Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ ਵਿੱਚ ਨਹੀਂ ਛੱਡਾਂਗੇ ਕੋਈ ਕਸਰ : ਬਖਸ਼ੀਸ਼ ਸਿੰਘ

ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

Bakshish Singh, Ferozepur

Web Admin

Web Admin

5 Dariya News

ਫਿਰੋਜ਼ਪੁਰ , 15 Jun 2026

Last updated on: Jun 16, 2026, 10:44 IST

ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਡਿਸਕਵਰੀ ਵਰਲਡ ਕਾਨਵੈਂਟ ਸਕੂਲ, ਮੱਲਾਂਵਾਲਾ ਖ਼ਾਸ (ਫਿਰੋਜ਼ਪੁਰ) ਨੇੜੇ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਸੀਨੀਅਰ ਅਹੁਦੇਦਾਰ ਬਖਸ਼ੀਸ਼ ਸਿੰਘ ਦੀ ਅਗਵਾਈ ਵਿੱਚ ਉਤਸ਼ਾਹ ਅਤੇ ਜੋਸ਼ ਨਾਲ ਕਰਵਾਈ ਗਈ।

ਇਸ ਮੌਕੇ ਸਾਈਕਲਿੰਗ ਖੇਡ ਨੂੰ ਉਤਸ਼ਾਹਿਤ ਕਰਨ ਲਈ ਲੜਕੀਆਂ ਨੂੰ ਸਾਈਕਲ ਵੀ ਦਿੱਤੇ ਗਏ। ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨਾ, ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ। ਜਾਗਰੂਕਤਾ ਸਾਈਕਲ ਰੈਲੀ ਵਿੱਚ ਨੌਜਵਾਨ ਲੜਕੇ-ਲੜਕੀਆਂ, ਪੁਰਸ਼ਾਂ ਅਤੇ ਔਰਤਾਂ, ਸਭ ਨੇ ਹਿੱਸਾ ਲਿਆ।

ਇਸ ਮੌਕੇ ਲੀਗ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੀਆਂ ਮਹਿਲਾ ਸਾਈਕਲ ਸਵਾਰਾਂ ਨੇ ਭਾਗ ਲੈ ਕੇ ਆਪਣੀ ਕਾਬਲੀਅਤ, ਹੁਨਰ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਵਿੱਚ ਮੁਕਾਬਲਿਆਂ ਨੂੰ ਲੈ ਕੇ ਵੱਡਾ ਜੋਸ਼ ਦੇਖਣ ਨੂੰ ਮਿਲਿਆ ਅਤੇ ਹਰ ਵਰਗ ਵਿੱਚ ਫਸਵਾਂ ਮੁਕਾਬਲਾ ਵੇਖਣ ਨੂੰ ਮਿਲਿਆ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਸਬ ਜੂਨੀਅਰ ਵਰਗ ਵਿੱਚ ਮਨਿੰਦਰ ਕੌਰ ਨੇ ਪਹਿਲਾ, ਅਰਮਾਨਦੀਪ ਕੌਰ ਨੇ ਦੂਜਾ ਅਤੇ ਵੰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਜੂਨੀਅਰ ਵਰਗ ਵਿੱਚ ਇੰਦਰਜੀਤ ਕੌਰ ਨੇ ਪਹਿਲਾ, ਗੁਰਸੀਰਤ ਕੌਰ ਨੇ ਦੂਜਾ ਅਤੇ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅਲੀਟ ਵਰਗ ਵਿੱਚ ਕੁਲਵਿੰਦਰ ਕੌਰ ਨੇ ਪਹਿਲਾ, ਅਮਰਜੀਤ ਕੌਰ ਨੇ ਦੂਜਾ ਅਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬਖਸ਼ੀਸ਼ ਸਿੰਘ ਨੇ ਕਿਹਾ ਕਿ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਮਹਿਲਾਵਾਂ ਲਈ ਇੱਕ ਵਧੀਆ ਮੰਚ ਸਾਬਤ ਹੋ ਰਹੀ ਹੈ, ਜਿਸ ਰਾਹੀਂ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸਾਈਕਲਿੰਗ ਸਿਰਫ਼ ਇੱਕ ਖੇਡ ਨਹੀਂ, ਸਗੋਂ ਸਿਹਤਮੰਦ ਜੀਵਨ ਅਤੇ ਅਨੁਸ਼ਾਸਿਤ ਜੀਵਨਸ਼ੈਲੀ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਨੇ ਨੌਜਵਾਨ ਲੜਕੀਆਂ ਨੂੰ ਇਸ ਖੇਡ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਵੀ ਕੀਤੀ। ਪੰਜਾਬ ਵਿੱਚ ਸਾਈਕਲਿੰਗ ਖੇਡ ਨੂੰ ਹੋਰ ਉੱਚਾਈਆਂ ’ਤੇ ਲਿਜਾਣ ਲਈ ਐਸੋਸੀਏਸ਼ਨ ਵੱਲੋਂ ਲਗਾਤਾਰ ਟ੍ਰੇਨਿੰਗ ਕੈਂਪ, ਮੁਕਾਬਲੇ ਅਤੇ ਜਾਗਰੂਕਤਾ ਮੁਹਿੰਮਾਂ ਕਰਵਾਈਆਂ ਜਾਣਗੀਆਂ ਤਾਂ ਜੋ ਸੂਬੇ ਦੀਆਂ ਹੋਣਹਾਰ ਖਿਡਾਰਣਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮੌਕੇ ਮਿਲ ਸਕਣ।

ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਨੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ਼੍ਰੀ ਪੰਕਜ ਸਿੰਘ, ਚੇਅਰਮੈਨ ਸ੍ਰ. ਓਂਕਾਰ ਸਿੰਘ, ਸਕੱਤਰ ਜਨਰਲ ਸ੍ਰ. ਮਨਿੰਦਰਪਾਲ ਸਿੰਘ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਅਤੇ ਜਨਰਲ ਸਕੱਤਰ ਸ਼੍ਰੀ ਜਗਦੀਪ ਸਿੰਘ ਦਾ ਇਹ ਮਹੱਤਵਪੂਰਨ ਈਵੈਂਟ ਪੰਜਾਬ ਨੂੰ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਸਿਮਰਨ ਸਿੰਘ, ਪ੍ਰਧਾਨ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਫਿਰੋਜ਼ਪੁਰ, ਭੁਪਿੰਦਰ ਕੁਮਾਰ (ਪੀ.ਸੀ.ਪੀ., ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ), ਡਿਸਕਵਰੀ ਵਰਲਡ ਕਾਨਵੈਂਟ ਸਕੂਲ, ਮੱਲਾਂਵਾਲਾ (ਫਿਰੋਜ਼ਪੁਰ) ਦੇ ਡਾਇਰੈਕਟਰ ਗੁਰਸ਼ਰਨ ਸਿੰਘ, ਚੇਅਰਮੈਨ ਰਜਿੰਦਰ ਸਿੰਘ, ਪ੍ਰਿੰਸੀਪਲ ਬਿਕਰਮਜੀਤ ਸ਼ਰਮਾ, ਸਰੀਰਕ ਸਿੱਖਿਆ ਅਧਿਆਪਕਾ ਕੁਲਵਿੰਦਰ ਕੌਰ, ਅਮਰਜੀਤ ਕੌਰ, ਸੋਹਲਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਮੈਡਮ, ਐਚ.ਡੀ.ਓ. ਸਿਮਰਨ ਸਿੰਘ (ਫਿਰੋਜ਼ਪੁਰ), ਐਗਜ਼ੈਕਟਿਵ ਮੈਂਬਰ ਰਾਜੇਸ਼ ਕੁਮਾਰ ਅਤੇ ਹੋਰ ਅਨੇਕ ਖੇਡ ਪ੍ਰੇਮੀ, ਕੋਚ ਅਤੇ ਖਿਡਾਰੀ ਵੀ ਸਮਾਗਮ ਵਿੱਚ ਮੌਜੂਦ ਰਹੇ।

ਸਮਾਗਮ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਸਮਾਗਮ ਮਹਿਲਾ ਸਸ਼ਕਤੀਕਰਨ ਅਤੇ ਖੇਡ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।

 

Tags: Bakshish Singh , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD