Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Gurdit Singh Sekhon, AAP Punjab

Gurpreet Singh

Gurpreet Singh

5 Dariya News

ਫਰੀਦਕੋਟ , 16 Jun 2026

Last updated on: Jun 16, 2026, 15:47 IST

ਨਗਰ ਸੁਧਾਰ ਟਰੱਸਟ ਫਰੀਦਕੋਟ ਦੀ ਕਲੋਨੀ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਨਗਰ ਸੁਧਾਰ ਟਰੱਸਟ ਫਰੀਦਕੋਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਵੱਲੋਂ ਸਾਂਝੇ ਤੌਰ ’ਤੇ ਰੱਖਿਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਕਾਲੋਨੀ ਦੀਆਂ ਸੜਕਾਂ ਦੇ ਨਵੀਨੀਕਰਨ, ਨਵੀਆਂ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਗਰੀਨ ਬੈਲਟ ਦੇ ਵਿਕਾਸ ਦੇ ਕੰਮ ਕਰਵਾਏ ਜਾਣਗੇ। 

ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਕਾਲੋਨੀ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ, ਸੁਚੱਜੀ ਰੌਸ਼ਨੀ ਅਤੇ ਹਰਿਆ-ਭਰਿਆ ਵਾਤਾਵਰਣ ਮਿਲੇਗਾ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਗਿਆਨੀ ਜੈਲ ਸਿੰਘ ਐਵੀਨਿਊ ਵਿੱਚ ਵਿਕਾਸ ਕਾਰਜਾਂ ਜਿੰਨਾਂ ਵਿੱਚ ਪਾਰਕਿੰਗ, ਸੜਕਾਂ ਦੀ ਰਿਪੇਅਰ, ਲਾਈਟਾਂ ਤੋਂ ਇਲਾਵਾ ਹੋਰ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜੋ ਕਿ ਜਲਦ ਹੀ ਪੂਰਾ ਹੋ ਜਾਵੇਗਾ। 

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਹਲਕੇ ਦੇ ਹਰ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। 

ਸੇਖੋਂ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਕਾਲੋਨੀ ਦੀ ਦਿੱਖ ਅਤੇ ਬੁਨਿਆਦੀ ਢਾਂਚੇ ਨੂੰ ਵੀ ਨਵੀਂ ਪਹਿਚਾਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਹਰ ਸੜਕਾਂ ਨੂੰ ਬਣਾਇਆ ਗਿਆ ਹੈ, ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸੀਵਰੇਜ ਗਲਤ ਪਾਉਣ ਕਾਰਨ ਸੜਕਾਂ ਵਿੱਚ ਟੋਏ ਪੈਂਦੇ ਹਨ, ਜਿੰਨਾ ਨੂੰ ਠੀਕ ਕਰਵਾਇਆ ਜਾ ਰਿਹਾ ਹੈ।

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗਿਆਨੀ ਜ਼ੈਲ ਸਿੰਘ ਐਵੀਨਿਊ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ 67.91 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਨੀਂਹ ਪੱਥਰ ਰੱਖਣ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਕੰਮ ਤੁਰੰਤ ਸ਼ੁਰੂ ਕਰਵਾ ਦਿੱਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸੜਕਾਂ ਦੀ ਉਸਾਰੀ ਲਈ ਲੋੜੀਂਦੀ ਸਮੱਗਰੀ ਮੌਕੇ ’ਤੇ ਪਹੁੰਚ ਚੁੱਕੀ ਹੈ ਅਤੇ ਅੱਜ ਤੋਂ ਹੀ ਕੰਮ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲੋਨੀ ਦੇ ਸਰਵਪੱਖੀ ਵਿਕਾਸ ਲਈ 14 ਲੱਖ ਰੁਪਏ ਦੀ ਲਾਗਤ ਨਾਲ ਗਰੀਨ ਬੈਲਟ ਦਾ ਵਿਕਾਸ ਕੀਤਾ ਜਾ ਰਿਹਾ ਹੈ, ਜਦਕਿ ਕਰੀਬ 5.50 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸਟਰੀਟ ਲਾਈਟਾਂ ਲਗਾਉਣ ਅਤੇ ਖਰਾਬ ਲਾਈਟਾਂ ਦੀ ਮੁਰੰਮਤ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਰੀਬ 2 ਲੱਖ ਰੁਪਏ ਦੀ ਲਾਗਤ ਨਾਲ ਕਾਲੋਨੀ ਦੇ ਸੀਵਰੇਜ ਸਿਸਟਮ ਦੀ ਸਫਾਈ ਕਰਵਾਈ ਗਈ, ਜਿਸ ਵੱਲ ਪਹਿਲਾਂ ਕਦੇ ਵੀ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਲੋਨੀ ਤੋਂ ਇਲਾਵਾ ਸਾਦਿਕ ਚੌਂਕ ਦਾ ਮਤਾ ਵੀ ਪਾਸ ਹੋ ਚੁੱਕਾ ਹੈ, ਜਲਦੀ ਹੀ ਸਾਦਿਕ ਚੌਂਕ ਨੂੰ ਰੈਨੋਵੇਟ ਕੀਤਾ ਜਾਵੇਗਾ। ਬਾਜੀਗਰ ਬਸਤੀ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਸੈੱਡ ਦਾ ਕੰਮ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਬੰਦ ਪਏ ਆਰ.ਓ ਨੂੰ 1 ਮਹੀਨੇ ਦੇ ਅੰਦਰ ਚਾਲੂ ਕੀਤਾ ਜਾਵੇਗਾ।

ਇਸ ਮੌਕੇ ਮੈਡਮ ਬੇਅੰਤ ਕੌਰ ਪਤਨੀ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ, ਹਰਪ੍ਰੀਤ ਸਿੰਘ ਸੰਧੂ ਕਾਰਜਸਾਧਕ ਅਫ਼ਸਰ, ਗੁਰਰਾਜ ਸਿੰਘ ਐਕਸੀਅਨ, ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ, ਸੁਖਜੀਤ ਸਿੰਘ ਸੇਖੋਂ, ਮੈਡਮ ਨੀਤੂ ਕਪੂਰ, ਇਕਬਾਲ ਸਿੰਘ ਐਮ.ਸੀ, ਕਮਲਜੀਤ ਸਿੰਘ ਐੱਮ.ਸੀ, ਸੁਖਾ ਸਿੰਘ ਐੱਮ.ਸੀ., ਸਤਨਾਮ ਸਿੰਘ ਐੱਮ.ਸੀ, ਗੁਰਜੰਟ ਸਿੰਘ, ਅਤੁਲ ਗੋਇਲ , ਗੁਰਪਾਲ ਸਿੰਘ ਸੰਧੂ ਪ੍ਰਧਾਨ, ਸਤਵੰਤ ਸਿੰਘ, ਮਨਦੀਪ ਸਿੰਘ, ਅਸ਼ੋਕ ਕੁਮਾਰ ਮੌਂਗਾ, ਨਵਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਵੀ ਵਿੱਚ ਹਾਜ਼ਰ ਸਨ।

 

Tags: Gurdit Singh Sekhon , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD