Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ

Narinder Kaur Bharaj, AAP Punjab, Sangrur

Web Admin

Web Admin

5 Dariya News

ਭਵਾਨੀਗੜ੍ਹ , 15 Jun 2026

Last updated on: Jun 16, 2026, 12:10 IST

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ। ਪਿੰਡ ਨਰੈਣਗੜ੍ਹ ਵਿਖੇ ਹਲਕਾ ਵਿਧਾਇਕ ਨੇ ਸ੍ਰੀ ਰਵਿਦਾਸ ਧਰਮਸ਼ਾਲਾ ਨੂੰ 04 ਲੱਖ ਰੁਪਏ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਨੂੰ 04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ।

ਵਿਧਾਇਕ ਭਰਾਜ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਪਿੰਡ ਵਿੱਚ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲੇਗੀ ਅਤੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਇਸ ਮੌਕੇ ਸਰਪੰਚ ਜਸਪਾਲ ਸਿੰਘ,ਗੁਰਚਰਨ ਸਿੰਘ ਚਹਿਲ,ਪਰਦੀਪ ਲਾਡੀ,ਸਰਪੰਚ ਸੁਖਚੈਨ ਸਿੰਘ,ਸਰਪੰਚ ਜਗਪਾਲ ਸਿੰਘ,ਗੁਰਪ੍ਰੀਤ ਸਿੰਘ,ਕੁਲਵਿੰਦਰ ਸਿੰਘ ਪਿੰਡਾਂ ਦੇ ਪਤਵੰਤੇ, ਪੰਚਾਇਤ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Narinder Kaur Bharaj , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD