Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ

ਵਾਰਡ ਨੰਬਰ 3 ਦੇ ਨਵ ਨਿਯੁਕਤ ਕੌਂਸਲਰ ਕਾਕੇ ਸ਼ਾਹ ਨੂੰ ਵਾਰਡ ਦੇ ਚਹੁਪੱਖੀ ਵਿਕਾਸ ਲਈ 1 ਕਰੋੜ ਰੁਪਏ ਦਾ ਚੈੱਕ ਭੇਂਟ

Shery Kalsi, Amansher Singh Shery Kalsi, AAP Punjab, Batala

5 Dariya News

5 Dariya News

5 Dariya News

ਬਟਾਲਾ , 16 Jun 2026

Last updated on: Jun 17, 2026, 12:46 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਅੱਜ ਉਨ੍ਹਾਂ ਵਲੋਂ ਵਾਰਡ ਨੰਬਰ 3 ਦੇ ਨਵ ਨਿਯੁਕਤ ਕੌਂਸਲਰ ਆਜਾਦਵਿੰਦਰ ਸਿੰਘ ਕਾਕੇ ਸ਼ਾਹ ਨੂੰ ਵਾਰਡ ਦੇ ਚਹੁਪੱਖੀ ਵਿਕਾਸ ਲਈ 1 ਕਰੋੜ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। 

ਇਸ ਮੌਕੇ ਬਲਦੇਵ ਸਿੰਘ, ਵਜੀਰ ਸਿੰਘ, ਕੌਂਸਲਰ ਮਨਜੀਤ ਸਿੰਘ ਬੁਮਰਾਹ, ਕੌਂਸਲਰ ਦਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਵਲੋਂ ਨਗਰ ਨਿਗਮ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। 

ਇਸ ਨਾਲ ਵਾਰਡ ਦੇ ਚਹੁਪੱਖੀ ਵਿਕਾਸ ਲਈ ਵਾਰਡ ਵਾਸੀ, ਜਿੱਥੇ ਵੀ ਇਸ ਗ੍ਰਾਂਟ ਦੀ ਵਰਤੋਂ ਕਰਨਾ ਚਾਹੁੰਣ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਵਾਸੀਆਂ ਨੇ ਪਿਛਲੇ ਚਾਰ ਸਾਲਾਂ ਵਿੱਚ ਬਟਾਲਾ ਵਿੱਚ ਕੀਤੇ ਵਿਕਾਸ ਕਾਰਜਾਂ ਨੂੰ ਸਵੀਕਾਰ ਕਰਦਿਆਂ ਆਪ ਪਾਰਟੀ ਦੇ ਉੁਮੀਦਵਾਰਾਂ ਨੂੰ ਸੇਵਾ ਦਾ ਮੌਕਾ ਪ੍ਰਦਾਨ ਕੀਤਾ ਹੈ। 

ਉਨ੍ਹਾਂ ਦੁਹਰਾਇਆ ਕਿ ਨਗਰ ਨਿਗਮ ਬਟਾਲਾ ਦੀ ਨਵੀਂ ਚੁਣੀ ਗਈ ਟੀਮ ਨਾਲ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਕੀਤੀ ਜਾਵੇਗੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਕੱਲੀ ਇਕੱਲੀ ਵਾਰਡ ਵਿੱਚ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾਣਗੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਵਲੋਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਆਪਣੀ ਆਪਣੀ ਵਾਰਡ ਵਿੱਚ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਵਲੋਂ ਜੋ ਵਿਸ਼ਵਾਸ ਆਪ ਪਾਰਟੀ ਵਿੱਚ ਪ੍ਰਗਟਾਇਆ ਗਿਆ ਹੈ, ਉਸਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਾ ਰਹੇ। 

ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖਤਾ ਹੈ ਅਤੇ ਉਹ 24 ਘੰਟੇ ਬਟਾਲਾ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਨਵ ਨਿਯੁਕਤ ਕੌਂਸਲਰ ਕਾਕੇ ਸ਼ਾਹ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ ਵਾਰਡ ਨੰਬਰ 3 ਵਿੱਚ ਸਰਬਪੱਖੀ ਵਿਕਾਸ ਕੰਮ ਕਰਵਾਏ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। 

ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। 

ਉਨ੍ਹਾਂ ਦੱਸਿਆ ਕਿ ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD