Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਨੰਬਰ-1 ਬਣਿਆ ਹਰਿਆਣਾ

ਨੈਸ਼ਨਲ ਕ੍ਰਿਮੀਨਲ ਲਾਅਜ਼ ਡੈਸ਼ਬੋਰਡ 'ਤੇ ਹਰਿਆਣਾ ਚੋਟੀ ਦੇ ਸਥਾਨ 'ਤੇ

Anurag Rastogi, Chief Secretary Haryana, Haryana

Web Admin

Web Admin

5 Dariya News

ਚੰਡੀਗੜ੍ਹ , 15 Jun 2026

Last updated on: Jun 16, 2026, 11:00 IST

ਹਰਿਆਣਾ ਵਿੱਚ ਹੁਣ ਸਾਰੇ ਅਦਾਲਤੀ ਸੰਮਨ ਕੋਰਟ ਇਨਫਰਮੇਸ਼ਨ ਸਿਸਟਮ ਦੇ ਮਾਧਿਅਮ ਰਾਹੀਂ ਇਲੈਕਟ੍ਰਾਨਿਕ ਤੌਰ 'ਤੇ ਜਾਰੀ ਕੀਤੇ ਜਾ ਰਹੇ ਹਨ, ਜੋ ਕਿ ਕਾਗਜ਼ ਰਹਿਤ ਨਿਆਂ ਪ੍ਰਣਾਲੀ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਪੁਲਿਸ ਅਤੇ ਅਦਾਲਤੀ ਪ੍ਰਣਾਲੀਆਂ ਦੇ ਸਫਲ ਏਕੀਕਰਣ ਦੇ ਨਤੀਜੇ ਵਜੋਂ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਈ-ਚਾਰਜਸ਼ੀਟ ਦੀ ਸਵੀਕਾਰਤਾ 90 ਫੀਸਦੀ ਤੋਂ ਵੱਧ ਹੋ ਗਈ ਹੈ, ਜਿਸ ਨਾਲ ਅਪਰਾਧਿਕ ਜਾਂਚ ਅਤੇ ਪ੍ਰੋਸੀਕਿਊਸ਼ਨ ਪ੍ਰਕਿਰਿਆ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਵਧੀ ਹੈ। 

ਇਸ ਦੇ ਨਾਲ ਹੀ ਰਾਜ ਨੇ ਤਕਨਾਲੋਜੀ ਅਧਾਰਤ ਪੁਲਿਸਿੰਗ ਅਤੇ ਨਿਆਇਕ ਪ੍ਰਕਿਰਿਆਵਾਂ ਵਿੱਚ ਰਾਸ਼ਟਰੀ ਪੱਧਰ 'ਤੇ ਮੋਹਰੀ ਰਾਜ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਪ੍ਰਾਪਤੀਆਂ ਅੱਜ ਮੁੱਖ ਸਕੱਤਰ ਸ੍ਰੀ  ਅਨੁਰਾਗ ਰਸਤੋਗੀ ਦੀ ਪ੍ਰਧਾਨਗੀ ਹੇਠ ਹੋਈ 'ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ ਐਂਡ ਸਿਸਟਮਜ਼' (ਸੀਸੀਟੀਐਨਐਸ) ਅਤੇ 'ਇੰਟਰਓਪਰੇਬਲ ਕ੍ਰਿਮੀਨਲ ਜਸਟਿਸ ਸਿਸਟਮ' (ਆਈਸੀਜੇਐਸ) ਦੀ 33ਵੀਂ ਰਾਜ ਪੱਧਰੀ ਸੁਪਰੀਮ ਕਮੇਟੀ (ਐਸਏਸੀ) ਦੀ ਮੀਟਿੰਗ ਵਿੱਚ ਸਾਹਮਣੇ ਆਈਆਂ। ਮੀਟਿੰਗ ਵਿੱਚ ਨਵੇਂ ਅਪਰਾਧਿਕ ਕਾਨੂੰਨਾਂ, ਸੀਸੀਟੀਐਨਐਸ ਅਤੇ ਆਈਸੀਜੇਐਸ ਪਹਿਲਕਦਮੀਆਂ ਦੇ ਰਾਜ ਪੱਧਰੀ ਲਾਗੂਕਰਨ ਦੀ ਸਮੀਖਿਆ ਕੀਤੀ ਗਈ।

ਪੁਲਿਸ ਡਾਇਰੈਕਟਰ ਜਨਰਲ ਸ੍ਰੀ  ਅਜੈ ਸਿੰਘਲ ਨੇ ਦੱਸਿਆ ਕਿ ਹਰਿਆਣਾ ਨੇ 7 ਜੂਨ, 2026 ਤੋਂ ਨੈਸ਼ਨਲ ਨਿਊ ਕ੍ਰਿਮੀਨਲ ਲਾਅਜ਼ ਡੈਸ਼ਬੋਰਡ 'ਤੇ ਪਹਿਲਾ ਸਥਾਨ ਯਕੀਨੀ ਬਣਾਇਆ ਹੈ। ਇਸ ਤੋਂ ਇਲਾਵਾ, ਜੂਨ 2021 ਤੋਂ ਪਿਛਲੇ 59 ਮਹੀਨਿਆਂ ਦੌਰਾਨ ਰਾਜ 44 ਵਾਰ ਇਸ ਡੈਸ਼ਬੋਰਡ 'ਤੇ ਚੋਟੀ ਦੇ ਸਥਾਨ 'ਤੇ ਰਿਹਾ ਹੈ। ਅਪ੍ਰੈਲ 2026 ਵਿੱਚ ਹਰਿਆਣਾ ਨੇ ਪ੍ਰਗਤੀ ਡੈਸ਼ਬੋਰਡ 'ਤੇ ਵੀ ਪਹਿਲਾ ਸਥਾਨ ਹਾਸਲ ਕੀਤਾ ਸੀ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਹਰਿਆਣਾ ਪੁਲਿਸ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਅਤੇ 'ਹਰਸਮੇਂ' ਪੋਰਟਲ ਰਾਹੀਂ ਰਾਈਟ ਟੂ ਸਰਵਿਸ (ਆਰਟੀਐਸ) ਡੈਸ਼ਬੋਰਡ 'ਤੇ 10 ਵਿੱਚੋਂ 10 ਅੰਕ ਪ੍ਰਾਪਤ ਕਰ ਰਹੀ ਹੈ। ਨਿਰਧਾਰਤ ਸਮੇਂ ਦੇ ਅੰਦਰ 88.84 ਲੱਖ ਤੋਂ ਵੱਧ ਨਾਗਰਿਕ ਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਸ ਨਾਲ ਹਰਿਆਣਾ ਪੁਲਿਸ ਰਾਜ ਦੇ ਸਭ ਤੋਂ ਵਧੀਆ ਜਨਤਕ ਸੇਵਾ ਪ੍ਰਦਾਤਾ ਵਿਭਾਗਾਂ ਵਿੱਚ ਸ਼ਾਮਲ ਹੋ ਗਈ ਹੈ।

ਮੁੱਖ ਸਕੱਤਰ ਸ੍ਰੀ  ਅਨੁਰਾਗ ਰਸਤੋਗੀ ਨੇ ਵਿਭਾਗ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਸਾਰੇ ਹਿੱਸੇਦਾਰਾਂ ਨੂੰ ਇਸ ਗਤੀ ਨੂੰ ਬਣਾਈ ਰੱਖਣ, ਲੰਬਿਤ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਪੁਲਿਸਿੰਗ, ਜਾਂਚ ਅਤੇ ਨਿਆਂ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਨਾਗਰਿਕ ਪੱਖੀ ਬਣਾਉਣ ਲਈ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਆਈਸੀਜੇਐਸ 2.0 ਦੇ ਤਹਿਤ ਪੁਲਿਸ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ 'ਤੇ ਵੀ ਜ਼ੋਰ ਦਿੱਤਾ ਗਿਆ। 

ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਵਿੱਚ ਆਈਸੀਜੇਐਸ 2.0 ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਭਗ 34 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ, ਜੋ ਰਾਜ ਦੇ ਡਿਜੀਟਲ ਪਰਿਵਰਤਨ ਪ੍ਰੋਗਰਾਮ ਦੇ ਵਿਆਪਕ ਸਰੂਪ ਨੂੰ ਦਰਸਾਉਂਦੀ ਹੈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਡਿਜੀਟਲ ਪੁਲਿਸਿੰਗ ਨੂੰ ਮਜ਼ਬੂਤ ਕਰਨ ਅਤੇ ਪੁਲਿਸ, ਜੇਲ੍ਹਾਂ, ਅਭਿਯੋਜਨ, ਫੋਰੈਂਸਿਕ ਸਾਇੰਸ ਲੈਬਾਰਟਰੀਆਂ ਅਤੇ ਅਦਾਲਤਾਂ ਵਿਚਕਾਰ ਬਿਨਾਂ ਕਿਸੇ ਰੁਕਾਵਟ ਦੇ ਸੂਚਨਾ ਦਾ ਆਦਾਨ-ਪ੍ਰਦਾਨ ਯਕੀਨੀ ਬਣਾਉਣ ਲਈ ਅਤਿ-ਆਧੁਨਿਕ ਡੈਸਕਟਾਪ ਕੰਪਿਊਟਰ, ਯੂਪੀਐਸ ਸਿਸਟਮ, ਮਲਟੀ-ਫੰਕਸ਼ਨ ਪ੍ਰਿੰਟਰ, ਕਿਊਆਰ ਕੋਡ ਰੀਡਰ ਅਤੇ ਪ੍ਰਿੰਟਰ, ਵੀਡੀਓ ਕਾਨਫਰੰਸਿੰਗ ਐਂਡ-ਪੁਆਇੰਟ ਅਤੇ ਐਲਈਡੀ ਡਿਸਪਲੇਅ ਸਿਸਟਮ ਵਰਗੇ ਆਧੁਨਿਕ ਉਪਕਰਨਾਂ ਦੀ ਖਰੀਦ ਅਤੇ ਤਾਇਨਾਤੀ ਕੀਤੀ ਜਾ ਰਹੀ ਹੈ।

ਰਾਜ ਅਪਰਾਧ ਰਿਕਾਰਡ ਬਿਊਰੋ ਦੀ ਪੁਲਿਸ ਸੁਪਰਡੈਂਟ ਕੁਮਾਰੀ ਨਿਤਿਕਾ ਗਹਿਲੋਤ ਨੇ ਦੱਸਿਆ ਕਿ ਕਈ ਮਹੱਤਵਪੂਰਨ ਹਾਰਡਵੇਅਰ ਉਪਕਰਨ ਪਹਿਲਾਂ ਹੀ ਉਪਲਬਧ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਫਿੰਗਰਪ੍ਰਿੰਟ ਸਕੈਨਰ, ਟੈਬਲੇਟ-ਅਧਾਰਤ ਬਾਇਓਮੈਟ੍ਰਿਕ ਹਾਜ਼ਰੀ ਉਪਕਰਨ ਅਤੇ ਵੀਡੀਓ ਕਾਨਫਰੰਸਿੰਗ ਕੈਮਰੇ ਸ਼ਾਮਲ ਹਨ। ਵਾਧੂ ਉਪਕਰਨਾਂ ਦੀ ਖਰੀਦ ਵੀ ਵੱਖ-ਵੱਖ ਪੜਾਵਾਂ ਵਿੱਚ ਜਾਰੀ ਹੈ।

ਮੀਟਿੰਗ ਵਿੱਚ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ  ਸੁਧੀਰ ਰਾਜਪਾਲ, ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ  ਸੀ.ਜੀ. ਰਜਨੀ ਕਾਂਥਨ ਅਤੇ ਹਾਰਟ੍ਰੋਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ  ਜੇ. ਗਣੇਸ਼ਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਸਨ।

 

Tags: Anurag Rastogi , Chief Secretary Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD