Wednesday, 17 June 2026

 

 

ਖ਼ਾਸ ਖਬਰਾਂ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ

 

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼ ਨੂੰ ਉਨ੍ਹਾਂ ਦੇ ਨਜ਼ਦੀਕ ਗੁਣਵੱਤਾ ਜਾਂਚ ਲਈ ਸੂਬੇ ਭਰ ਵਿੱਚ ਸੈਂਪਲ ਸੈਂਟਰ ਤੇ ਜਲੰਧਰ ਵਿੱਚ ਟੈਸਟਿੰਗ ਲੈਬ ਬਣਾਈ ਜਾਵੇਗੀ : ਅਮਨ ਅਰੋੜਾ

Punjab Industries and Commerce Department, Footwear Design and Development Institute, FDDI

Web Admin

Web Admin

5 Dariya News

ਚੰਡੀਗੜ੍ਹ , 16 Jun 2026

Last updated on: Jun 17, 2026, 10:54 IST

ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ, ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਦੀ ਇੱਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਸਮਝੌਤੇ ਨਾਲ ਸੂਬੇ ਵਿੱਚ ਖੇਡਾਂ ਦੇ ਸਮਾਨ, ਜੁੱਤੀਆਂ ਅਤੇ ਚਮੜੇ ਦਾ ਸਾਮਾਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਸਮਝੌਤੇ ਲਈ ਵਿਭਾਗ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਦੀਆਂ ਰਵਾਇਤੀ ਸਮਰੱਥਾਵਾਂ ਨੂੰ ਤਕਨਾਲੋਜੀ-ਅਧਾਰਤ, ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀਆਂ ਸੰਸਥਾਵਾਂ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ, "ਸਾਡਾ ਉਦੇਸ਼ ਇਸ ਖੇਤਰ ਨੂੰ ਆਧੁਨਿਕ ਟੈਸਟਿੰਗ ਬੁਨਿਆਦੀ ਢਾਂਚਾ, ਹੁਨਰਮੰਦ ਕਾਮਿਆਂ, ਡਿਜ਼ਾਈਨ ਅਤੇ ਨਵੀਨਤਾ ਅਤੇ ਬਾਜ਼ਾਰ ਨਾਲ ਮਜ਼ਬੂਤ ਲਿੰਕ ਪ੍ਰਦਾਨ ਕਰਨਾ ਹੈ।

ਇਸ ਭਾਈਵਾਲੀ ਨਾਲ ਸਾਡੇ ਐਮਐਸਐਮਈਜ਼ ਨੂੰ ਰਾਸ਼ਟਰੀ ਅਤੇ ਵਿਸ਼ਵਵਿਆਪੀ ਸਪਲਾਈ ਚੇਨਾਂ ਦਾ ਹਿੱਸਾ ਬਣਨ ਅਤੇ ਆਪਣੀ ਨਿਰਯਾਤ ਸਮਰੱਥਾਵਾਂ ਨੂੰ ਵਧਾਉਣ ਵਿੱਚ ਮਦਦ ਮਿਲੇਗੀ।" ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਸ ਭਾਈਵਾਲੀ ਤਹਿਤ ਖੇਡ ਉਪਕਰਣਾਂ ਲਈ ਦੇਸ਼ ਦੇ ਪ੍ਰਮੁੱਖ ਨਿਰਮਾਣ ਕੇਂਦਰਾਂ ਵਿੱਚੋਂ ਇੱਕ ਜਲੰਧਰ ਵਿੱਚ ਪ੍ਰਸਤਾਵਿਤ ਸਪੋਰਟਸ ਗੁੱਡਜ਼ ਟੈਸਟਿੰਗ ਅਤੇ ਡਿਵੈਲਮੈਂਟ ਲੈਬ ਸਥਾਪਤ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਇਸ ਭਾਈਵਾਲੀ ਤਹਿਤ ਸੂਬੇ ਭਰ ਵਿੱਚ ਫੁੱਟਵੀਅਰ ਅਤੇ ਐਕਸੈਸਰੀਜ਼ ਟੈਸਟਿੰਗ ਸੈਂਪਲ ਕਲੈਕਸ਼ਨ ਸੈਂਟਰ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (ਐਮਐਸਐਮਈਜ਼) ਨੂੰ ਆਪਣੀਆਂ ਉਤਪਾਦਨ ਇਕਾਈਆਂ ਦੇ ਨੇੜੇ ਪੇਸ਼ੇਵਰ ਮਿਆਰੀ-ਭਰੋਸੇਯੋਗ ਸੇਵਾਵਾਂ ਮਿਲ ਸਕਣਗੀਆਂ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਮਝੌਤੇ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਅਤੇ ਇੱਕ ਮਜ਼ਬੂਤ ਹੁਨਰਮੰਦ ਢਾਂਚਾ ਵੀ ਸ਼ਾਮਲ ਹੋਵੇਗਾ ਜੋ ਉਦਯੋਗ, ਅਕਾਦਮਿਕ ਸੰਸਥਾਵਾਂ, ਸਟਾਰਟਅੱਪਸ ਅਤੇ ਤਕਨੀਕੀ ਮਾਹਿਰਾਂ ਨੂੰ ਇੱਕ ਮੰਚ 'ਤੇ ਲੈ ਆਵੇਗਾ।

ਤਿਆਰ ਕੀਤੇ ਸਿਖਲਾਈ ਪ੍ਰੋਗਰਾਮ ਡਿਜ਼ਾਈਨ, ਉਤਪਾਦ ਬਣਾਉਣ, ਗੁਣਵੱਤਾ ਦਾ ਭਰੋਸਾ, ਪ੍ਰਚੂਨ ਅਤੇ ਫੈਸ਼ਨ ਉਪਕਰਣਾਂ ਵਰਗੇ ਉੱਭਰ ਰਹੇ ਖੇਤਰਾਂ 'ਤੇ ਕੇਂਦ੍ਰਿਤ ਹੋਣਗੇ। ਇਹ ਬੁਨਿਆਦੀ ਢਾਂਚਾ ਨਿਰਮਾਤਾਵਾਂ ਨੂੰ ਉਤਪਾਦ ਬਣਾਉਣ ਦੇ ਸਮੇਂ ਨੂੰ ਘਟਾਉਣ, ਪ੍ਰਮੁੱਖ ਬ੍ਰਾਂਡਾਂ ਦੇ ਸਖ਼ਤ ਤਕਨੀਕੀ ਮਾਪਦੰਡਾਂ 'ਤੇ ਖਰਾ ਉਤਰਨ ਅਤੇ ਘਰੇਲੂ ਤੇ ਨਿਰਯਾਤ ਬਾਜ਼ਾਰਾਂ ਵਿੱਚ ਉਨ੍ਹਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਭਾਈਵਾਲੀ ਉੱਦਮੀਆਂ ਨੂੰ ਹੁਲਾਰਾ ਦੇਣ, ਸਟਾਰਟਅੱਪ ਇਨਕਿਊਬੇਸ਼ਨ, ਖੋਜ ਵਿੱਚ ਸਹਿਯੋਗ ਅਤੇ ਫੈਕਲਟੀ-ਮਾਹਰ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ ਤਾਂ ਜੋ ਪੰਜਾਬ ਦੇ ਉਦਯੋਗਿਕ ਅਧਾਰ ਨੂੰ ਉੱਚ-ਮੁੱਲ, ਨਵੀਨਤਾ ਅਧਾਰਤ ਨਿਰਮਾਣ ਵੱਲ ਲਿਜਾਇਆ ਜਾ ਸਕੇ ਅਤੇ ਟੈਸਟਿੰਗ ਬੁਨਿਆਦੀ ਢਾਂਚੇ, ਹੁਨਰਮੰਦ ਕਾਮਿਆਂ ਸਬੰਧੀ ਘਾਟ ਅਤੇ ਬਾਜ਼ਾਰ ਤੱਕ ਬਿਹਤਰ ਪਹੁੰਚ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ ਜਿਸ ਦੇ ਕਾਰਨ ਲੰਬੇ ਸਮੇਂ ਤੋਂ ਸੂਬੇ ਦੇ ਰਵਾਇਤੀ ਉਦਯੋਗ ਪਛੜ ਰਹੇ ਹਨ।

ਇਸ ਸਮਝੌਤੇ 'ਤੇ ਨਿਵੇਸ਼ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ੍ਰੀ ਅਮਿਤ ਢਾਕਾ ਦੀ ਮੌਜੂਦਗੀ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਫਡੀਡੀਆਈ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਿਵੇਕ ਸ਼ਰਮਾ ਵੱਲੋਂ ਹਸਤਾਖਰ ਕੀਤੇ ਗਏ। ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਇਹ ਸਮਝੌਤਾ ਕੇਂਦਰੀ ਅਤੇ ਸੂਬਾਈ ਯੋਜਨਾਵਾਂ ਅਧੀਨ ਤਕਨਾਲੋਜੀ ਨੂੰ ਅਪਣਾਉਣ ਅਤੇ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਅਜਿਹੇ ਉਤਪਾਦਨ ਵੱਲ ਵਧਣ ਲਈ ਮਦਦ ਕਰ ਰਹੀ ਹੈ ਜੋ ਖਪਤਕਾਰਾਂ ਦੀਆਂ ਬਦਲਦੀਆਂ ਮੰਗਾਂ ਅਤੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਦੇ ਅਨੁਸਾਰ ਹੋਣ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ, ਉੱਦਮੀਆਂ ਅਤੇ ਐਮਐਸਐਮਈਜ਼ ਲਈ ਖੇਡਾਂ ਦੇ ਸਮਾਨ ਅਤੇ ਫੁੱਟਵੇਅਰ ਸੈਕਟਰ ਵਿੱਚ ਨਵੇਂ ਰਾਹ ਵੀ ਖੋਲ੍ਹਣਗੇ।

 

Tags: Punjab Industries and Commerce Department , Footwear Design and Development Institute , FDDI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD