Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

Aman Arora, AAP Punjab, Sangrur

Gurpreet Singh

Gurpreet Singh

5 Dariya News

ਸੰਗਰੂਰ , 16 Jun 2026

Last updated on: Jun 16, 2026, 14:56 IST

ਬਲਾਕ ਸੰਮਤੀ ਸੁਨਾਮ-2 ਐਟ ਸੰਗਰੂਰ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਬੀ.ਡੀ.ਪੀ.ਓ. ਦਫਤਰ ਸੰਗਰੂਰ ਵਿਖੇ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਲਾਕ ਸੰਮਤੀ ਮੈਂਬਰ, ਪੰਚਾਇਤੀ ਨੁਮਾਇੰਦੇ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਮੌਜੂਦ ਰਹੇ।

ਅਹੁਦਾ ਸੰਭਾਲਣ ਦੀ ਰਸਮ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵ-ਚੁਣੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਇੱਕ ਅਹਿਮ ਅਧਾਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇਣ ਵਿੱਚ ਬਲਾਕ ਸੰਮਤੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਸੁਨਾਮ-2 ਬਲਾਕ ਅਧੀਨ ਆਉਂਦੇ 31 ਪਿੰਡਾਂ ਵਿੱਚ ਹੁਣ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਅਤੇ ਲੋਕ ਭਲਾਈ ਨਾਲ ਜੁੜੇ ਹਰ ਕੰਮ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ ਪ੍ਰਬੰਧ, ਸਿਹਤ ਅਤੇ ਸਿੱਖਿਆ ਨਾਲ ਸਬੰਧਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਅਤੇ ਪਾਰਦਰਸ਼ੀ ਤਰੀਕੇ ਨਾਲ ਵਿਕਾਸ ਯੋਜਨਾਵਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਏਗੀ।

ਇਸ ਮੌਕੇ ਨਵ-ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਬਲਾਕ ਦੇ ਹਰ ਪਿੰਡ ਦੇ ਵਿਕਾਸ ਨੂੰ ਆਪਣੀ ਪਹਿਲ ਬਣਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਾਰੇ ਮੈਂਬਰਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਬਲਾਕ ਸੁਨਾਮ-2 ਨੂੰ ਵਿਕਾਸ ਦੇ ਨਵੇਂ ਮਾਪਦੰਡਾਂ ਤਕ ਪਹੁੰਚਾਇਆ ਜਾ ਸਕੇ।

ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਵੀ ਨਵ-ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਤੋਂ ਇਲਾਕੇ ਦੇ ਵਿਕਾਸ ਲਈ ਉਮੀਦਾਂ ਜਤਾਈਆਂ। ਇਸ ਮੌਕੇ ਬੀ.ਡੀ.ਪੀ.ਓ. ਸੰਗਰੂਰ ਗੁਰਦਰਸ਼ਨ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD