Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ 'ਚ ਸਰਪੰਚ ਰਵਿੰਦਰ ਕੁਮਾਰ ਰਿੰਕਾ ਸਾਥੀਆਂ ਸਮੇਤ ਆਪ 'ਚ ਹੋਏ ਸ਼ਾਮਲ

Sukhvir Singh, AAP Punajab, Dhuri

Gurpreet Singh

Gurpreet Singh

5 Dariya News

ਧੂਰੀ , 15 Jun 2026

Last updated on: Jun 15, 2026, 16:24 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਪਿੰਡ ਹਸਨਪੁਰ ਦੇ ਸਰਪੰਚ ਰਵਿੰਦਰ ਕੁਮਾਰ ਰਿੰਕਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕੰਮ ਕੀਤੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਆਪਣੀਆਂ ਗਾਰੰਟੀਆਂ ਨੂੰ ਹੀ ਪੂਰਾ ਨਹੀਂ ਕੀਤਾ, ਸਗੋਂ ਅਜਿਹੇ ਕਈ ਲੋਕ ਭਲਾਈ ਦੇ ਫ਼ੈਸਲੇ ਵੀ ਲਾਗੂ ਕੀਤੇ ਹਨ ਜੋ ਚੋਣ ਗਾਰੰਟੀਆਂ ਦਾ ਹਿੱਸਾ ਵੀ ਨਹੀਂ ਸਨ। ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਦਿਨ ਵੇਲੇ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਸਾਲਾਂ ਤੋਂ ਅਣਗੌਲੀਆਂ ਨਹਿਰੀ ਪ੍ਰਣਾਲੀਆਂ ਨੂੰ ਸੁਧਾਰ ਕੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਕੰਮ ਨੇ ਖੇਤੀ ਖੇਤਰ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ, ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਮੁੱਖ ਮੰਤਰੀ ਸਿਹਤ ਬੀਮਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਵਰਗੇ ਕਦਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਸੁਖਵੀਰ ਸਿੰਘ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਤਿਹਾਸਕ ਸੁਧਾਰਾਂ ਕਾਰਨ ਹਰ ਵਰਗ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਪ੍ਰਤੀ ਮਜ਼ਬੂਤ ਹੋ ਰਿਹਾ ਹੈ ਅਤੇ ਇਸੇ ਵਿਸ਼ਵਾਸ ਦੀ ਬਦੌਲਤ ਵੱਖ-ਵੱਖ ਪਾਰਟੀਆਂ ਅਤੇ ਸਮਾਜ ਦੇ ਹਰ ਵਰਗ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਾਮਲ ਹੋ ਰਹੇ ਹਨ।

ਇਸ ਮੌਕੇ ਸਰਪੰਚ ਰਵਿੰਦਰ ਕੁਮਾਰ ਰਿੰਕਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨਾਲ ਜੁੜੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ ਕਾਂਝਲਾ ਅਤੇ ਕੁਲਵਿੰਦਰ ਸਿੰਘ ਸਿੱੱਧੂ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ।

 

Tags: Sukhvir Singh , AAP Punajab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD