Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

Bhagwant Mann, Bhagwant Singh Mann, AAP Punjab, Chief Minister Of Punjab, Dr Balbir Singh, SAS Nagar, Mohali

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 16 Jun 2026

Last updated on: Jun 17, 2026, 09:42 IST

ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ।

ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ। ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। 

ਉਨ੍ਹਾਂ ਅੱਗੇ ਕਿਹਾ, "ਹਜ਼ਾਰਾਂ ਮਹਿਲਾ ਕਰਮਚਾਰੀਆਂ, ਖਾਸ ਕਰਕੇ ਸਿਹਤ ਵਿਭਾਗ ਵਿੱਚ ਤਾਇਨਾਤ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲ ਦਾ ਲਾਭ ਮਿਲੇਗਾ।" ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ 'ਤੇ ਕਈ ਮਹਿਲਾ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਲਗਪਗ 200 ਕਿਲੋਮੀਟਰ ਦੂਰ ਤਾਇਨਾਤ ਕੀਤਾ ਹੋਇਆ ਹੈ। 

ਇਸ ਕਾਰਨ ਉਹ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਆਪਣੇ ਪਰਿਵਾਰਾਂ ਨੂੰ ਮਿਲ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਡੀ ਸਰਕਾਰ ਨੇ ਇੱਕ ਅਜਿਹੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ ਅਤੇ ਮਹਿਲਾ ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪਰਖਕਾਲ ਪੂਰਾ ਹੋਣ ਉਪਰੰਤ ਆਪਣੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।”

ਉਨ੍ਹਾਂ ਅੱਗੇ ਕਿਹਾ, “ਮਹਿਲਾ ਕਰਮਚਾਰੀ ਅਧਿਕਾਰਤ ਫਾਰਮ ਭਰਦੇ ਸਮੇਂ ਆਪਣੇ ਮਾਪਿਆਂ ਦੇ ਘਰ ਜਾਂ ਵਿਆਹੁਤਾ ਘਰ ਬਾਰੇ ਜਾਣਕਾਰੀ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਪਗ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰਾਂ ਤੱਕ ਪਹੁੰਚ ਸਕਣ ਕਿਉਂਕਿ ਇੱਕ ਖੁਸ਼ ਕਰਮਚਾਰੀ ਹੀ ਹਮੇਸ਼ਾ ਬਿਹਤਰ ਪ੍ਰਦਰਸ਼ਨ ਕਰਦਾ ਹੈ।

40 ਕਿਲੋਮੀਟਰ ਸਿਰਫ਼ ਉੱਪਰਲੀ ਸੀਮਾ ਹੈ ਅਤੇ ਇਹ ਤਾਇਨਾਤੀਆਂ ਹੋਰ ਵੀ ਨੇੜੇ, ਜਿਵੇਂ ਕਿ 15 ਜਾਂ 20 ਕਿਲੋਮੀਟਰ ਤੱਕ ਹੋ ਸਕਦੀਆਂ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ ਉਨ੍ਹਾਂ ਨਾਲ ਹਮੇਸ਼ਾ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਲਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ ਹਨ, ਜਿਸ ਨਾਲ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕਰ ਸਕਦੀ ਹੈ।

 

Tags: Bhagwant Mann , Bhagwant Singh Mann , AAP Punjab , Chief Minister Of Punjab , Dr Balbir Singh , SAS Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD