Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ

ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੱਬੇਵਾਲ ਦੇ ਟ੍ਰੇਨਿੰਗ ਪ੍ਰੋਗਰਾਮ ਦਾ ਲਿਆ ਜਾਇਜ਼ਾ

Aashika Jain, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 16 Jun 2026

Last updated on: Jun 16, 2026, 16:06 IST

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਈ.ਆਰ.ਓਜ਼ ਵੱਲੋਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ 044 ਚੱਬੇਵਾਲ ਦੇ ਟ੍ਰੇਨਿੰਗ ਪ੍ਰੋਗਰਾਮ ਦਾ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਹੀ ਬਣਾਉਣ ਵਿੱਚ ਬੀ.ਐਲ.ਓ. ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਕੰਮ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਦੀ ਸੰਭਾਵਨਾ ਨਾ ਰਹੇ।

ਉਨ੍ਹਾਂ ਸਿਖਲਾਈ ਹਾਸਲ ਕਰ ਰਹੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਵੋਟਰ ਸੂਚੀ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰਾਪਤ ਬੀ.ਐਲ.ਓਜ਼ ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ, ਜਿਸ ਨਾਲ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।

ਇਸ ਦੌਰਾਨ ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਡਾ. ਪ੍ਰਦੀਪ ਕੌਰ, ਵਿਜੈ ਕੁਮਾਰ, ਹਰਦੀਪ ਸਿੰਘ ਅਤੇ ਦਵਿੰਦਰ ਸਿੰਘ ਨੇ ਬੀ.ਐਲ.ਓਜ਼ ਨੂੰ ਐੱਸ.ਆਈ.ਆਰ. ਪ੍ਰੋਗਰਾਮ ਦੇ ਵੱਖ-ਵੱਖ ਪਹਿਲੂਆਂ, ਪ੍ਰਕਿਰਿਆਵਾਂ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਤਹਿਸੀਲਦਾਰ ਚੋਣ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD