Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ, ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ ਤੇ ਜਨਤਕ ਨੀਤੀਆਂ ਦਾ ਅਸਲੀ ਤਜਰਬਾ ਪ੍ਰਦਾਨ ਕਰਨ ਲਈ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਦੀ ਸ਼ੁਰੂਆਤ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

Gurpreet Singh

Gurpreet Singh

5 Dariya News

ਪਟਿਆਲਾ , 16 Jun 2026

Last updated on: Jun 16, 2026, 17:49 IST

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ ਅਤੇ ਜਨਤਕ ਨੀਤੀਆਂ ਦਾ ਅਸਲੀ ਤਜਰਬਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਦੋ ਮਹੀਨਿਆਂ ਦੇ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਤਹਿਤ ਚੁਣੇ ਗਏ ਉਮੀਦਵਾਰਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਧੀ ਗੱਲਬਾਤ ਕੀਤੀ। ਇਸ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਉਨ੍ਹਾਂ ਨੌਜਵਾਨ ਇੰਟਰਨਜ਼ ਨਾਲ ਜਾਣ-ਪਛਾਣ ਕਰਦਿਆਂ ਸਰਕਾਰੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਉਲੀਕੇ ਇਸ ਪ੍ਰੋਗਰਾਮ ਦੌਰਾਨ ਚੁਣੇ ਗਏ ਇੰਟਰਨਜ਼ ਨਾਲ ਰੂਬਰੂ ਹੁੰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਬਤੌਰ ਇੰਟਰਨ ਬਿਤਾਇਆ ਗਿਆ ਸਮਾਂ ਉਨ੍ਹਾਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਲਈ 400 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 50 ਇੰਟਰਨਜ਼ ਦੀ ਚੋਣ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਉਮੀਦਵਾਰਾਂ ਦੇ ਵਿਦਿਅਕ ਪਿਛੋਕੜ ਅਤੇ ਰੁਚੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਦੀ ਕਾਬਲੀਅਤ ਦਾ ਸਹੀ ਇਸਤੇਮਾਲ ਯਕੀਨੀ ਬਣਾਉਣ ਲਈ ਹਰੇਕ ਉਮੀਦਵਾਰ ਨੂੰ ਉਸਦੀ ਵਿਦਿਅਕ ਯੋਗਤਾ ਅਤੇ ਨਿੱਜੀ ਰੁਚੀ ਦੇ ਆਧਾਰ ’ਤੇ ਵੱਖ-ਵੱਖ ਸਰਕਾਰੀ ਵਿਭਾਗ ਅਲਾਟ ਕੀਤੇ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਇੰਟਰਨਸ਼ਿਪ ਪ੍ਰੋਗਰਾਮ ਦੌਰਾਨ ਦੁਵੱਲੀ ਭਾਗੀਦਾਰੀ ਨਾਲ ਜਿੱਥੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਨੌਜਵਾਨ ਦਿਮਾਗਾਂ ਦੀ ਸੋਚ ਅਤੇ ਊਰਜਾ ਦਾ ਲਾਭ ਮਿਲੇਗਾ, ਉੱਥੇ ਹੀ ਇੰਟਰਨਜ਼ ਨੂੰ ਵੀ ਸਰਕਾਰੀ ਕੰਮਕਾਜ ਦੀਆਂ ਬਾਰੀਕੀਆਂ ਨੂੰ ਨੇੜਿਓਂ ਸਮਝਣ ਅਤੇ ਸਿੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਤਜਰਬਾ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਵਿੱਚ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤਾ ਜਾਣ ਵਾਲਾ ਸਰਟੀਫਿਕੇਟ ਵੀ ਰੁਜ਼ਗਾਰ ਦੇ ਮੌਕਿਆਂ ਦੌਰਾਨ ਉਨ੍ਹਾਂ ਲਈ ਲਾਭਕਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਅਕਸਰ ਲੋਕ ਸਿਸਟਮ ਵਿੱਚ ਕਮੀਆਂ ਦੀ ਗੱਲ ਕਰਦੇ ਹਨ, ਪਰ ਜਦੋਂ ਨੌਜਵਾਨ ਖੁਦ ਸਰਕਾਰੀ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਨੇੜਿਓਂ ਦੇਖਣਗੇ ਤਾਂ ਉਹ ਆਪਣੇ ਤਜਰਬੇ ਦੇ ਆਧਾਰ ’ਤੇ ਉਸ ਨੂੰ ਹੋਰ ਬਿਹਤਰ ਬਣਾਉਣ ਲਈ ਉਸਾਰੂ ਸੁਝਾਅ ਅਤੇ ਸਲਾਹ ਵੀ ਦੇ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਇੰਟਰਨਜ਼ ਹੁਣ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਕਰਨਗੇ।

 ਇਸ ਪੂਰੇ ਇੰਟਰਨਸ਼ਿਪ ਪ੍ਰੋਗਰਾਮ ਅਤੇ ਪ੍ਰੋਜੈਕਟ ਦੀ ਨਿਗਰਾਨੀ ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ. ਸਤਿੰਦਰ ਸਿੰਘ ਅਤੇ ਕੈਰੀਅਰ ਕਾਉਂਸਲਰ ਡਾ. ਰੂਪਸੀ ਪਾਹੂਜਾ ਵੱਲੋਂ ਕੀਤੀ ਜਾਵੇਗੀ। ਇਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਸਿਵਲ ਸਰਜਨ ਦਫ਼ਤਰ ਤੋਂ ਡੀ.ਐਮ.ਸੀ. ਡਾ. ਜਸਵਿੰਦਰ ਸਿੰਘ, ਰੈੱਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਹਰਕ੍ਰਿਸ਼ਨ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦਫ਼ਤਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD