Wednesday, 17 June 2026

 

 

ਖ਼ਾਸ ਖਬਰਾਂ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਹਰ ਅਧਿਕਾਰੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਚਨਬੱਧਤਾ ਨਾਲ ਕਾਰਜ ਕਰੇ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 16 Jun 2026

Last updated on: Jun 17, 2026, 12:33 IST

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੇ ਮੱਦੇਨਜ਼ਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰੀ ਸਟਾਫ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਦਾ ਉਦੇਸ਼ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਮੁਕੰਮਲ ਕਰਨਾ ਸੀ।

ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਸੁਪਰਵਾਈਜ਼ਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਗਭਗ 23 ਸਾਲਾਂ ਬਾਅਦ ਕਰਵਾਈ ਜਾ ਰਹੀ ਇਹ ਵਿਸ਼ੇਸ਼ ਗਹਿਰੀ ਸੁਧਾਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਵਚਨਬੱਧਤਾ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰ ਰਹੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਅਤੇ ਬੂਥ ਲੈਵਲ ਏਜੰਟਾਂ ਦੇ ਸਹਿਯੋਗ ਨਾਲ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪੜਾਅ ਦੀ ਨਿਯਮਿਤ ਸਮੀਖਿਆ ਕੀਤੀ ਜਾਵੇਗੀ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ-ਉਪ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਵਿਸਥਾਰਪੂਰਵਕ ਕੈਲੰਡਰ ਸੁਪਰਵਾਈਜ਼ਰੀ ਸਟਾਫ ਨਾਲ ਸਾਂਝਾ ਕੀਤਾ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਕਾਰਵਾਈ ਨੂੰ ਨੇਪਰੇ ਚੜ੍ਹਾਉਣ, ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਯਕੀਨੀ ਬਣਾਉਣ ਅਤੇ ਹਰੇਕ ਗਤੀਵਿਧੀ ਦੀ ਨਿਯਮਿਤ ਨਿਗਰਾਨੀ ਕਰਨ ਦੀ ਹਦਾਇਤ ਕੀਤੀ।

ਸਿਖਲਾਈ ਦੌਰਾਨ ਡੇਰਾਬੱਸੀ, ਮੋਹਾਲੀ ਅਤੇ ਖਰੜ ਹਲਕਿਆਂ ਨਾਲ ਸਬੰਧਤ ਕੁੱਲ 83 ਸੁਪਰਵਾਈਜ਼ਰਾਂ (30 ਡੇਰਾਬੱਸੀ, 26 ਮੁਹਾਲੀ ਅਤੇ 27 ਖਰੜ) ਨੂੰ ਐਸ.ਆਈ.ਆਰ. ਦੀ ਪ੍ਰਕਿਰਿਆ, ਗਣਨਾ ਫਾਰਮਾਂ ਦੀ ਪੜਤਾਲ, ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ, ਰਿਕਾਰਡ ਦੀ ਜਾਂਚ, ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਸਮੇਤ ਵੱਖ-ਵੱਖ ਚੋਣੀ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਧਿਕਾਰੀਆਂ ਨੇ ਇਸ ਮੌਕੇ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਫਲਤਾਪੂਰਵਕ, ਪਾਰਦਰਸ਼ੀ ਢੰਗ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਆਪਣੀ ਪੂਰਨ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD