Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ

Aman Arora, AAP Punjab, Sunam

Gurpreet Singh

Gurpreet Singh

5 Dariya News

ਸੁਨਾਮ , 16 Jun 2026

Last updated on: Jun 16, 2026, 15:00 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਬਲਾਕ ਸੰਮਤੀ ਸੁਨਾਮ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਵਿਰਕ ਸੋਨੀ ਨੇ ਅੱਜ ਆਪਣੇ ਅਹੁਦਿਆਂ ਦਾ ਰਸਮੀ ਤੌਰ 'ਤੇ ਕਾਰਜਭਾਰ ਸੰਭਾਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਆਗੂਆਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਹਾਜ਼ਰੀ ਭਰੀ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬਲਾਕ ਸੰਮਤੀ ਦੇ ਨਵੇਂ ਅਹੁਦੇਦਾਰਾਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿੰਨਾ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ 04 ਸਾਲਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ, ਓਨਾ ਵਿਕਾਸ ਪਿਛਲੇ 70 ਸਾਲਾਂ ਵਿੱਚ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ, ਜਿਸ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ 'ਤੇ ਭਰੋਸਾ ਜਤਾਇਆ ਹੈ ਅਤੇ ਇਹ ਜ਼ਿੰਮੇਵਾਰੀ ਹੁਣ ਹੋਰ ਵੱਧ ਨਿਭਾਉਣ ਦੀ ਲੋੜ ਹੈ। ਉਨ੍ਹਾਂ ਨਵੇਂ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ ਹਿੱਤ ਨੂੰ ਪਹਿਲ ਦੇਣ ਦੀ ਅਪੀਲ ਕੀਤੀ।

ਨਵੇਂ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਵਿਰਕ ਸੋਨੀ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਬਲਾਕ ਦੇ ਹਰੇਕ ਪਿੰਡ ਦੇ ਵਿਕਾਸ ਲਈ ਸਮਰਪਿਤ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ।

ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬਲਾਕ ਸੰਮਤੀ ਸੁਨਾਮ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰੇਗੀ।

 

Tags: Aman Arora , AAP Punjab , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD