Wednesday, 17 June 2026

 

 

ਖ਼ਾਸ ਖਬਰਾਂ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ

 

ਐਮਪੀ ਮਲਵਿੰਦਰ ਸਿੰਘ ਕੰਗ ਵੱਲੋਂ ਗੁਜਰਾਤ ਰਾਹੀਂ ਪੰਜਾਬ ਵਿੱਚ ਹੋ ਰਹੀ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਖਰੜ ਹਲਕੇ ਵਿੱਚ ਪਾਣੀ ਦੇ ਟੈਂਕਰਾਂ, ਸੋਲਰ ਲਾਈਟਾਂ ਅਤੇ ਇਨਡੋਰ ਜਿੰਮ ਦਾ ਕੀਤਾ ਉਦਘਾਟਨ

Malwinder Singh Kang, Malvinder Singh Kang, AAP Punjab, SAS Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Jun 2026

Last updated on: Jun 16, 2026, 09:17 IST

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਵਿੱਚ ਗੁਜਰਾਤ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਗੁਜਰਾਤ ਬੰਦਰਗਾਹ ਰਾਹੀਂ ਆ ਰਹੇ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ।

ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਫੰਡ (ਐੱਮ.ਪੀ. ਲੈਡ) ਤਹਿਤ ਲਗਾਏ ਗਏ ਪਾਣੀ ਦੇ ਟੈਂਕਰਾਂ, ਸੋਲਰ ਲਾਈਟਾਂ ਅਤੇ ਇਨਡੋਰ ਜਿੰਮਾਂ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੀਆਂ ਗਈਆਂ ਵੱਡੀਆਂ ਨਸ਼ੀਲੇ ਪਦਾਰਥਾਂ ਦੀਆਂ ਬਰਾਮਦਗੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਵਿਦੇਸ਼ੀ ਤਾਕਤਾਂ ਅਤੇ ਨਸ਼ਾ ਤਸਕਰਾਂ ਨੇ ਪੰਜਾਬ ਵਿੱਚ ਨਸ਼ੇ ਭੇਜਣ ਲਈ ਆਪਣੇ ਰੂਟ ਬਦਲ ਲਏ ਹਨ।

ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਜਰਾਤ ਦੇ ਬੰਦਰਗਾਹਾਂ ਅਤੇ ਹੋਰ ਰਸਤੇ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਰੇ, ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ। ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਦੀਆਂ ਲੋੜਾਂ ਦੇ ਮੁਕਾਬਲੇ ਐੱਮ.ਪੀ. ਲੈਡ ਫੰਡ ਸੀਮਤ ਹਨ, ਫਿਰ ਵੀ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਲਗਾਤਾਰ ਯਤਨ ਕਰ ਰਹੇ ਹਨ।

ਰਾਜਨੀਤਿਕ ਸਵਾਲਾਂ ਦੇ ਜਵਾਬ ਵਿੱਚ ਕੰਗ ਨੇ ਭਾਜਪਾ ਨੂੰ ਅਮੀਰ ਵਰਗ ਦੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਉਸਦਾ ਕੋਈ ਮਜ਼ਬੂਤ ਜ਼ਮੀਨੀ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਪੂਰਾ ਕੀਤਾ ਹੈ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਆਮ ਲੋਕਾਂ ਨੂੰ ਵੱਡਾ ਲਾਭ ਪਹੁੰਚਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਸਨ ਪ੍ਰਣਾਲੀ ਅਤੇ ਵਿਕਾਸ ਦੇ ਖੇਤਰ ਵਿੱਚ ਆਏ ਸਕਾਰਾਤਮਕ ਬਦਲਾਅ ਲੋਕਾਂ ਨੂੰ ਸਪੱਸ਼ਟ ਤੌਰ 'ਤੇ ਨਜ਼ਰ ਆ ਰਹੇ ਹਨ, ਜਿਸ ਕਾਰਨ ਲੋਕ ਮੁੜ ਤੋਂ ਮੌਜੂਦਾ ਸਰਕਾਰ 'ਤੇ ਭਰੋਸਾ ਜਤਾਉਣਗੇ। ਇਸ ਮੌਕੇ ਸੰਸਦ ਮੈਂਬਰ ਨੇ ਪਿੰਡ ਦੁਸਾਰਨਾ, ਸਲੇਮਪੁਰ ਖੁਰਦ, ਮਹਿਰੌਲੀ ਅਤੇ ਧਨੌਰਾਂ ਲਈ ਤਿੰਨ-ਤਿੰਨ ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਪਾਣੀ ਦੇ ਟੈਂਕਰ ਲੋਕ ਅਰਪਿਤ ਕੀਤੇ।

ਇਸ ਤੋਂ ਇਲਾਵਾ ਪਿੰਡ ਬੜੌਦੀ ਅਤੇ ਭਰਤਪੁਰ ਵਿੱਚ 1.90 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਸੋਲਰ ਲਾਈਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਪਿੰਡ ਸਿਆਲਬਾ ਵਿੱਚ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਬਣੇ ਇਨਡੋਰ ਜਿੰਮ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਸੰਸਦ ਮੈਂਬਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਲੋੜਾਂ ਪੂਰੀਆਂ ਹੋਣਗੀਆਂ। ਕੰਗ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਲਈ ਫੰਡ ਪ੍ਰਾਪਤ ਕਰਨ ਵਾਸਤੇ ਯਤਨਸ਼ੀਲ ਰਹਿਣਗੇ।

 

Tags: Malwinder Singh Kang , Malvinder Singh Kang , AAP Punjab , SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD