Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ: ਸੰਵਿਧਾਨਕ ਅਤੇ ਕਾਨੂੰਨੀ ਸੰਸਥਾਵਾਂ ਦਾ ਸਤਿਕਾਰ ਕਰਦੇ ਹਨ, ਪਰ ਗੜ੍ਹੀ ਸਾਹਮਣੇ ਨਹੀਂ ਹੋਣਗੇ ਪੇਸ਼

Amrinder Singh Raja Warring, Congress, Punjab Congress, Amarinder Singh Raja Warring

Gurpreet Singh

Gurpreet Singh

5 Dariya News

ਚੰਡੀਗੜ੍ਹ , 15 Jun 2026

Last updated on: Jun 15, 2026, 18:01 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਦੇਸ਼ ਦੀਆਂ ਸਾਰੀਆਂ ਸੰਵਿਧਾਨਕ ਅਤੇ ਕਾਨੂੰਨੀ ਸੰਸਥਾਵਾਂ ਦਾ ਪੂਰਾ ਸਤਿਕਾਰ ਕਰਦੇ ਹਨ, ਜਿਨ੍ਹਾਂ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੀ ਸ਼ਾਮਲ ਹੈ। ਹਾਲਾਂਕਿ ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਅਤੇ ਉਸਦੀ ਸਰਕਾਰ ਦੇ ਨੁਮਾਇੰਦੇ ਵਾਂਗ ਕੰਮ ਕਰ ਰਹੇ ਹਨ। 

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੜ੍ਹੀ ਉੱਤੇ ਕੋਈ ਭਰੋਸਾ ਨਹੀਂ ਹੈ ਅਤੇ ਉਹ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਕਿਹਾ ਕਿ ਉਹ ਇਨਸਾਫ ਲਈ ਅਦਾਲਤਾਂ ਦਾ ਦਰਵਾਜ਼ਾ ਖੜਕਾਉਣਗੇ। ਇਸ ਲੜੀ ਹੇਠ, ਇੱਕ ਸਵਾਲ ਦੇ ਜਵਾਬ ਵਿੱਚ ਕਿ ਕੀ ਉਹ ਸਮਨ ਦੇ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਸਾਹਮਣੇ ਪੇਸ਼ ਹੋਣਗੇ, ਵੜਿੰਗ ਨੇ ਕਿਹਾ ਕਿ ਗੜ੍ਹੀ ਲਗਾਤਾਰ ਆਪ ਦੇ ਨੁਮਾਇੰਦੇ ਵਜੋਂ ਕੰਮ ਕਰਦੇ ਰਹੇ ਹਨ ਅਤੇ ਰਾਜਨੀਤਿਕ ਮਕਸਦਾਂ ਨਾਲ ਕਾਰਵਾਈ ਕਰਦੇ ਹਨ। 

ਉਨ੍ਹਾਂ ਨੇ ਕਿਹਾ ਕਿ ਐਸ.ਸੀ ਕਮਿਸ਼ਨ ਦੇ ਮੁਖੀ ਹੋਣ ਦੇ ਨਾਤੇ ਉਹ ਸਰਕਾਰ ਤੋਂ ਸੁਤੰਤਰ ਅਤੇ ਖੁਦਮੁਖਤਿਆਰ ਹਨ। ਲੇਕਿਨ ਅਫ਼ਸੋਸ ਦੀ ਗੱਲ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਾਲ ਇਨਸਾਫ ਨਹੀਂ ਕਰ ਰਹੇ ਹਨ। ਇਸੇ ਤਰ੍ਹਾਂ, ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਕਾਂਗਰਸ ਦੀ ਜਿੱਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ਕਿਹਾ ਕਿ ਕੰਧ ਉੱਤੇ ਲਿਖਿਆ ਸਾਫ਼ ਨਜ਼ਰ ਆ ਰਿਹਾ ਹੈ ਕਿ ਕਾਂਗਰਸ ਆ ਰਹੀ ਹੈ, ਜਦਕਿ ਆਪ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਕਿਹਾ ਸੀ ਅਤੇ ਅੱਜ ਫਿਰ ਤੋਂ ਦੁਹਰਾ ਰਹੇ ਹਨ ਕਿ ਪੰਜਾਬ ਵਿੱਚ ਆਪ ਦਹਾਈ ਦੇ ਅੰਕੜੇ ਤੱਕ ਵੀ ਨਹੀਂ ਪਹੁੰਚੇਗੀ। ਲੋਕਾਂ ਸਾਹਮਣੇ ਪਾਰਟੀ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ ਅਤੇ ਆਉਣ ਵਾਲੇ ਛੇ ਮਹੀਨਿਆਂ ਵਿੱਚ ਲੋਕ ਸ਼ਾਇਦ ਪਾਰਟੀ ਦਾ ਨਾਮ ਵੀ ਭੁੱਲ ਜਾਣ। 

ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਬਾਰੇ ਆਪ ਦੇ ਦਾਅਵੇ ਗਲਤ ਸਾਬਤ ਹੋਣਗੇ, ਕਿਉਂਕਿ ਇਹ ਚੋਣਾਂ ਕਦੇ ਵੀ ਵਿਧਾਨ ਸਭਾ ਚੋਣਾਂ ਦਾ ਸੂਚਕ ਨਹੀਂ ਰਹੀਆਂ। ਜਦਕਿ ਪਾਰਟੀ ਦੀਆਂ ਅਗਲੀਆਂ ਗਤੀਵਿਧੀਆਂ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ, ਆਪ ਅਤੇ ਅਕਾਲੀ ਦਲ ਵਰਗੀਆਂ ਛੋਟੀਆਂ ਪਾਰਟੀਆਂ ਤੋਂ ਵੱਖਰੀ ਇੱਕ ਕੌਮੀ ਪਾਰਟੀ ਹੈ ਅਤੇ ਇਸਦਾ ਕੰਮ ਕਰਨ ਦਾ ਢੰਗ ਵੀ ਵੱਖਰਾ ਹੈ। 

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪਾਰਟੀ ਜਲਦ ਹੀ ਇੱਕ ਵਿਸ਼ਾਲ ਲੋਕ ਸੰਪਰਕ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ, ਜਿਹੜੀ ਚੋਣਾਂ ਤੱਕ ਲਗਾਤਾਰ ਚੱਲੇਗੀ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD