Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਵਿੱਚ ਹਿੱਸਾ ਲਿਆ

Gaurav Yadav, Punjab Police, Police, Punjab Admin, Director General of Police Punjab, DGP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 16 Jun 2026

Last updated on: Jun 16, 2026, 16:53 IST

ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ।

ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿੰਘ, ਏਆਈਜੀ ਪਰਸੋਨਲ ਸੁਹੇਲ ਕਾਸਿਮ ਮੀਰ, ਏਆਈਜੀ ਪ੍ਰੋਵੀਜ਼ਨਿੰਗ ਅਜੈ ਗਾਂਧੀ ਅਤੇ ਡੀਜੀਪੀ ਪੰਜਾਬ ਦੇ ਸਟਾਫ ਆਫਿਸਰ ਰਿਸ਼ਬ ਭੋਲਾ ਮੌਜੂਦ ਸਨ ਅਤੇ ਸਾਰੇ ਅਧਿਕਾਰੀਆਂ ਨੇ ਪੂਰੇ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ।

ਪੰਜਾਬ ਪੁਲਿਸ ਦੀ ਵਾਤਾਵਰਣ ਪ੍ਰਤੀ ਜਿੰਮੇਵਾਰੀ, ਨਿਰਸਵਾਰਥ ਸੇਵਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਹਰਿਆ ਭਰਿਆ ਅਤੇ ਸਾਫ਼-ਸੁਥਰਾ ਭਵਿੱਖ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਨਿੰਮ ਦਾ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਸਾਨੂੰ ਹਮੇਸ਼ਾ ਸਮਰਪਣ, ਹਮਦਰਦੀ ਅਤੇ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD