Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

"ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ

Dr Baljit Kaur, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 16 Jun 2026

Last updated on: Jun 16, 2026, 15:36 IST

ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ।

ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।" ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 15 ਬਿਰਧ ਘਰਾਂ ਦੇ ਸੁਚਾਰੂ ਸੰਚਾਲਨ ਲਈ ਵਿੱਤੀ ਵਰ੍ਹੇ 2025-26 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। 

ਇਸ ਵਿੱਤੀ ਸਹਾਇਤਾ ਨਾਲ ਬਜ਼ੁਰਗਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਬਜ਼ੁਰਗਾਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ 26 ਬਿਰਧ ਘਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ। 

ਇਹ ਸੰਸਥਾਵਾਂ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ, ਦੁਰਵਿਵਹਾਰ ਜਾਂ ਸ਼ੋਸ਼ਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਘਟਨਾਵਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਐਲਡਰ ਹੈਲਪਲਾਈਨ ਨੰਬਰ 14567 ਉਪਲਬਧ ਹੈ।

ਇਸ ਹੈਲਪਲਾਈਨ ਰਾਹੀਂ ਪ੍ਰਾਪਤ ਹਰ ਸ਼ਿਕਾਇਤ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਰੱਕੀ ਇਸ ਗੱਲ ਨਾਲ ਮਾਪੀ ਜਾਂਦੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਕਿੰਨਾ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦਿੰਦਾ ਹੈ। 

ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ। 

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD