Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? : ਅਰਵਿੰਦ ਕੇਜਰੀਵਾਲ

ਚਿੱਟਾ ਪਾਰਟੀ-ਈਡੀ ਪਾਰਟੀ ਦੀ ਗੱਠਜੋੜ ਸਰਕਾਰ ਨੇ ਘਰ-ਘਰ ਨਸ਼ਾ ਪਹੁੰਚਾਇਆ, ਇਹ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ : ਅਰਵਿੰਦ ਕੇਜਰੀਵਾਲ

Arvind Kejriwal, AAP, Aam Aadmi Party, New Delhi

Web Admin

Web Admin

5 Dariya News

ਨਵੀਂ ਦਿੱਲੀ , 15 Jun 2026

Last updated on: Jun 16, 2026, 09:41 IST

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ ਆ ਰਹੀਆਂ ਹਨ। ਈਡੀ ਪਾਰਟੀ ਦੀ ਗੱਠਜੋੜ ਸਰਕਾਰ ਵੇਲੇ ਪੰਜਾਬ ਦੇ ਘਰ-ਘਰ ਵਿੱਚ ਚਿੱਟਾ ਪਹੁੰਚਾਇਆ ਗਿਆ। ਬਾਕਾਇਦਾ ਸਰਕਾਰੀ ਸਰਪ੍ਰਸਤੀ ਹੇਠ ਸਰਕਾਰੀ ਗੱਡੀਆਂ ਵਿੱਚ ਚਿੱਟਾ ਘਰ-ਘਰ ਵੰਡਿਆ ਜਾਂਦਾ ਸੀ। ਈਡੀ ਪਾਰਟੀ ਅਤੇ ਚਿੱਟਾ ਪਾਰਟੀ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ।

ਭਗਵੰਤ ਮਾਨ ਨੇ ਚਿੱਟੇ 'ਤੇ ਵਾਰ ਕਰਕੇ ਪੰਜਾਬ ਦੀ ਜਵਾਨੀ ਨੂੰ ਮੁੜ ਇੱਕ ਸੁਨਹਿਰੇ ਭਵਿੱਖ ਦੀ ਉਮੀਦ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਇਸ ਕਦਰ ਤਹਿਸ-ਨਹਿਸ ਕਰ ਦਿੱਤਾ ਹੈ ਕਿ ਈਡੀ ਪਾਰਟੀ ਵਾਲੇ ਹੁਣ ਖੁਦ ਸਪਲਾਈ ਲਈ ਮੈਦਾਨ ਵਿੱਚ ਉਤਰ ਆਏ ਹਨ। ਭਗਵੰਤ ਮਾਨ ਜੀ, ਰਗੜ ਦਿਓ ਜੋ ਵੀ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਕਰੇ।

ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬੱਸ ਇਹਨਾਂ ਈਡੀ ਪਾਰਟੀ ਵਾਲੇ ਨਸ਼ਾ ਤਸਕਰਾਂ ਤੋਂ ਬਚਾ ਲਓ। ਦੂਜੇ ਪਾਸੇ, ‘ਆਪ’ ਦੇ ਸੀਨੀਅਰ ਆਗੂ ਅਤੇ ਕੋਂਡਲੀ ਤੋਂ ਵਿਧਾਇਕ ਕੁਲਦੀਪ ਕੁਮਾਰ ਨੇ ਵੀ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਈਡੀ ਪਾਰਟੀ ਵਿਦੇਸ਼ਾਂ ਤੋਂ ਨਸ਼ਾ ਮੰਗਵਾਉਂਦੀ ਹੈ, ਅਡਾਨੀ ਦੇ ਪੋਰਟ 'ਤੇ ਉਤਾਰਦੀ ਹੈ, ਫਿਰ ਦੇਸ਼ ਦੇ ਕੋਨੇ-ਕੋਨੇ ਵਿੱਚ ਭੇਜਦੀ ਹੈ ਅਤੇ ਫਿਰ ਈਡੀ ਪਾਰਟੀ ਦੇ ਵਰਕਰ ਇਸ ਨੂੰ ਵੇਚਦੇ ਹਨ। ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਇਹਨਾਂ ਦੇ ਨਸ਼ੇ ਦੇ ਧੰਦੇ ਬੰਦ ਕਰ ਰਹੀ ਹੈ। ਇਸੇ ਕਰਕੇ ਚਿੱਟਾ ਪਾਰਟੀ ਅਤੇ ਈਡੀ ਪਾਰਟੀ ਪ੍ਰੇਸ਼ਾਨ ਹਨ।

 

Tags: Arvind Kejriwal , AAP , Aam Aadmi Party , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD