Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਮੋਹਿੰਦਰ ਭਗਤ, ਵਿਨੀਤ ਧੀਰ ਤੇ ਅੰਮ੍ਰਿਤਪਾਲ ਸਿੰਘ ਨੇ ਮਾਡਲ ਹਾਊਸ ’ਚ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਕਿਹਾ, 50 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਸਦਕਾ ਸਮਾਜਿਕ, ਸੱਭਿਆਚਾਰਕ ਤੇ ਭਾਈਚਾਰਕ ਗਤੀਵਿਧੀਆਂ ਲਈ ਆਧੁਨਿਕ ਸਥਾਨ ਦੀ ਮਿਲੇਗੀ ਸਹੂਲਤ

Mohinder Bhagat, AAP Punjab, Jalandhar, Vineet Dhir, Amritpal Singh

Web Admin

Web Admin

5 Dariya News

ਜਲੰਧਰ , 15 Jun 2026

Last updated on: Jun 16, 2026, 09:26 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਮਾਡਲ ਹਾਊਸ ਇਲਾਕੇ ਵਿੱਚ ਇੱਕ ਨਵੇਂ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਦਿਆਂ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਸਮੇਤ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦੇ ਹੋਏ ਵਾਰਡ ਨੰਬਰ 45 ਵਿੱਚ 49.46 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਵੱਖ-ਵੱਖ ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਗਤੀਵਿਧੀਆਂ ਲਈ ਆਧੁਨਿਕ ਅਤੇ ਪਹੁੰਚਯੋਗ ਜਗ੍ਹਾ ਉਪਲਬਧ ਕਰਵਾਏਗਾ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਅਤੇ ਲੋਕ ਭਲਾਈ ’ਤੇ ਕੇਂਦਰਿਤ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਵਿਕਾਸ ਦੀ ਦਿਸ਼ਾ ਬਦਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਲੋਕ ਭਲਾਈ ਪ੍ਰਾਜੈਕਟਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਹੋਰ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪ੍ਰਾਜੈਕਟ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਮਿਊਨਿਟੀ ਹਾਲ ਸਮਾਜਿਕ ਇਕੱਤਰਤਾਵਾਂ, ਵਿੱਦਿਅਕ ਪ੍ਰੋਗਰਾਮਾਂ, ਸੱਭਿਆਚਾਰਕ ਸਮਾਗਮਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਭਾਈਚਾਰਕ ਸਮਾਗਮਾਂ ਲਈ ਇੱਕ ਸਾਂਝੇ ਪਲੇਟਫਾਰਮ ਵਜੋਂ ਕੰਮ ਕਰੇਗਾ।

ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਸਮਾਜਿਕ ਸਦਭਾਵਨਾ, ਭਾਈਚਾਰਕ ਭਾਗੀਦਾਰੀ ਅਤੇ ਸਮੂਹਿਕ ਪ੍ਰਗਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ। ਸ਼੍ਰੀ ਭਗਤ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਵਿੱਚ ਵੱਡੇ ਪੈਮਾਨੇ ’ਤੇ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੁਹਰਾਇਆ ਕਿ ਜਨਤਕ ਭਲਾਈ ਨਾਲ ਜੁੜੇ ਬੁਨਿਆਦੀ ਢਾਂਚਾ ਪ੍ਰਾਜੈਕਟ ਰਾਜ ਸਰਕਾਰ ਦੀ ਪ੍ਰਮੁੱਖ ਤਰਜੀਹ ਹਨ।

ਇਲਾਕੇ ਦੇ ਵਸਨੀਕਾਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਹੂਲਤ ਸਥਾਨਕ ਭਾਈਚਾਰੇ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ, ਕਿਉਂਕਿ ਇਸ ਸਦਕਾ ਕਈ ਤਰ੍ਹਾਂ ਦੀਆਂ ਜਨਤਕ ਅਤੇ ਸਮਾਜਿਕ ਗਤੀਵਿਧੀਆਂ ਲਈ ਇੱਕ ਸਮਰਪਿਤ ਜਗ੍ਹਾ ਦੀ ਸੁਵਿਧਾ ਮਿਲੇਗੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇਸ ਮੌਕੇ ਸਦਗੁਰੂ ਸਵਾਮੀ ਗਿਆਨ ਗਿਰੀ ਮਹਾਰਾਜ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਲੋਕਾਂ ਨੂੰ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਨਵਾਂ ਬਣਨ ਵਾਲਾ ਕਮਿਊਨਿਟੀ ਹਾਲ ਸੰਤ ਜੀ ਦੀ ਜਯੰਤੀ ਵੱਡੇ ਪੱਧਰ 'ਤੇ ਮਨਾਉਣ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਇਸ ਸ਼ੁਭ ਮੌਕੇ 'ਤੇ ਸਾਰੇ ਸ਼ਰਧਾਲੂਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

 

Tags: Mohinder Bhagat , AAP Punjab , Jalandhar , Vineet Dhir , Amritpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD