ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਸਫਾਈ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਅਤੇ ਮੋਹਤਬਰ ਸੱਜਣਾਂ ਨਾਲ ਮਿਲ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ।
ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਵਿਕਾਸ ਦੀ ਲੀਹ ’ਤੇ ਅੱਗੇ ਵਧਾਉਣਾ ਮੇਰੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।
ਇਸ ਮੌਕੇ ਪੀ.ਏ ਸੁਖਦੇਵ ਸਿੰਘ ਰੋਮੀ , ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ (ਸ਼ੋਸਲ) ਪਰਮਬੀਰ ਰਾਣਾ ਸਮੇਤ ਪਿੰਡ ਵਾਸੀ ਮੌਜੂਦ ਸਨ।