Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ

ਸ਼ਹਿਰ ਦੇ 42 ਪੁਆਇੰਟਾਂ ਤੇ ਲੱਗਣਗੇ 175 ਅਤਿ-ਆਧੁਨਿਕ ਕੈਮਰੇ - ਵਿਧਾਇਕ ਹਰਮੀਤ ਸਿੰਘ ਸੰਧੂ

Harmeet Singh Sandhu, AAP Punjab

Web Admin

Web Admin

5 Dariya News

ਤਰਨ ਤਾਰਨ , 16 Jun 2026

Last updated on: Jun 17, 2026, 12:44 IST

ਤਰਨ ਤਾਰਨ ਸ਼ਹਿਰ ਨੂੰ ਅਪਰਾਧ-ਮੁਕਤ ਕਰਨ ਅਤੇ ਇਥੋਂ ਦੇ ਵਸਨੀਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਇੱਕ ਵੱਡਾ ਤੇ ਅਹਿਮ ਉਪਰਾਲਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤਹਿਤ ਸਮੁੱਚੇ ਸ਼ਹਿਰ ਚ ਪਹਿਲੀ ਵਾਰ ਅਤਿ-ਆਧੁਨਿਕ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। 

ਇਹ ਪ੍ਰਗਟਾਵਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਨੇ ਅੱਜ ਆਪਣੇ ਨਿਵਾਸ ਸਥਾਨ 'ਤੇ ਕੀਤੀ ਇਕ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਅਹਿਮ ਉਪਰਾਲੇ ਤਹਿਤ ਸਮੁੱਚੇ ਸ਼ਹਿਰ ਨੂੰ ਕਵਰ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੇ 42 ਮਹੱਤਵਪੂਰਨ ਪੁਆਇੰਟਾਂ 'ਤੇ 1.60 ਕਰੋੜ ਦੀ ਲਾਗਤ ਨਾਲ ਅਤਿ- ਆਧੁਨਿਕ ਅਤੇ ਉੱਚ ਗੁਣਵੱਤਾ ਵਾਲੇ 175 ਸੀ.ਸੀ.ਟੀ.ਵੀ ਕੈਮਰੇ ਲੱਗਣ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਇਹ ਕੈਮਰੇ ਉਚ ਰੈਜੋਲਊਸ਼ਨ ਤਸਵੀਰਾਂ ਅਤੇ ਵੀਡੀਓ ਰਿਕਾਰਡਿੰਗ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਪੁਲਿਸ ਕੰਟਰੋਲ ਰੂਮ 'ਤੇ ਇਨ੍ਹਾਂ ਕੈਮਰਿਆਂ ਦੀ ਸਕਰੀਨਿੰਗ ਹੋਵੇਗੀ ਅਤੇ ਫੁਟੇਜ ਵੀ ਲਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਚਾਰ-ਪੰਜ ਮਹੀਨਿਆਂ ਵਿੱਚ ਸਮੁੱਚੇ ਸ਼ਹਿਰ ਨੂੰ ਅਪਰਾਧ ਮੁਕਤ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 41 ਆਟੋਮੈਟਿਕ ਨੰਬਰ ਪਲੇਟ ਰੀਡਰ (ਏ.ਐਨ.ਪੀ.ਆਰ) ਕੈਮਰੇ ਵੀ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਏ.ਐਨ.ਪੀ.ਆਰ ਕੈਮਰਿਆਂ ਦੀ ਮਦਦ ਨਾਲ ਸ਼ਹਿਰ ਵਿੱਚ ਦਾਖ਼ਲ ਹੋਣ ਅਤੇ ਬਾਹਰ ਜਾਣ ਵਾਲੇ ਵਾਹਨਾਂ ਦੇ ਨੰਬਰਾਂ ਦਾ ਆਟੋਮੈਟਿਕ ਰਿਕਾਰਡ ਰੱਖਿਆ ਜਾ ਸਕੇਗਾ। 

ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਵਾਹਨਾਂ ਦੀ ਆਵਾਜਾਈ ਦੀ ਨਿਗਰਾਨੀ, ਸ਼ੱਕੀ ਗਤੀਵਿਧੀਆਂ ਦੀ ਪਛਾਣ ਅਤੇ ਅਪਰਾਧਿਕ ਮਾਮਲਿਆਂ ਦੀ ਜਾਂਚ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਲਈ ਬਹੁਤ ਲਾਭਦਾਇਕ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਨਿਗਰਾਨੀ ਪ੍ਰਣਾਲੀ ਦੇ ਲਾਗੂ ਹੋਣ ਨਾਲ ਤਰਨ ਤਾਰਨ ਸ਼ਹਿਰ ਵਿੱਚ ਸੁਰੱਖਿਆ ਵਿਵਸਥਾ ਹੋਰ ਮਜਬੂਤ ਹੋਵੇਗੀ ਅਤੇ ਅਪਰਾਧ, ਲੁੱਟਾਂ-ਖੋਹਾਂ ਤੇ ਫਿਰੌਤੀ ਆਦਿ ਮੰਗਣ ਦਾ ਖ਼ਾਤਮਾ ਹੋ ਜਾਵੇਗਾ।

ਵਿਧਾਇਕ ਸੰਧੂ ਨੇ ਦੱਸਿਆ ਕਿ ਇਸ ਕੰਮ ਲਈ ਵਾਇਰਿੰਗ ਆਦਿ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਪੋਲ ਵੀ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਪਹਿਲਾਂ-ਪਹਿਲਾਂ ਸਮੁੱਚਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਹ ਨਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੰਚਮ ਪਾਤਸ਼ਾਹ ਦੀ ਇਸ ਪਵਿੱਤਰ ਨਗਰੀ ਦੇ ਵਿਕਾਸ ਲਈ ਹੋਰ ਵੀ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। 

ਇਸ ਮੌਕੇ ਸਮੂਹ ਕੌਂਸਲਰ ਅਤੇ ਸ਼ਹਿਰ ਦੀਆਂ ਹੋਰ ਮਾਣਮੱਤੀਆਂ ਸ਼ਖਸੀਅਤਾਂ ਹਾਜ਼ਰ ਸਨ।

ਇਨ੍ਹਾਂ ਮਹੱਤਵਪੂਰਨ ਪੁਆਇੰਟਾਂ 'ਤੇ ਲੱਗਣਗੇ ਕੈਮਰੇ :

ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਸ਼ਹਿਰ ਦੇ ਜਿਨ੍ਹਾਂ ਮਹੱਤਵਪੂਰਨ ਪੁਆਇੰਟਾਂ 'ਤੇ ਕੈਮਰੇ ਲੱਗਣ ਜਾ ਰਹੇ ਹਨ, ਉਨ੍ਹਾਂ ਵਿੱਚ ਪੁਰਾਣਾ ਬਲਾਕ ਦਫ਼ਤਰ ਗਿਆਨ ਢਾਬਾ, ਸਦਰ ਥਾਣਾ, ਐਸਡੀਐਮ ਦਫਤਰ, ਨਾਲ਼ੇ ਵਾਲੇ ਬ੍ਰਿਜ, ਗੁਰਦੁਆਰਾ ਟੱਕਰ ਸਾਹਿਬ, ਬਾਬਾ ਬਸਤਾ ਸਿੰਘ ਰੋਡ, ਯੋਧਪੁਰ ਰੋਡ, ਚੌਕ ਦੀਨਪੁਰ, ਤਹਿਸੀਲ ਚੌਕ, ਨਗਰ ਕੌਂਸਲ ਚੌਕ, ਚਾਰ ਖੰਭਾ ਚੌਕ, ਬੋਹੜੀ ਚੌਕ, ਜਗਦੇਵ ਮਾਰਕੀਟ, ਦਰਬਾਰ ਸਾਹਿਬ ਪਾਰਕਿੰਗ ਰੋਡ, ਕੋਜੀ ਕੋਟ ਰੋਡ, ਮੇਜਰ ਜੀਵਨ ਸਿੰਘ ਨਗਰ ਗੇਟ, ਦੀਪ ਐਵੀਨਿਊ ਰੋਡ, ਆਈਸ ਫੈਕਟਰੀ, ਗੁਰਦੁਆਰਾ ਲਕੀਰ ਸਾਹਿਬ ਰੋਡ, ਅੰਬਾਂ ਵਾਲਾ ਬਾਜ਼ਾਰ ਰੋਡ (ਨੇੜੇ ਸਤਕਾਰ ਪੈਲੇਸ), ਜੀ.ਟੀ.ਬੀ ਨਗਰ, ਅੰਮ੍ਰਿਤਸਰ ਚੌਕ, ਝਬਾਲ ਰੋਡ ਕਾਜੀਕੋਟ ਬਾਈਪਾਸ, ਝਬਾਲ ਰੋਡ ਰੋਹੀ ਬ੍ਰਿਜ, ਪਲਾਸੌਰ ਰੋਡ ਚੌਕ (ਨੇੜੇ ਹਰੀ ਰਾਮ ਸ਼ੈਲਰ), ਨੂਰ ਦੀ ਬਾਜ਼ਾਰ ਚੌਕ, ਗੁਰਦੁਆਰਾ ਨਾਮਦੇਵ ਭਗਤ, ਗੁਰੂ ਕਾ ਖੂਹ ਚੌਕ, ਸ਼ੌਕਰ ਸ਼ਾਹ ਸਮਾਧ ਚੌਕ, ਗੋਇੰਦਵਾਲ ਫਾਟਕ, ਗੋਇੰਦਵਾਲ ਪੁਲ, ਮਾਸਟਰ ਕਲੋਨੀ ਗੁਰੂ ਨਾਨਕ ਹਸਪਤਾਲ ਚੌਕ, ਗੋਇੰਦਵਾਲ ਪੁਲ ਹਾਈਵੇਅ, ਮੁਰਾਦਪੁਰਾ ਰੋਡ, ਬਾਠ ਰੋਡ ਚੌਕ ਪੁਰਾਣਾ ਬਾਈਪਾਸ, ਜੰਡਿਆਲਾ ਚੌਕ, ਬੱਸ ਸਟੈਂਡ ਰੋਡ, 80 ਫੁੱਟ ਰੋਡ, ਪੁਰਾਣਾ ਡੀ.ਸੀ ਦਫ਼ਤਰ ਚੌਕ, ਸਟੇਸ਼ਨ ਰੋਡ, ਗਾਂਧੀ ਪਾਰਕ ਰੋਡ ਪੀਰਾਂ ਵਾਲਾ ਚੌਕ ਅਤੇ ਮੁਰਾਦਪੁਰਾ ਫਾਟਕ ਚੌਕ ਸ਼ਾਮਿਲ ਹਨ।

 

Tags: Harmeet Singh Sandhu , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD