Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ

ਮੰਤਰੀ ਸੌਂਦ ਨੇ ਲੋਕ ਮਿਲਣੀ ਸਮਾਗਮਾਂ ਦੌਰਾਨ ਪਿੰਡ ਗੰਢੂਆ ਨੂੰ 10 ਲੱਖ ਰੁਪਏ ਅਤੇ ਗੱਗੜਮਾਜਰਾ ਨੂੰ 13 ਲੱਖ ਰੁਪਏ ਦੀ ਦਿੱਤੀ ਗ੍ਰਾਂਟ

Tarunpreet Singh Sond, AAP Punjab

Gurpreet Singh

Gurpreet Singh

5 Dariya News

ਖੰਨਾ, ਲੁਧਿਆਣਾ , 16 Jun 2026

Last updated on: Jun 16, 2026, 17:22 IST

ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਹਲਕਾ ਖੰਨਾ ਦੇ ਪਿੰਡ ਗੰਢੂਆ ਅਤੇ ਗੱਗੜਮਾਜਰਾ ਵਿੱਚ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਰੋਜ਼ਮਰਾ ਜ਼ਿੰਦਗੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਤੁਰੰਤ ਅਤੇ ਟਿਕਾਊ ਹੱਲ ਲਈ ਸੰਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਗੱਗੜਮਾਜਰਾ ਮਾਜਰਾ ਦੇ ਵਿਕਾਸ ਕਾਰਜਾਂ ਲਈ 13 ਲੱਖ ਰੁਪਏ ਦੀ ਗਰਾਂਟ ਦਿੱਤੀ, ਜਿਸ ਵਿੱਚ 5 ਲੱਖ ਰੁਪਏ ਬੱਸ ਸਟੈਂਡ ਲਈ, 3 ਲੱਖ ਰੁਪਏ ਗਲੀਆਂ ਲਈ ਅਤੇ 5 ਲੱਖ ਰੁਪਏ ਛੱਪੜ ਲਈ ਦਿੱਤੇ ਗਏ। ਇਸੇ ਤਰ੍ਹਾਂ ਮੰਤਰੀ ਵੱਲੋਂ ਪਿੰਡ ਗੰਢੂਆ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ‌ ਗਈ ਜਿਸ ਵਿੱਚ 5 ਲੱਖ ਰੁਪਏ ਧਰਮਸ਼ਾਲਾ ਲਈ ਅਤੇ 5 ਲੱਖ ਰੁਪਏ ਖੇਡ ਗਰਾਊਂਂਡ ਲਈ ਦਿੱਤੇ ਗਏ। 

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਹਰ ਪਿੰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ, ਸੀਵਰੇਜ ਲਾਈਨਾਂ, ਪਾਣੀ ਸਪਲਾਈ ਪ੍ਰੋਜੈਕਟ, ਟੋਬੇ/ਛੱਪੜਾ ਅਤੇ ਖੇਡ ਮੈਦਾਨਾਂ ਆਦਿ ਕੰਮਾਂ 'ਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਜੀਵਨ ਸਤਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਖੁਦ ਖੰਨਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਸਮੇਂ-ਸਮੇਂ 'ਤੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਕਰਕੇ ਕੰਮ ਦੀ ਗਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣਾ ਹੈ। ਬਾਅਦ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕ ਮਿਲਣੀ ਸਮਾਗਮਾਂ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਜ਼ਮੀਨੀ ਪੱਧਰ 'ਤੇ ਮਸਲਿਆਂ ਦਾ ਹੱਲ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜਨ ਲਈ ਆਯੋਜਿਤ ਕੀਤੇ ਗਏ ਹਨ। ਮੰਤਰੀ ਸੌਂਦ ਨੇ ਕਿਹਾ, "ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। 

ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ 'ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾ ਦਿੱਤਾ ਹੈ।" ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਬਕਾਮਾਲ ਹੈ। 

ਮੰਤਰੀ ਸੌਂਦ ਨੇ ਕਿਹਾ, "ਪਹਿਲਾਂ ਕਿਸਾਨਾਂ ਨੂੰ ਬਿਜਲੀ ਦੀ ਉਡੀਕ ਵਿੱਚ ਰਾਤਾਂ ਖੇਤਾਂ ਵਿੱਚ ਗੁਜ਼ਾਰਨੀਆਂ ਪੈਂਦੀਆਂ ਸਨ, ਪਰ ਅੱਜ ਉਨ੍ਹਾਂ ਨੂੰ ਦਿਨ ਦੇ ਸਮੇਂ ਬਿਜਲੀ ਮਿਲ ਰਹੀ ਹੈ।” ਮੰਤਰੀ ਸੌਂਦ ਨੇ ਸਿੰਚਾਈ ਅਤੇ ਪਾਣੀ ਪ੍ਰਬੰਧਨ ਵਿੱਚ ਆਏ ਸੁਧਾਰਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ, “ਜਦੋਂ ਪੰਜਾਬ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ, ਉਸ ਵੇਲੇ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਖੇਤ ਸਿੰਜਣ ਲਈ ਵਰਤਿਆ ਜਾ ਰਿਹਾ ਸੀ।

ਅੱਜ ਪੰਜਾਬ ਵਿੱਚ 70 ਫ਼ੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ 6,900 ਕਿਲੋਮੀਟਰ ਖਾਲਿਆਂ ਅਤੇ 18,349 ਖੇਲਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ।” ਰੋਜ਼ਗਾਰ ਅਤੇ ਸਿੱਖਿਆ ਸੁਧਾਰਾਂ ਬਾਰੇ ਸਰਕਾਰ ਦੀਆਂ ਪ੍ਰਾਪਤੀਆਂ ਉਜਾਗਰ ਕਰਦੇ ਹੋਏ ਮੰਤਰੀ ਸੌਂਦ ਨੇ ਕਿਹਾ, “65,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਦੇ ਦਿੱਤੀਆਂ ਗਈਆਂ ਹਨ, ਜਿਸ ਨਾਲ ਸਮਾਜ ਦੇ ਹਰ ਵਰਗ ਵਿੱਚ ਸੰਤੁਸ਼ਟੀ ਹੈ। 

ਉਨ੍ਹਾਂ ਕਿਹਾ, "ਸਿੱਖਿਆ ਖੇਤਰ ਵਿੱਚ, ਪੰਜਾਬ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਤੌਰ 'ਤੇ ਸਿੱਖਣ ਲਈ ਆਧੁਨਿਕ ਲੈਬੋਰਟਰੀਆਂ ਅਤੇ ਸਰੀਰਕ ਤੌਰ ਤੇ ਤੰਦਰੁਸਤੀ ਲਈ ਖੇਡ ਮੈਦਾਨ ਹਨ।”

ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਦੇ ਪਿਤਾ ਸੋਹਣ ਸਿੰਘ ਬੈਂਸ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਕੌਂਸਲਰ ਹਰੀਸ਼ ਗੁਪਤਾ, ਕੌਂਸਲਰ ਪਰਮਪ੍ਰੀਤ ਸਿੰਘ, ਕੌਂਸਲਰ ਰਜਿੰਦਰ ਸਿੰਘ ਜੀਤ, ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਬਲਾਕ ਪ੍ਰਧਾਨ ਮਲਕੀਤ ਸਿੰਘ ਮੀਤਾ, ਬੀ.ਡੀ.ਪੀ.ਓ ਖੰਨਾ ਸਤਵਿੰਦਰ ਸਿੰਘ ਕੰਗ, ਪੰਚਾਇਤ ਅਫਸਰ ਕੁਲਦੀਪ ਸਿੰਘ, ਪਿੰਡ ਗੰਢੂਆਂ ਦੇ ਸਰਪੰਚ ਗੁਰਮੇਲ ਸਿੰਘ, ਪਿੰਡ ਗੱਗੜਮਾਜਰਾ ਦੇ ਸਰਪੰਚ ਦਿਲਬਾਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

 

Tags: Tarunpreet Singh Sond , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD