ਹਾਦਸਿਆਂ ਨਾਲ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਗੱਲਬਾਤ ਕਰਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਆਉਂਦੇ ਕੁਝ ਮਹੀਨਿਆਂ ਵਿਚ ਹੀ ਬੇਸਹਾਰਾ ਅਤੇ ਲਵਾਰਸ ਗਊਧਨ ਦੀ ਗਊਸ਼ਾਲਾਵਾਂ ਵਿਚ ਸੁਚੱਜੀ ਸਾਂਭ-ਸੰਭਾਲ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਵਿਚ ਸਬੰਧਤ ਧਿਰਾਂ ਨਾਲ ਵਿਚਾਰਾਂ ਕਰਕੇ ਜਲਦ ਤੋਂ ਜਲਦ ਗਊਧਨ ਨੂੰ ਸਰਕਾਰੀ ਅਤੇ ਪ੍ਰਾਇਵੇਟ ਗਊਸ਼ਾਲਾਵਾਂ ਵਿਚ ਭੇਜਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਨਿਗਮ ਟੀਮਾਂ ਵਲੋਂ ਸ਼ਹਿਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਲਗਾਤਾਰ ਰਾਊਂਡ ਲਾ ਕੇ ਅਜਿਹੇ ਗਊਧਨ ਨੂੰ ਫਲਾਹੀ ਜਾਂ ਕਿਸੇ ਪ੍ਰਾਇਵੇਟ ਗਊਸ਼ਾਲਾ ਵਿਚ ਭੇਜਣਾ ਯਕੀਨੀ ਬਣਾਉਣ ਤਾਂ ਜੋ ਇਨ੍ਹਾਂ ਬੇਜ਼ੁਬਾਨਾਂ ਦੀ ਸਹੀ ਦੇਖਭਾਲ ਹੋ ਸਕੇ।

ਉਪ ਚੇਅਰਮੈਨ ਕੀਮਤੀ ਭਗਤ ਨੇ ਪਸ਼ੂ ਪਾਲਣ ਵਿਭਾਗ ਦੇ ਸਥਾਨਕ ਡਿਪਟੀ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਗਊਸ਼ਾਲਾਵਾਂ ਦਾ ਬਿਜਲੀ ਦਾ ਬਿੱਲ ਮੁਆਫ਼ ਹੋਣੋ ਰਹਿੰਦਾ ਹੈ ਉਨ੍ਹਾਂ ਦੇ ਕੇਸ ਜਲਦ ਬਣਾ ਕੇ ਕਮਿਸ਼ਨ ਨੂੰ ਭੇਜੇ ਜਾਣ ਤਾਂ ਜੋ ਇਹ ਕਾਰਜ ਛੇਤੀ ਮੁਕੰਮਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਦੀ ਟੀਮ ਵਲੋਂ ਲਗਾਤਾਰ ਗਊਸ਼ਾਲਾਵਾਂ ਵਿਖੇ ਜਾ ਕੇ ਗਊਧਨ ਦਾ ਲੋੜੀਂਦਾ ਟੀਕਾਕਰਨ ਕੀਤਾ ਜਾਵੇ ਅਤੇ ਜ਼ਖਮੀ ਗਊਧਨ ਦਾ ਢੁੱਕਵਾਂ ਇਲਾਜ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਪੈਣ ਵਾਲੀਆਂ ਗਊਸ਼ਾਲਾਵਾਂ ਦੀ ਦੇਖਰੇਖ ਲਈ ਗਊਆਂ ਲਈ ਨਿਰਧਾਰਤ ਸੈੱਸ ਦੀ ਰਕਮ ਵਿਚ ਢੁੱਕਵੀਂ ਰਕਮ ਆਉਂਦੇ ਕੁਝ ਦਿਨਾਂ ਵਿਚ ਜਾਰੀ ਕਰਨੀ ਯਕੀਨੀ ਬਣਾਉਣ ਤਾਂ ਜੋ ਗਊਸ਼ਾਲਾਵਾਂ ਦਾ ਪ੍ਰਬੰਧ ਹੋ ਵਧੀਆ ਤਰੀਕੇ ਨਾਲ ਦੇਖਿਆ ਜਾ ਸਕੇ। ਪੰਜਾਬ ਸਰਕਾਰ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਰੱਖੇ ਗਊਧਨ ਲਈ ਚਾਰੇ ਅਤੇ ਹੋਰ ਲੋੜੀਂਦੇ ਖਰਚਿਆਂ ਲਈ ਪ੍ਰਤੀ ਗਾਂ ਰਾਸ਼ੀ ਵਧਾਉਣ ਬਾਰੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਰਾਸ਼ੀ ਵਧਾ ਕੇ ਰੋਜ਼ਾਨਾ 61 ਰੁਪਏ ਪ੍ਰਤੀ ਗਾਂ ਕਰ ਦਿੱਤੀ ਗਈ ਹੈ ਜਿਸ ਨਾਲ ਗਊਸ਼ਾਲਾਵਾਂ ਨੂੰ ਲਾਜ਼ਮੀ ਰਾਹਤ ਮਿਲੇਗੀ। 

ਉਨ੍ਹਾਂ ਨੇ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਸ਼ਹਿਰ ਵਿਚ ਗਊਆਂ ਨੂੰ ਅਵਾਰਾ ਛੱਡਣ ਵਾਲੇ ਡੇਅਰੀ ਫਾਰਮਾਂ ਖਿਲਾਫ਼ ਮਿਊਂਸਪਲ ਐਕਟ ਤਹਿਤ ਜ਼ੁਰਮਾਨੇ ਅਤੇ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਅਪਨਾਈ ਜਾਵੇ ਤਾਂ ਜੋ ਕੋਈ ਵੀ ਡੇਅਰੀ ਫਾਰਮ ਬੇਜੁ਼ਬਾਨਾਂ ਨੂੰ ਸੜਕਾਂ ’ਤੇ ਆਵਾਰਾ ਨਾਲ ਛੱਡੇ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਵੀ ਹਦਾਇਤ ਕੀਤੀ ਕਿ ਗਊਧਨ ਦੀ ਕਿਸੇ ਵੀ ਤਰ੍ਹਾਂ ਦੀ ਸਮਗਲਿੰਗ ਨਹੀਂ ਹੋਣੀ ਚਾਹੀਦੀ ਅਤੇ ਅਜਿਹੇ ਮਾਮਲਿਆਂ ਵਿਚ ਐਫ.ਆਈ.ਆਰ. ਦਰਜ ਕਰਕੇ ਸਖਤ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲਵਾਰਸ, ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਨਾਲ ਕੀਮਤੀ ਜਾਨਾਂ ਬਚਾਉਣ ਦੇ ਨਾਲ-ਨਾਲ ਟਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਹੈ। ਉਪ ਚੇਅਰਮੈਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਗਊਸ਼ਾਲਾਵਾਂ ਤੋਂ ਆਏ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਰੱਖੇ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। 

ਕੀਮਤੀ ਭਗਤ ਨੇ ਮੀਟਿੰਗ ਉਪਰੰਤ ਅਧਿਕਾਰੀਆਂ ਸਮੇਤ ਨੇੜਲੇ ਪਿੰਡ ਫਲਾਹੀ ਵਿਖੇ ਕੈਟਲ ਪੌਂਡ ਦਾ ਦੌਰਾ ਕਰਕੇ ਗਊਧਨ ਲਈ ਮੌਜੂਦਾ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਤਸਲੀ ਪ੍ਰਗਟਾਈ। ਕੈਟਲ ਪੌਂਡ ਦੇ ਪ੍ਰਬੰਧਕਾਂ ਨੇ ਉਪ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਊਧਨ ਦੀ ਦੇਖਭਾਲ ਵਿਚ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। 

ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਦੇ ਕਮਿਸ਼ਨਰ ਜਯੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD