Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਡਿਪਟੀ ਚੋਣ ਕਮਿਸ਼ਨਰ ਨੇ ਪੰਜਾਬ ਵਿੱਚ ਤਿਆਰੀਆਂ ਦਾ ਲਿਆ ਜਾਇਜ਼ਾ

Anindita Mitra, Election Commision Punjab, ECI, Chief Electoral Officer Punjab, CEO Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 15 Jun 2026

Last updated on: Jun 15, 2026, 17:33 IST

ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ। ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕਰਵਾਈ ਗਈ। 

ਇਹ ਮੀਟਿੰਗ ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਐਸ.ਬੀ.ਐਸ. ਨਗਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ.ਈ.ਓਜ਼) ਨਾਲ ਕੀਤੀ ਗਈ। ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੂੰ ਸੂਬੇ ਦੇ ਚੋਣ ਤੰਤਰ ਬਾਰੇ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਇਸ ਵਿੱਚ 5 ਡਿਵੀਜ਼ਨਾਂ, 23 ਜ਼ਿਲ੍ਹੇ ਅਤੇ 117 ਹਲਕੇ ਸ਼ਾਮਲ ਹਨ ਜਿਹਨਾਂ ਵਿੱਚ ਕੁੱਲ 14,664 ਸਥਾਨਾਂ 'ਤੇ 24,453 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਕੁੱਲ 85.82 ਫ਼ੀਸਦ ਵੋਟਰ ਮੈਪਿੰਗ ਮੁਕੰਮਲ ਹੋ ਚੁੱਕੀ ਹੈ। ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਏ.ਡੀ.ਈ.ਓਜ਼, ਈ.ਆਰ.ਓਜ਼, ਏ.ਈ.ਆਰ.ਓਜ਼, ਚੋਣ ਤਹਿਸੀਲਦਾਰਾਂ ਅਤੇ ਤਕਨੀਕੀ ਸਟਾਫ ਲਈ ਕਰਵਾਇਆ ਗਿਆ ਤਿੰਨ-ਰੋਜ਼ਾ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ, ਜਦੋਂ ਕਿ ਬੀ.ਐਲ.ਓਜ਼ ਅਤੇ ਬੀ.ਐਲ.ਓਜ਼ ਸੁਪਰਵਾਈਜ਼ਰਾਂ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰਗਤੀ ਅਧੀਨ ਹੈ। 

ਚੋਣ ਸਮੱਗਰੀ ਦੀ ਛਪਾਈ ਦਾ ਕੰਮ ਜਾਰੀ ਹੈ ਅਤੇ ਘਰ-ਘਰ ਜਾ ਕੇ ਤਸਦੀਕ ਕਰਨ ਸਬੰਧੀ ਪੜਾਅ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਿਵੀਜ਼ਨ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਸੂਬੇ ਭਰ ਵਿੱਚ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।

ਸੈਸ਼ਨ ਦੌਰਾਨ, ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਡੀ.ਈ.ਓਜ਼ ਨੂੰ ਵੋਟਰ ਸੂਚੀਆਂ ਦੀ ਸਟੀਕਤਾ, ਸੰਪੂਰਨਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਹਰੇਕ ਜ਼ਿਲ੍ਹੇ ਦੀ ਫੀਲਡ ਮਸ਼ੀਨਰੀ ਦੀਆਂ ਤਿਆਰੀਆਂ ਅਤੇ ਲਾਗੂਕਰਨ ਪ੍ਰੋਟੋਕੋਲ ਦੀ ਸਮੀਖਿਆ ਕੀਤੀ ਜਿਹਨਾਂ ਨੂੰ ਇਹ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਸੂਚੀ ਵਿੱਚ ਦਰਜ ਕਰਨ ਤੋਂ ਰਹਿ ਨਾ ਜਾਵੇ ਅਤੇ ਕੋਈ ਵੀ ਅਯੋਗ ਐਂਟਰੀ ਸ਼ਾਮਲ ਨਾ ਕੀਤੀ ਜਾਵੇ।

ਮੀਟਿੰਗ ਦੌਰਾਨ ਘਰ-ਘਰ ਜਾ ਕੇ ਤਸਦੀਕ ਕਰਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਵਿੱਚ ਸਹਾਇਤਾ ਕਰਨ ਵਿੱਚ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੀ ਮਹੱਤਵਪੂਰਨ ਭੂਮਿਕਾ 'ਤੇ ਵੀ ਜ਼ੋਰ ਦਿੱਤਾ ਗਿਆ। ਇਸ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਪ੍ਰਚਾਰ ਮੁਹਿੰਮਾਂ ਰਾਹੀਂ ਵੋਟਰ ਜਾਗਰੂਕਤਾ ਵਧਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।

ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਪੰਜਾਬ ਦੇ ਤਿੰਨ ਰੋਜ਼ਾ ਦੌਰੇ 'ਤੇ ਹਨ ਅਤੇ ਅਗਲੇ ਦੋ ਦਿਨਾਂ ਵਿੱਚ ਹੋਰ ਜ਼ਿਲ੍ਹਿਆਂ ਨੂੰ ਕਵਰ ਕਰਨਗੇ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਸੀ.ਈ.ਓ. ਪੰਜਾਬ ਵੀ ਹੋਣਗੇ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD