Monday, 15 June 2026

 

 

ਖ਼ਾਸ ਖਬਰਾਂ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ

 

ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ

ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਸਮੇਤ ਅੰਮ੍ਰਿਤਸਰ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕਰਨਗੇ ਦਰਸ਼ਨ- ਡਾ. ਬਲਬੀਰ ਸਿੰਘ

Dr Balbir Singh, AAP Punjab, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਪਟਿਆਲਾ , 15 Jun 2026

Last updated on: Jun 15, 2026, 16:10 IST

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੋਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ।

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕਈ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। 

ਸਰਕਾਰ ਵੱਲੋਂ ਯਾਤਰਾ, ਰਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਮੌਕੇ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Dr Balbir Singh , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD