Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਨੀਟ ਪੇਪਰ ਲੀਕ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਵੱਲੋਂ ਵਿਸ਼ਾਲ ਮਸ਼ਾਲ ਮਾਰਚ

ਭਾਜਪਾ ਸਰਕਾਰ 'ਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼

Amrinder Singh Raja Warring, Congress, Punjab Congress, Amarinder Singh Raja Warring, Mohali

Web Admin

Web Admin

5 Dariya News

ਮੋਹਾਲੀ , 15 Jun 2026

Last updated on: Jun 16, 2026, 09:34 IST

ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਨੀਟ (NEET) ਪ੍ਰੀਖਿਆ ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਦੋਸ਼ਾਂ ਦੇ ਵਿਰੋਧ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਮਸ਼ਾਲ ਮਾਰਚ ਕੱਢਿਆ ਗਿਆ। ਇਹ ਮਾਰਚ ਗੁਰਦੁਆਰਾ ਸ੍ਰੀ ਅੰਬ ਸਾਹਿਬ, ਫੇਜ਼-8, ਮੋਹਾਲੀ ਵਿਖੇ ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਉਦੈ ਭਾਨੂ ਚਿੱਬ ਜੀ ਦੀ ਅਗਵਾਈ ਹੇਠ ਕੀਤਾ ਗਿਆ।

ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ, ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ. ਸਮਰੁਤੀ ਰੰਜਨ ਲੇਂਕਾ ਜੀ, ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ, ਵਿਧਾਨ ਸਭਾ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਵਰਕਰ ਸ਼ਾਮਲ ਹੋਏ। ਇੱਕਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਲਗਾਤਾਰ ਹੋ ਰਹੇ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਅਣਿਸ਼ਚਿਤਤਾ ਵਿੱਚ ਧੱਕ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਲਾਂ ਦੀ ਮਿਹਨਤ ਅਤੇ ਕੁਰਬਾਨੀਆਂ ਦਿੰਦੇ ਹਨ, ਪਰ ਸਰਕਾਰ ਦੀਆਂ ਨਾਕਾਮੀਆਂ ਕਾਰਨ ਉਨ੍ਹਾਂ ਨਾਲ ਨਿਆਂ ਨਹੀਂ ਹੋ ਰਿਹਾ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਉਦੈ ਭਾਨੂ ਚਿੱਬ ਜੀ ਨੇ ਕਿਹਾ ਕਿ ਨੀਟ ਪੇਪਰ ਲੀਕ ਸਿਰਫ਼ ਇੱਕ ਪ੍ਰੀਖਿਆ ਵਿੱਚ ਹੋਈ ਗੜਬੜ ਨਹੀਂ, ਸਗੋਂ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਦੇ ਸੁਪਨਿਆਂ, ਮਿਹਨਤ ਅਤੇ ਭਵਿੱਖ 'ਤੇ ਸਿੱਧਾ ਹਮਲਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਦੌਰਾਨ ਵਾਰ-ਵਾਰ ਹੋ ਰਹੇ ਪੇਪਰ ਲੀਕ, ਪ੍ਰੀਖਿਆ ਘੁਟਾਲੇ ਅਤੇ ਭਰਤੀ ਪ੍ਰਕਿਰਿਆਵਾਂ ਵਿੱਚ ਬੇਨਿਯਮੀਆਂ ਨੇ ਵਿਦਿਆਰਥੀਆਂ ਦਾ ਪ੍ਰੀਖਿਆ ਪ੍ਰਣਾਲੀ ਤੋਂ ਭਰੋਸਾ ਤੋੜ ਦਿੱਤਾ ਹੈ। ਦੇਸ਼ ਦਾ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਨਾਲ ਜੂਝ ਰਿਹਾ ਹੈ ਅਤੇ ਅਜਿਹੀਆਂ ਘਟਨਾਵਾਂ ਉਸਦੀ ਨਿਰਾਸ਼ਾ ਅਤੇ ਅਸੁਰੱਖਿਆ ਨੂੰ ਹੋਰ ਵਧਾ ਰਹੀਆਂ ਹਨ। ਸ੍ਰੀ ਉਦੈ ਭਾਨੂ ਚਿੱਬ ਜੀ ਨੇ ਨੀਟ ਪੇਪਰ ਲੀਕ ਮਾਮਲੇ ਦੀ ਨਿਰਪੱਖ, ਸੁਤੰਤਰ ਅਤੇ ਸਮੇਂਬੱਧ ਜਾਂਚ ਦੀ ਮੰਗ ਕੀਤੀ ਅਤੇ ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਭਾਰਤੀ ਯੂਥ ਕਾਂਗਰਸ ਵਿਦਿਆਰਥੀਆਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ ਅਤੇ ਨਿਆਂ ਮਿਲਣ ਤੱਕ ਲੜਾਈ ਲੜਦੀ ਰਹੇਗੀ। ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ. ਸਮਰੁਤੀ ਰੰਜਨ ਲੇਂਕਾ ਜੀ ਨੇ ਕਿਹਾ ਕਿ ਦੇਸ਼ ਦਾ ਭਵਿੱਖ ਉਸਦੇ ਨੌਜਵਾਨਾਂ 'ਤੇ ਨਿਰਭਰ ਕਰਦਾ ਹੈ ਅਤੇ ਮਿਹਨਤੀ ਵਿਦਿਆਰਥੀਆਂ ਨਾਲ ਹੋ ਰਹੇ ਅਨਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਯੂਥ ਕਾਂਗਰਸ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਸੜਕਾਂ ਤੋਂ ਲੈ ਕੇ ਹਰ ਮੰਚ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ। ਮਸ਼ਾਲ ਮਾਰਚ ਦੌਰਾਨ ਯੂਥ ਕਾਂਗਰਸ ਵਰਕਰਾਂ ਨੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖਣ ਦਾ ਸੰਕਲਪ ਲਿਆ।

 

Tags: Amrinder Singh Raja Warring , Congress , Punjab Congress , Amarinder Singh Raja Warring , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD